All Latest NewsNews FlashPunjab News

ਅਧਿਆਪਕਾਂ ਦੇ ਹੱਕ ‘ਚ ਹੋਏ ਫੈਸਲਿਆਂ ਨੂੰ ਕੀਤਾ ਜਾਵੇ ਜਨਰਲਾਇਜ-ਜੀਟੀਯੂ

 

ਅਧਿਆਪਕਾਂ ਨੇ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਮੰਗਾਂ ਪ੍ਰਤੀ ਧਾਰੀ ਚੁੱਪੀ ਖਿਲਾਫ ਕੀਤੀ ਨਾਅਰੇਬਾਜੀ, DEO ਰਾਹੀ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਦੇ ਨਾਂ ਦਿੱਤਾ ਰੋਸ ਪੱਤਰ

ਪਟਿਆਲਾ

ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਫੈਸਲੇ ਅਨੁਸਾਰ ਅੱਜ ਜਿਲ੍ਹਾ ਇਕਾਈ ਪਟਿਆਲਾ ਵੱਲੋਂ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਮਸਲਿਆਂ ਦੇ ਹੱਲ ਨਾ ਕਰਨ ਦੇ ਰੋਸ ਵਜੋਂ ਪੰਜਾਬ ਸਰਕਾਰ ਖਿਲਾਫ ਜਬਰਦਸ਼ਤ ਨਾਅਰੇਬਾਜ਼ੀ ਕਰਨ ਉਪਰੰਤ ਦਫਤਰ ਜ਼ਿਲ੍ਹਾ ਸਿੱਖਿਆ ਅਫਸਰ (ਸਸ) ਰਾਹੀਂ ਪੰਜਾਬ ਦੇ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਦੇ ਨਾਂ ਮੰਗ ਪੱਤਰ ਦਿੱਤਾ ਗਿਆ।

ਪਹਿਲਾਂ ਵੱਡੀ ਗਿਣਤੀ ਵਿੱਚ ਇੱਕਠੇ ਹੋਏ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ ਅਤੇ ਜਨ:ਸਕੱਤਰ ਪਰਮਜੀਤ ਸਿੰਘ ਪਟਿਆਲਾ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਹਰ ਮਹੀਨੇ ਦੀ 1 ਤਰੀਕ ਨੂੰ ਸਾਰੇ ਕਰਮਚਾਰੀਆਂ ਨੂੰ ਤਨਖਾਹ ਦੇਣੀ ਯਕੀਨੀ ਬਣਾਈ ਜਾਵੇ, ਅਧਿਆਪਕਾਂ ਦੇ ਹੱਕ ਵਿੱਚ ਹੋਏ ਫੈਸਲਿਆਂ ਨੂੰ ਜਨਰਲਾਇਜ ਕੀਤਾ ਜਾਵੇ।

5178 ਅਧਿਆਪਕਾਂ ਦੇ ਬਕਾਏ ਜਲਦ ਜਾਰੀ ਕੀਤੇ ਜਾਣ, ਸਕੂਲ ਮਨੈਜਮੈਂਟ ਕਮੇਟੀਆਂ ਦੇ ਗਠਨ ਵਿੱਚ ਸਿਆਸੀ ਦਖਲ ਅੰਦਾਜ਼ੀ ਬੰਦ ਕੀਤੀ ਜਾਵੇ, ਅਧਿਆਪਕਾਂ ਤੋਂ ਲਏ ਜਾਂਦੇ ਸਾਰੇ ਗੈਰ ਵਿੱਦਿਅਕ ਕੰਮ ਬੰਦ ਕੀਤੇ ਜਾਣ, ਸਾਰੇ ਵਰਗਾਂ ਦੀਆਂ ਤਰੱਕੀਆਂ ਕੀਤੀਆ ਜਾਣ, ਸਾਰੇ ਅਧਿਆਪਕ ਵਰਗਾਂ ਦੀਆਂ ਤਰੱਕੀਆਂ ਕੀਤੀਆਂ ਜਾਣ।

