Rain Alert: ਪੰਜਾਬ ਦੇ 10 ਜ਼ਿਲ੍ਹਿਆਂ ‘ਚ ਅਗਲੇ ਕੁੱਝ ਘੰਟਿਆਂ ਦੌਰਾਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
Rain Alert: ਅਗਲੇ ਕੁਝ ਘੰਟਿਆਂ ਵਿੱਚ ਦਰਮਿਆਨੀ ਮੀਂਹ ਦੇ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ
Rain Alert: ਮੌਸਮ ਵਿਭਾਗ ਨੇ ਪੰਜਾਬ ਦੇ ਸੂਬੇ ਦੇ ਦਸ ਜ਼ਿਲ੍ਹਿਆਂ ਵਿੱਚ ਅਗਲੇ ਕੁੱਝ ਘੰਟਿਆਂ ਦੌਰਾਨ ਭਾਰੀ ਮੀਂਹ ਪੈਣ ਬਾਰੇ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਨੇ ਪੰਜਾਬ ਦੇ ਮਾਨਸਾ, ਸੰਗਰੂਰ, ਬਰਨਾਲਾ, ਬਠਿੰਡਾ, ਮੋਗਾ, ਫਿਰੋਜ਼ਪੁਰ, ਜਲੰਧਰ, ਕਪੂਰਥਲਾ, ਤਰਨਤਾਰਨ ਅਤੇ ਲੁਧਿਆਣਾ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ-ਨਾਲ ਤੂਫਾਨ ਅਤੇ ਅਸਮਾਨੀ ਬਿਜਲੀ ਦੀ ਡਿੱਗਣ ਦੀ ਸੰਭਾਵਨਾ ਜਤਾਈ ਹੈ।
ਅਗਲੇ ਕੁਝ ਘੰਟਿਆਂ ਵਿੱਚ ਇਨ੍ਹਾਂ ਜ਼ਿਲ੍ਹਿਆਂ ਵਿੱਚ ਦਰਮਿਆਨੀ ਮੀਂਹ ਦੇ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।
ਇਸ ਤੋਂ ਇਲਾਵਾ, ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਭਾਰੀ ਮੀਂਹ (Rain Alert) ਦੀ ਚੇਤਾਵਨੀ ਜਾਰੀ ਕੀਤੀ ਹੈ, ਜਿੱਥੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਬਾਕੀ ਜ਼ਿਲ੍ਹਿਆਂ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ।