ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਨਾਇਬ ਤਹਿਸੀਲਦਾਰ ਸਸਪੈਂਡ
Punjab News: ਰਿਸ਼ਵਤ ਲੈਂਦੀ ਨਾਇਬ ਤਹਿਸੀਲਦਾਰ ਵਿਰੁੱਧ ਸਰਕਾਰ ਦੀ ਵੱਡੀ ਕਾਰਵਾਈ, ਕਰ’ਤਾ ਸਸਪੈਂਡ
Punjab News: ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਵਿਰੁੱਧ ਵੱਡਾ ਐਕਸ਼ਨ ਲੈਂਦਿਆਂ ਹੋਇਆ ਕਥਿਤ ਤੌਰ ਤੇ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਫਤਿਹਗੜ੍ਹ ਚੂੜੀਆਂ ਦੀ ਨਾਇਬ ਤਹਿਸੀਲਦਾਰ ਸਸਪੈਂਡ ਕਰ ਦਿੱਤਾ ਹੈ।
ਸਰਕਾਰ ਦੇ ਵੱਲੋਂ ਇਸ ਸਬੰਧੀ ਬਕਾਇਦਾ ਹੁਕਮ ਵੀ ਜਾਰੀ ਕੀਤੇ ਹਨ। ਹੁਕਮਾਂ ਅਨੁਸਾਰ, ਨਾਇਬ ਤਹਿਸੀਲਦਾਰ ਜਸਵੀਰ ਕੌਰ ਨੂੰ ਇੱਕ ਪਟਵਾਰੀ ਕੋਲੋਂ ਰਿਸ਼ਵਤ ਲੈਂਦਿਆਂ ਦੀ ਵੀਡੀਓ ਵਾਇਰਲ ਹੋਈ ਸੀ।
ਜਿਸ ਤੇ ਕਾਰਵਾਈ ਕਰਦਿਆਂ ਹੋਇਆ ਜਸਵੀਰ ਕੌਰ ਨੂੰ ਸਸਪੈਂਡ ਕਰਕੇ, ਉਸਦਾ ਹੈੱਡਕੁਆਟਰ ਫਾਜਿਲਕਾ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਸਰਕਾਰ ਨੇ ਵਿਜੀਲੈਂਸ ਨੂੰ ਮਾਮਲੇ ਦੀ ਜਾਂਚ ਕਰਨ ਦੇ ਹੁਕਮ ਦਿੱਤੇ ਹਨ।