ਕੰਪਿਊਟਰ ਅਧਿਆਪਕਾਂ ਮੈਰੀਟੋਰੀਅਸ ਅਧਿਆਪਕਾ ਐਸੋਸੀਏਟ ਅਧਿਆਪਕਾਂ , ਅਦਾਰਸ਼ ਮਾਡਲ ਸਕੂਲਾਂ ਦੇ ਅਧਿਆਪਕਾ ਅਤੇ ਐਨ.ਐਸ.ਕਿਊ .ਐਫ, ਅਧਿਆਪਕਾਂ ਨੂੰ ਤਨਖਾਹ ਸਕੇਲਾ ਦੇ ਘੇਰੇ ਵਿੱਚ ਲਿਆਂਦਾ ਜਾਵੇ, ਵੱਖ-ਵੱਖ ਕਾਡਰਾਂ ਅਧੀਨ ਭਰਤੀ ਹੋਏ ਅਧਿਆਪਕਾਂ ਅਤੇ ਪੱਦ ਉੱਨਤ ਕੀਤੇ ਗਏ ਲੈਕਚਰਾਰ ਨੂੰ ਬਦਲੀ ਦਾ ਵਿਸ਼ੇਸ਼ ਮੌਕਾ ਦਿੱਤਾ ਜਾਵੇ, 8886 ਅਧਿਆਪਕਾਂ ਦੇ ਮਸਲੇ ਹੱਲ ਕੀਤੇ ਜਾਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਕੇਂਦਰੀ ਸਕੇਲ ਵਾਪਸ ਲਏ ਜਾਣ, ਸੋਧ ਦੇ ਨਾਂ ਤੇ ਬੰਦ ਕੀਤੇ ਪੇਂਡੂ ਭੱਤੇ ਸਮੇਤ ਸਮੁੱਚੇ ਭੱਤੇ ਬਹਾਲ ਕੀਤੇ ਜਾਣ,ਮਹਿਗਾਈ ਭੱਤੇ ਰਹਿੰਦੀਆਂ ਕਿਸ਼ਤਾ ਜਾਰੀ ਕੀਤੀਆਂ ਜਾਣ ਆਦਿ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਹਿੰਮਤ ਸਿੰਘ ਖੋਖ, ਕਮਲ ਨੈਨ ,ਵਿਕਾਸ ਸਹਿਗਲ, ਦੀਦਾਰ ਸਿੰਘ, ਜਗਪ੍ਰੀਤ ਭਾਟੀਆ, ਹਰਪ੍ਰੀਤ ਸਿੰਘ ਉੱਪਲ, ਹਰਦੀਪ ਸਿੰਘ ਪਟਿਆਲਾ, ਸ਼ਿਵਪ੍ਰੀਤ ਪਟਿਆਲਾ, ਨਿਰਭੈ ਸਿੰਘ ਘਨੌਰ, ਟਹਿਲਬੀਰ ਸਿੰਘ ਪਟਿਆਲਾ, ਗੁਰਵਿੰਦਰ ਸਿੰਘ ਖੰਗੂੜਾ, ਭੀਮ ਸਿੰਘ, ਸਪਿੰਦਰਜੀਤ ਸ਼ਰਮਾ, ਲਖਵਿੰਦਰ ਸਿੰਘ ਰਾਜਪੁਰਾ,ਮਨਿੰਦਰ ਸਿੰਘ, ਯੋਗਰਾਜ, ਦਲਬੀਰ ਸਿੰਘ, ਕਲਿਆਣ, ਹਰਵਿੰਦਰ ਸਿੰਘ ਖੰਗੂੜਾ,ਗੁਰਵਿੰਦਰ ਪਾਲ ਸਿੰਘ ਸੋਨੀ ਤਰਖਾਣ ਮਾਜਰਾ,ਹਰਜਿੰਦਰ ਸਿੰਘ, ਜਸਵੰਤ ਸਿੰਘ, ਯਾਦਵਿੰਦਰ ਕੁਮਾਰ, ਸੰਦੀਪ ਕੁਮਾਰ ਰੱਖੜਾ, ਕੁਲਦੀਪ ਸਿੰਘ, ਜਸਵੰਤ ਸਿੰਘ ਨਾਭਾ, ਮਨਦੀਪ ਸਿੰਘ ਕਾਲੇਕਾ, ਬੱਬਣ ਨਾਭਾ, ਹਰਵਿੰਦਰ ਸਿੰਘ ਖੱਟੜਾ, ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਮਾਨ , ਹਰਜੀਤ ਸਿੰਘ,ਸੰਦੀਪ ਜੌਹਰ ਤੋ ਇਲਾਵਾ ਵੱਡੀ ਗਿਣਤੀ ਵਿੱਚ ਅਧਿਆਪਕ ਸਾਥੀ ਹਾਜ਼ਰ ਸਨ।

 

Leave a Reply

Your email address will not be published. Required fields are marked *