Punjab News: ਸਿੱਖਿਆ ਵਿਭਾਗ ਵੱਲੋਂ ਅਧਿਆਪਕ ਸਸਪੈਂਡ! ਵਿਦਿਆਰਥਣਾਂ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼
Punjab News: ਸਿੱਖਿਆ ਵਿਭਾਗ ਪੰਜਾਬ ਦੇ ਵੱਲੋਂ ਇੱਕ ਅਜਿਹਾ ਅਧਿਆਪਕ ਨੂੰ ਸਸਪੈਂਡ ਕਰਨ ਦਾ ਹੁਕਮ ਜਾਰੀ ਕੀਤਾ ਹੈ, ਜਿਸ ਤੇ ਵਿਦਿਆਰਥਣਾਂ ਦੇ ਨਾਲ ਜਿਨਸੀ ਸੋਸ਼ਣ ਕਰਨ ਦੇ ਦੋਸ਼ ਲੱਗੇ ਹਨ।
ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ) ਮਨੀਲਾ ਅਰੋੜਾ ਨੇ ਕਿਹਾ ਕਿ, ਫਿਰੋਜ਼ਪੁਰ ਦੇ ਗੁਰੂਹਰਸਹਾਏ ਦੇ ਇੱਕ ਸਰਕਾਰੀ ਸਕੂਲ ਵਿੱਚ ਘੱਟੋ-ਘੱਟ 12 ਲੜਕੀਆਂ ਨਾਲ ਛੇੜਛਾੜ ਅਤੇ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਵਿੱਚ ਦੋਸ਼ੀ ਅਧਿਆਪਕ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੁਆਰਾ ਗਠਿਤ ਤਿੰਨ ਮੈਂਬਰੀ ਜਾਂਚ ਕਮੇਟੀ ਵੀ ਜਾਂਚ ਸ਼ੁਰੂ ਕਰਨ ਲਈ ਸਕੂਲ ਪਹੁੰਚੀ। ਜ਼ਿਲ੍ਹਾ ਸਿੱਖਿਆ ਅਧਿਕਾਰੀ ਮਨੀਲਾ ਅਰੋੜਾ ਤੋਂ ਇਲਾਵਾ, ਪੈਨਲ ਵਿੱਚ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਹਰਜੋਤ ਕੌਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀ ਰੁਚਿਕਾ ਨੰਦਾ ਸ਼ਾਮਲ ਹਨ।
ਇਸ ਦੌਰਾਨ, ਪੁਲਿਸ ਨੇ 12 ਸ਼ਿਕਾਇਤਕਰਤਾਵਾਂ ਵਿੱਚੋਂ ਅੱਠ ਦੇ ਬਿਆਨ ਦਰਜ ਕੀਤੇ। “ਟੀਮ ਨੇ ਜਾਣਕਾਰੀ ਇਕੱਠੀ ਕਰਨ ਲਈ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਲੰਮੀ ਗੱਲਬਾਤ ਕੀਤੀ।
ਇੱਕ ਅਧਿਕਾਰੀ ਨੇ ਨਾਮ ਨਾ ਦੱਸਣ ਦੀ ਸ਼ਰਤ ‘ਤੇ ਕਿਹਾ, ਖਾਸ ਤੌਰ ‘ਤੇ ਇੱਕ ਹੋਰ ਅਧਿਆਪਕ ‘ਤੇ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਗਿਆ ਹੈ, ਤੋਂ ਵੀ ਪੁੱਛਗਿੱਛ ਕੀਤੀ ਗਈ”। ਇਸ ਦੌਰਾਨ, ਪੁਲਿਸ ਨੇ 12 ਸ਼ਿਕਾਇਤਕਰਤਾਵਾਂ ਵਿੱਚੋਂ ਅੱਠ ਦੇ ਬਿਆਨ ਦਰਜ ਕੀਤੇ।
ਸੂਤਰਾਂ ਨੇ ਦੱਸਿਆ ਕਿ “12 ਕੁੜੀਆਂ ਨੇ ਅਧਿਆਪਕ ‘ਤੇ ਛੇੜਛਾੜ ਦਾ ਦੋਸ਼ ਲਗਾਇਆ ਹੈ।” ਪੀੜਤਾਂ ਦੇ ਮਾਪਿਆਂ ਨੇ ਨਾ ਸਿਰਫ਼ ਮੁਅੱਤਲ ਅਧਿਆਪਕ ਵਿਰੁੱਧ, ਸਗੋਂ ਔਰਤਾਂ ਸਮੇਤ ਹੋਰ ਸਟਾਫ਼ ਮੈਂਬਰਾਂ ਵਿਰੁੱਧ ਵੀ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ, ਜਿਨ੍ਹਾਂ ਨੇ ਕਥਿਤ ਤੌਰ ‘ਤੇ ਡਰਾ-ਧਮਕਾ ਕੇ ਵਿਦਿਆਰਥੀਆਂ ਨੂੰ ਚੁੱਪ ਕਰਾਉਣ ਦੀ ਕੋਸ਼ਿਸ਼ ਕੀਤੀ।
ਡੀਸੀ ਦੀਪਸ਼ਿਖਾ ਸ਼ਰਮਾ ਨੇ ਦੁਹਰਾਇਆ ਕਿ ਮਾਮਲੇ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਮੇਟੀ ਦੀ ਰਿਪੋਰਟ ਪੇਸ਼ ਹੋਣ ਤੋਂ ਬਾਅਦ ਢੁਕਵੀਂ ਕਾਰਵਾਈ ਕੀਤੀ ਜਾਵੇਗੀ।