Punjab Breaking: AAP ਲੀਡਰ ਦੇ ਘਰ ‘ਤੇ ਅੰਨ੍ਹੇਵਾਹ ਫ਼ਾਈਰਿੰਗ
Punjab Breaking: ਪੰਜਾਬ ਦੇ ਅੰਦਰ ਰੋਜ਼ਾਨਾ ਹੀ ਲੁੱਟਖੋਹ ਅਤੇ ਗੋਲੀਬਾਰੀ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ। ਭਾਵੇਂਕਿ ਸਰਕਾਰ ਦੇ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਸੀਂ ਇਨ੍ਹਾਂ ਕ੍ਰਾਈਮਾਂ ਨੂੰ ਰੋਕਣ ਲਈ ਯਤਨ ਕਰ ਰਹੇ ਹਾਂ ਅਤੇ ਪੁਲਿਸ ਇਸ ਤੇ ਕਾਰਵਾਈ ਕਰ ਰਹੀ ਹੈ।
ਪਰ, ਅਸਲੀਅਤ ਇਸ ਤੋਂ ਕੁੱਝ ਵੱਖਰੀ ਹੈ। ਦਰਅਸਲ, ਪੰਜਾਬ ਦੇ ਅੰਦਰ ਆਪ ਲੀਡਰ ਦੇ ਘਰ ਤੇ ਹੀ ਅੰਨ੍ਹੇਵਾਹ ਫ਼ਾਈਰਿੰਗ ਦੀ ਖ਼ਬਰ ਪ੍ਰਾਪਤ ਹੋਈ ਹੈ।
ਮੀਡੀਆ ਰਿਪੋਰਟਾਂ ਦੇ ਮੁਤਾਬਿਕ, ਪੰਜਾਬ ਦੇ ਕਪੂਰਥਲਾ ਦੇ ਗੋਇੰਦਵਾਲ ਸਾਹਿਬ ਰੋਡ ‘ਤੇ ਸਥਿਤ ਫਤਿਹ ਸਿੰਘ ਨਗਰ ਵਿੱਚ ਮੰਗਲਵਾਰ ਦੁਪਹਿਰ ਨੂੰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਦੇ ਪਿਤਾ ਦੇ ਘਰ ਦੇ ਬਾਹਰ ਗੋਲੀਬਾਰੀ ਦੀ ਘਟਨਾ ਵਾਪਰੀ।
ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਡੀਐਸਪੀ ਸਬ-ਡਵੀਜ਼ਨ ਦੀਪਕਰਨ ਸਿੰਘ ਪੁਲਿਸ ਟੀਮ ਨਾਲ ਮੌਕੇ ‘ਤੇ ਪਹੁੰਚੇ।
ਐਸਐਸਪੀ ਗੌਰਵ ਤੂਰਾ ਅਤੇ ਡੀਐਸਪੀ ਦੀਪਕਰਨ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਦੋ ਰਾਉਂਡ ਹਵਾਈ ਫਾਇਰਿੰਗ ਸਾਹਮਣੇ ਆਈ ਹੈ। ਫਿਲਹਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।