ਵੱਡੀ ਖ਼ਬਰ: ਦਰਬਾਰ ਸਾਹਿਬ ਨੂੰ ਤੀਜੀ ਵਾਰ ਬੰਬ ਨਾਲ ਉਡਾਉਣ ਦੀ ਧਮਕੀ
Punjab Breaking: ਅੰਮ੍ਰਿਤਸਰ ਸਥਿਤ ਸ਼੍ਰੀ ਦਰਬਾਰ ਸਾਹਿਬ ਨੂੰ ਬੰਬ ਦੇ ਨਾਲ ਉਡਾਉਣ ਦੀ ਤੀਜੀ ਵਾਰ ਧਮਕੀ ਮਿਲੀ ਹੈ। ਇਸ ਦੀ ਪੁਸ਼ਟੀ ਐਸਜੀਪੀਸੀ ਦੇ ਵੱਲੋਂ ਕੀਤੀ ਗਈ ਹੈ।
ਦੱਸ ਦਈਏ ਕਿ ਦੋ ਵਾਰ ਪਹਿਲਾਂ ਵੀ ਈਮੇਲ ਦੇ ਜ਼ਰੀਏ ਦਰਬਾਰ ਸਾਹਿਬ ਸਥਿਤ ਲੰਗਰ ਹਾਲ ਨੂੰ ਬੰਬ ਦੇ ਨਾਲ ਉਡਾਉਣ ਦੀ ਧਮਕੀ ਮਿਲ ਚੁੱਕੀ ਹੈ।
ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ, ਉਨ੍ਹਾਂ ਦੇ ਵੱਲੋਂ ਇਸ ਮਾਮਲੇ ਵਿੱਚ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
ਪੁਲਿਸ ਮੁਤਾਬਕ ਉਨ੍ਹਾਂ ਨੂੰ ਐਸਜੀਪੀਸੀ ਨੇ ਦਰਖ਼ਾਸਤ ਦੇ ਕੇ, ਧਮਕੀ ਦੇਣ ਵਾਲੇ ਲੋਕਾਂ ਖਿਲਾਫ਼ ਸਖ਼ਤ ਕਾਰਵਾਈ ਦੀ ਅਪੀਲ ਕੀਤੀ ਸੀ।
ਜਿਸ ਦੇ ਤਹਿਤ ਪੁਲਿਸ ਨੇ ਮਾਮਲਾ ਦਰਜ ਕਰਕੇ, ਸ਼ੱਕੀ ਈਮੇਲ ਦੀ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਦਾ ਦਾਅਵਾ ਹੈ ਕਿ ਛੇਤੀ ਹੀ ਦੋਸ਼ੀਆਂ ਨੁੰ ਫੜ ਲਿਆ ਜਾਵੇਗਾ। ਉੱਥੇ ਹੀ ਦੂਜੇ ਪਾਸੇ ਬੀਤੇ ਕੱਲ੍ਹ ਬੀਐਸਐਫ਼ ਦੇ ਵੱਲੋਂ ਵੀ ਦਰਬਾਰ ਸਾਹਿਬ ਵਿੱਚ ਸਰਚ ਆਪਰੇਸ਼ਨ ਚਲਾਇਆ।
ਹਾਲਾਂਕਿ ਇਸ ਆਰਪੇਸ਼ਨ ਦੇ ਦੌਰਾਨ ਕੁੱਝ ਵੀ ਬੀਐਸਐਫ਼ ਨੂੰ ਨਹੀਂ ਮਿਲਿਆ। ਐਸਜੀਪੀਸੀ ਪ੍ਰਧਾਨ ਨੇ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ, ਧਮਕੀਆਂ ਦੇਣ ਵਾਲੇ ਦੋਸ਼ੀਆਂ ਨੂੰ ਨੱਥ ਪਾਈ ਜਾਵੇ।