ਵਿਦਿਆਰਥੀਆਂ ਲਈ ਅਹਿਮ ਖ਼ਬਰ: ਜਵਾਹਰ ਨਵੋਦਿਆ ਵਿਦਿਆਲਿਆ ‘ਚ ਰਜਿਸਟ੍ਰੇਸ਼ਨ ਸ਼ੁਰੂ, ਆਖਰੀ ਮਿਤੀ 29 ਜੁਲਾਈ
ਜਵਾਹਰ ਨਵੋਦਿਆ ਵਿਦਿਆਲਿਆ ਵੱਲੋਂ ਚੋਣ ਪ੍ਰੀਖਿਆ ਛੇਵੀਂ ਜਮਾਤ ਸਾਲ 2026-2027 ਵਾਸਤੇ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ 29.07.2025 ਤੱਕ ਚੱਲੇਗੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ
ਜਵਾਹਰ ਨਵੋਦਿਆ ਵਿਦਿਆਲਿਆ ਵੱਲੋਂ ਚੋਣ ਪ੍ਰੀਖਿਆ ਛੇਵੀਂ ਜਮਾਤ ਸਾਲ 2026-2027 ਵਾਸਤੇ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਮਿਤੀ 01.06.2025 ਤੋਂ ਸ਼ੁਰੂ ਹੈ, ਜੋ ਕਿ 29.07.2025 ਤੱਕ ਚੱਲੇਗੀ।
ਪ੍ਰਿੰਸੀਪਲ ਦੀਪਤੀ ਭਟਨਾਗਰ ਅਨੁਸਾਰ ਆਧੁਨਿਕ ਤੇ ਮਿਆਰੀ ਸਿੱਖਿਆ ਦੇਣ ਲਈ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਜ਼ਿਲ੍ਹੇ ਦੇ ਪਿੰਡ ਰਕੌਲੀ ਵਿਚ ਭਾਰਤ ਸਰਕਾਰ ਵੱਲੋਂ ਚਲਾਏ ਜਾ ਰਹੇ ਸਹਿ-ਸਿੱਖਿਆ ਵਾਲੇ ਰਿਹਾਇਸ਼ੀ ਪੀ.ਐਮ.ਸ੍ਰੀ. ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਰਕੌਲੀ ਵਿਚ ਅਗਲੇ ਵਿੱਦਿਅਕ ਸਾਲ 2026-2027 ਦੀ ਛੇਵੀਂ ਜਮਾਤ ਲਈ ਇਸ ਵਿੱਦਿਅਕ ਸਾਲ 2025-2026 ਵਿੱਚ ਪੰਜਵੀਂ ਜਮਾਤ ਵਿਚ ਪੜ੍ਹਦੇ ਵਿਦਿਆਰਥੀਆਂ ਲਈ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਹੋ ਗਈ ਹੈ।
ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਦੇ ਮਾਪੇ ਮੁਹਾਲੀ ਜ਼ਿਲ੍ਹੇ ਦੇ ਪੱਕੇ ਵਸਨੀਕ ਹੋਣ, ਵਿਦਿਆਰਥੀ ਪੰਜਵੀਂ ਜਮਾਤ ਵਿੱਚ ਪੜ੍ਹਦਾ ਹੋਣਾ ਚਾਹੀਦਾ ਹੈ। ਉਸ ਦਾ ਜਨਮ 01.05.2014 ਤੋਂ 31.07.2016 (ਦੋਹਾਂ ਤਰੀਕਾਂ ਸਮੇਤ) ਤੱਕ ਹੋਇਆ ਹੋਵੇ, ਓ.ਬੀ.ਸੀ. ਵਰਗ ਦੇ ਵਿਦਿਆਰਥੀਆਂ ਦੇ ਮਾਪੇ ਸੇਵਾ ਕੇਂਦਰ ਤੋਂ ਪਤਾ ਕਰ ਲੈਣ ਕਿ ਉਹ ਕੇਂਦਰੀ ਸੂਚੀ ਵਿਚ ਪੰਜਾਬ ਦੇ ਓ.ਬੀ.ਸੀ. ਸ਼੍ਰੇਣੀ ਵਿਚ ਆਉਂਦੇ ਹਨ ਜਾਂ ਨਹੀਂ।
ਜੇਕਰ ਨਹੀਂ ਆਉਂਦੇ ਤਾਂ ਜਨਰਲ ਵਰਗ ਵਿਚ ਰਜਿਸਟ੍ਰੇਸ਼ਨ ਕਰਾਉਣ। ਉਨ੍ਹਾਂ ਕਿਹਾ ਕਿ ਆਨਲਾਈਨ ਲਿੰਕ http://cbseitms.rcil.gov.in/nvs ‘ਤੇ ਰਜਿਸ਼ਟ੍ਰੇਸ਼ਨ ਕਰਾਉਣਏ ਦੀ ਆਖ਼ਰੀ ਮਿਤੀ 29 ਜੁਲਾਈ, 2025 ਹੈ।
ਉਨ੍ਹਾਂ ਦੱਸਿਆ ਕਿ ਚੋਣ ਪ੍ਰੀਖਿਆ 13.12.2025 ਨੂੰ ਮੋਹਾਲੀ ਜ਼ਿਲ੍ਹੇ ਦੇ ਚੋਣਵੇਂ ਸੈਂਟਰਾਂ ਵਿਚ ਹੋਵੇਗੀ। ਉਨ੍ਹਾਂ ਕਿਹਾ ਕਿ ਰਜਿਸਟ੍ਰੇਸ਼ਨ ਕਰਨ ਤੋਂ ਪਹਿਲਾਂ ਪ੍ਰੌਸਪੈਕਟਸ ਵਿਚ ਸਾਰੀਆਂ ਸ਼ਰਤਾਂ ਪੜ੍ਹ ਲਈਆਂ ਜਾਣ।