ਸਰਕਾਰੀ ਸਕੂਲ ਮੈਨੇਜਮੈਂਟ ਕਮੇਟੀ ਦੀ ਚੇਅਰਮੈਨੀ ਨੂੰ ਲੈ ਕੇ ਚੱਲੀ ਗੋਲੀ

All Latest NewsNews FlashPunjab News

 

ਸ੍ਰੀ ਮੁਕਤਸਰ ਸਾਹਿਬ

ਪੰਜਾਬ ਵਿੱਚ ਸਰਕਾਰੀ ਸਕੂਲ ਦੀ ਮੈਨੇਜਮੈਂਟ ਕਮੇਟੀ ਦੀ ਚੇਅਰਮੈਨੀ ਨੂੰ ਲੈ ਕੇ ਹੋਏ ਵਿਵਾਦ ਵਿੱਚ ਗੋਲੀ ਚੱਲਣ ਦੀ ਖਬਰ ਸਾਹਮਣੇ ਆਈ ਹੈ।

ਮਲੋਟ ਦੇ ਨਜ਼ਦੀਕੀ ਪਿੰਡ ਰਾਜਨਗਰ ਦੇ ਸਰਕਾਰੀ ਸਕੂਲ ਵਿੱਚ ਮੈਨੇਮੈਂਟ ਕਮੇਟੀ (SMC) ਦੇ ਚੇਅਰਮੈਨ ਨੂੰ ਲੈ ਕੇ ਦੋ ਧਿਰਾਂ ਵਿੱਚ ਹੋਇਆ ਵਿਵਾਦ ਐਨਾ ਵਧ ਗਿਆ ਕਿ ਗੋਲੀ ਚਲਾ ਦਿੱਤੀ ਗਈ।

ਮੀਡੀਆ ਰਿਪੋਰਟਾਂ ਮੁਤਾਬਿਕ, ਚੇਅਰਮੈਨ ਦੀ ਨਿਯੁਕਤੀ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਈ ਬਹਿਸਬਾਜ਼ੀ ਇੰਨੀ ਵੱਧ ਗਈ ਕਿ ਗੋਲੀ ਚੱਲਣ ਦੀ ਘਟਨਾ ਵਾਪਰ ਗਈ।

ਜਾਣਕਾਰੀ ਮੁਤਾਬਕ ਸਰਕਾਰੀ ਸਕੂਲ ਰਾਜਨਗਰ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੇ ਨਵੇਂ ਚੇਅਰਮੈਨ ਦੀ ਚੋਣ ਲਈ ਮੀਟਿੰਗ ਰੱਖੀ ਗਈ ਸੀ।

ਇਸ ਦੌਰਾਨ ਦੋ ਧਿਰਾਂ ਆਹਮੋ-ਸਾਹਮਣੇ ਹੋ ਗਈਆਂ ਅਤੇ ਮਾਮਲਾ ਗਰਮਾ ਗਿਆ। ਵੇਖਦੇ ਹੀ ਵੇਖਦੇ ਆਪਸੀ ਤਕਰਾਰ ਨੇ ਹਿੰਸਕ ਰੂਪ ਲੈ ਲਿਆ ਅਤੇ ਇੱਕ ਧਿਰ ਵੱਲੋਂ ਗੋਲੀ ਚਲਾ ਦਿੱਤੀ ਗਈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਦਰ ਮਲੋਟ ਦੀ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਮੌਕੇ ਦਾ ਜਾਇਜ਼ਾ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

 

Media PBN Staff

Media PBN Staff

Leave a Reply

Your email address will not be published. Required fields are marked *