ਪੰਜਾਬ ‘ਚ ਵਾਪਰਿਆ ਵੱਡਾ ਹਾਦਸਾ; 3 ਸਕੀਆਂ ਭੈਣਾਂ ਦੀ ਕਰੰਟ ਲੱਗਣ ਕਾਰਨ ਮੌਤ
Punjab News –
ਪੰਜਾਬ ਦੇ ਪਟਿਆਲਾ ਵਿੱਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ, ਪਟਿਆਲਾ ਦੇ ਕਸਬਾ ਪਾਤੜਾਂ ਵਿਚ 3 ਬੱਚੀਆਂ ਦੀ ਕਰੰਟ ਲੱਗਣ ਨਾਲ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਬੱਚੀਆਂ ਦੀ ਉਮਰ 7 ਸਾਲ, 5 ਸਾਲ ਅਤੇ 3 ਸਾਲ ਦੱਸੀ ਜਾ ਰਹੀ ਹੈ।
ਹਾਦਸੇ ਦਾ ਸ਼ਿਕਾਰ ਹੋਈਆਂ ਤਿੰਨੋਂ ਲੜਕੀਆਂ ਸਕੀਆਂ ਭੈਣਾਂ ਸਨ। ਜਿਨ੍ਹਾਂ ਦੀ ਪਛਾਣ ਖੁਸ਼ੀ, ਨਗਮਾ ਅਤੇ ਰੁਕਸਾਰ ਵੱਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਸਮੇਂ ਬੱਚੀਆਂ ਘਰ ਵਿੱਚ ਇਕੱਲੀਆਂ ਸਨ।
ਮ੍ਰਿਤਕ ਬੱਚੀਆਂ ਦੇ ਮਾਂ ਬਾਪ ਦਿਹਾੜੀ ਮਜ਼ਦੂਰੀ ਲਈ ਘਰ ਤੋਂ ਬਾਹਰ ਗਏ ਹੋਏ ਸਨ। ਜਦੋਂ ਕੁੜੀਆਂ ਦੇ ਮਾਪੇ ਕੰਮ ਤੋਂ ਵਾਪਸ ਆਏ ਤਾਂ ਤਿੰਨੋਂ ਧੀਆਂ ਘਰ ਦੇ ਅੰਦਰ ਬੇਹੋਸ਼ ਪਈਆਂ ਸਨ। ਘਟਨਾ ਦਾ ਪਤਾ ਲੱਗਦਿਆਂ ਹੀ ਪਾਵਰਕਾਮ ਅਤੇ ਪੁਲਿਸ ਅਧਿਕਾਰੀਆਂ ਨੇ ਮੌਕੇ ਉੱਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਂਦੇ ਆ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਅਨੁਸਾਰ ਬਿਜਲੀ ਦੀ ਤਾਰ ਢਿੱਲੀ ਹੋਣ ਕਾਰਨ ਇਹ ਹਾਦਸਾ ਵਾਪਰਿਆ। ਇਸ ਕਾਰਨ ਸ਼ਾਰਟ ਸਰਕਟ ਹੋਇਆ ਅਤੇ ਬੱਚੇ ਇਸ ਦੀ ਲਪੇਟ ਵਿਚ ਆ ਗਏ। ਪੁਲਿਸ ਪੂਰੀ ਘਟਨਾ ਦੀ ਜਾਂਚ ਕਰ ਰਹੀ ਹੈ।

