ਸਿੱਖਿਆ ਵਿਭਾਗ ਵੱਲੋਂ ਪਠਾਨਕੋਟ ਦੇ ਡੀਆਰਸੀ ਵਨੀਤ ਮਹਾਜਨ ਸਰਕਾਰੀ ਪ੍ਰਾਇਮਰੀ ਸਕੂਲ ਨੰਗਲ ਅਤੇ ਬੀਆਰਸੀ ਸ਼ਾਮ ਲਾਲ ਸਰਕਾਰੀ ਪ੍ਰਾਇਮਰੀ ਸਕੂਲ ਨੱਕੀ ਦਾ ਸਨਮਾਨ
ਪਠਾਨਕੋਟ
ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖਿਆ ਵਿਭਾਗ ਪੰਜਾਬ ਵੱਲੋਂ ਨਵੇਂ ਐਨ.ਸੀ.ਐਫ ਅਨੁਸਾਰ ਪ੍ਰੀ ਪ੍ਰਾਇਮਰੀ ਅਤੇ ਪ੍ਰਾਇਮਰੀ ਪੱਧਰ ਜਮਾਤ ਪਹਿਲੀ ਤੋਂ ਜਮਾਤ ਤੀਸਰੀ ਤੱਕ ਦੀਆਂ ਕਿਤਾਬਾਂ ਤਿਆਰ ਕੀਤੀਆਂ ਗਈਆਂ ਹਨ।
ਜਿਸ ਵਿੱਚ ਜ਼ਿਲ੍ਹਾ ਪਠਾਨਕੋਟ ਤੋਂ ਡੀਆਰਸੀ ਵਨੀਤ ਮਹਾਜਨ ਸਰਕਾਰੀ ਪ੍ਰਾਇਮਰੀ ਸਕੂਲ ਨੰਗਲ ਅਤੇ ਬੀਆਰਸੀ ਸ਼ਾਮ ਲਾਲ ਸਰਕਾਰੀ ਪ੍ਰਾਇਮਰੀ ਸਕੂਲ ਨੱਕੀ ਵੱਲੋਂ ਗਣਿਤ ਵਿਸ਼ੇ ਦੀ ਜਮਾਤ ਪਹਿਲੀ ਦੀ ਕਿਤਾਬ ਤਿਆਰ ਕਰਨ ਵਿੱਚ ਸਹਿਯੋਗ ਦਿੱਤਾ ਗਿਆ ਹੈ। ਇਸ ਦੇ ਸਬੰਧ ਵਿੱਚ ਚੰਡੀਗੜ੍ਹ ਵਿਖੇ ਸਿੱਖਿਆ ਵਿਭਾਗ ਵੱਲੋਂ ਅਨਿੰਦਿਤਾ ਮਿਤਰਾ ਸਿੱਖਿਆ ਸਕੱਤਰ ਪੰਜਾਬ ਦੀ ਅਗਵਾਈ ਵਿੱਚ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ।
ਇਸ ਦੌਰਾਨ ਕਿਰਨ ਸ਼ਰਮਾ ਡਾਇਰੈਕਟਰ ਐਸ.ਸੀ.ਈ.ਆਰ.ਟੀ ਪੰਜਾਬ ਵੱਲੋਂ ਕਿਤਾਬਾਂ ਤਿਆਰ ਕਰਨ ਵਾਲੇ ਅਧਿਆਪਕਾਂ ਦਾ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਦੇ ਕਾਰਜ ਲਈ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ, ਉੱਪ ਜ਼ਿਲ੍ਹਾ ਸਿੱਖਿਆ ਐਲੀਮੈਂਟਰੀ ਸ੍ਰੀ ਡੀਜੀ ਸਿੰਘ, ਸਮੂਹ ਬਲਾਕ ਅਧਿਕਾਰੀਆਂ, ਸੀਐਚਟੀ ਅਤੇ ਸਮੂਹ ਅਧਿਆਪਕਾਂ ਨੇ ਮੁਬਾਰਕਬਾਦ ਦਿੱਤੀ।
ਇਸ ਮੌਕੇ ਡੀਆਰਸੀ ਵਨੀਤ ਮਹਾਜਨ ਅਤੇ ਬੀਆਰਸੀ ਸ਼ਾਮ ਲਾਲ ਨੇ ਜ਼ਿਲ੍ਹਾ ਪਠਾਨਕੋਟ ਦੇ ਅਧਿਕਾਰੀਆਂ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ, ਸੀਐਚਟੀ ਅਤੇ ਸਮੂਹ ਅਧਿਆਪਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਜ਼ਿਲ੍ਹਾ ਪਠਾਨਕੋਟ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਬਣਾਉਣ ਲਈ ਸਾਰੇ ਅਧਿਆਪਕਾਂ ਦੇ ਸਾਥ ਨਾਲ ਇਸ ਤਰ੍ਹਾਂ ਹੀ ਕੰਮ ਕਰਦੇ ਰਹਿਣਗੇ ਅਤੇ ਸਾਰਿਆਂ ਦੀ ਕਸੌਟੀ ਤੇ ਪੂਰਾ ਉਤਰਨ ਦੀ ਕੋਸ਼ਿਸ਼ ਕਰਣਗੇ।

