Punjab News: ਸਿੱਖਿਆ ਵਿਭਾਗ ਦੀ ਅਣਗਹਿਲੀ ਕਾਰਨ ਅਧਿਆਪਕ ਤਬਾਦਲਿਆਂ ਨੂੰ ਤਰਸੇ
Punjab News: ਅਫ਼ਸਰਸ਼ਾਹੀ ਬਿਨਾਂ ਵਜ੍ਹਾ ਕਰ ਰਹੀ ਹੈ ਦੇਰੀ- ਡੈਮੋਕ੍ਰੈਟਿਕ ਟੀਚਰਜ਼ ਫਰੰਟ
Punjab News: ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਹਰ ਸਾਲ ਅਧਿਆਪਕਾਂ ਦੀਆਂ ਬਦਲੀਆਂ ਜੂਨ ਮਹੀਨੇ ਕੀਤੀਆਂ ਜਾਂਦੀਆਂ ਹਨ। ਇਸ ਵਾਰ ਵੀ ਅਧਿਆਪਕਾਂ ਤੋਂ ਆਨਲਾਈਨ ਪੋਰਟਲ ਤੇ 6 ਜੂਨ ਤੋਂ ਅਰਜ਼ੀਆਂ ਮੰਗੀਆਂ ਗਈਆਂ ਸਨ। ਪਰ ਉਸ ਤੋਂ ਬਾਅਦ ਇਸ ਪ੍ਰਕਿਰਿਆ ਉੱਪਰ ਅਚਾਨਕ ਰੋਕ ਲਗਾ ਦਿੱਤੀ ਗਈ।
ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਸੂਬਾ ਪ੍ਰਧਾਨ ਦਿੱਗਵਿਜੇ ਪਾਲ ਸ਼ਰਮਾ, ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ, ਤਲਵਿੰਦਰ ਸਿੰਘ ਪਟਿਆਲਾ ਨੇ ਦੱਸਿਆ ਕਿ ਬਦਲੀਆਂ ਵਿੱਚ ਹੋ ਰਹੀ ਬੇਲੋੜੀ ਦੇਰੀ ਕਾਰਨ ਅਧਿਆਪਕ ਵਰਗ ਵਿੱਚ ਭਾਰੀ ਰੋਸ ਹੈ।
ਅਧਿਆਪਕ ਆਗੂਆਂ ਨੇ ਕਿਹਾ ਬਦਲੀਆਂ ਦਾ ਪੋਰਟਲ 6 ਜੂਨ ਨੂੰ ਖੋਲਿਆ ਗਿਆ ਸੀ ਜਿਸ ਨੂੰ ਲੱਗਭਗ 1 ਮਹੀਨਾ 13 ਦਿਨ ਬੀਤ ਜਾਣ ਦੇ ਬਾਵਜੂਦ ਵੀ ਕਿਸੇ ਤਣ -ਪੱਤਣ ਨਹੀਂ ਲਗਾਇਆ ਗਿਆ।
ਜੱਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਔਜਲਾ ਮੀਤ ਪ੍ਰਧਾਨ ਸੁਖਵਿੰਦਰ ਸੁੱਖੀ ਸੰਯੁਕਤ ਸਕੱਤਰ ਦਲਜੀਤ ਸਮਰਾਲਾ ਵਿੱਤ ਸਕੱਤਰ ਜਸਵਿੰਦਰ ਸਿੰਘ ਅਤੇ ਸੂਬਾ ਪ੍ਰੈੱਸ ਸਕੱਤਰ ਲਖਵੀਰ ਸਿੰਘ ਹਰੀਕੇ ਨੇ ਸਿੱਖਿਆ ਵਿਭਾਗ ਦੀ ਬਦਲੀ ਨੀਤੀ ਬਦਲਾ ਲਊ ਨੀਤੀ ਸਾਬਤ ਹੋ ਰਹੀ ਹੈ।
ਉਨ੍ਹਾਂ ਦੱਸਿਆ ਕਿ ਅਨੇਕਾਂ ਅਧਿਆਪਕ ਬਦਲੀਆਂ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ, ਪ੍ਰੰਤੂ ਸਿੱਖਿਆ ਵਿਭਾਗ ਦੀ ਅਫ਼ਸਰਸ਼ਾਹੀ ਵੱਲੋਂ ਆਪਣੀ ਆਦਤ ਮੁਤਾਬਕ ਇਸ ਅਹਿਮ ਕੰਮ ਨੂੰ ਬਿਨਾਂ ਵਜ੍ਹਾ ਲਟਕਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਅਨੇਕਾਂ ਗੰਭੀਰ ਬਿਮਾਰੀਆਂ ਤੋਂ ਪੀੜ੍ਹਤ ਅਧਿਆਪਕ, ਨਵ- ਵਿਆਹੁਤਾ ਔਰਤਾਂ ਕੁਵਾਰੀਆਂ ਲੜਕੀਆਂ ਆਪਣੇ ਘਰਾਂ ਤੋਂ ਦੂਰ ਰਹਿਣ ਲਈ ਮਜਬੂਰ ਹਨ। ਉਨ੍ਹਾਂ ਮੰਗ ਕੀਤੀ ਕਿ ਆਪਸੀ ਸਹਿਮਤੀ ਵਾਲੀਆਂ ਬਦਲੀਆਂ ਤੋਂ ਹਰ ਤਰ੍ਹਾਂ ਦੀ ਸ਼ਰਤ ਖ਼ਤਮ ਕੀਤੀ ਜਾਵੇ। ਬਦਲੀ ਲਈ ਯੋਗ ਹਰ ਇੱਕ ਅਧਿਆਪਕ ਦੇ ਮੈਰਿਟ ਅੰਕ ਸਾਂਝੇ ਕੀਤੇ ਜਾਣ।
ਸਟੇਸ਼ਨ ਚੋਣ ਸਮੇਂ ਸਾਰੇ ਖਾਲੀ ਸਟੇਸ਼ਨ ਦਿਖਾਏ ਜਾਣ ਆਗੂਆਂ ਨੇ ਵਿਭਾਗ ਦੀ ਢਿੱਲ ਮੱਠ ਦੀ ਨੀਤੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿ ਜ਼ੇਕਰ ਵਿਭਾਗ ਵੱਲੋਂ ਬਿਨਾਂ ਵਜ੍ਹਾ ਦੇਰੀ ਕੀਤੀ ਗਈ ਤਾਂ ਅਧਿਆਪਕਾਂ ਨੂੰ ਤਿੱਖੇ ਸੰਘਰਸ਼ ਲਈ ਮਜਬੂਰ ਹੋਣਾ ਪਵੇਗਾ।

