Breaking News: CM ਮਾਨ ਦਾ ਅਨਮੋਲ ਗਗਨ ਮਾਨ ਦੇ ਅਸਤੀਫ਼ੇ ‘ਤੇ ਪਹਿਲਾ ਵੱਡਾ ਬਿਆਨ!
Breaking News: ਵਿਧਾਇਕੀ ਛੱਡਣ ਦੇ ਨਾਲ ਨਾਲ ਪਾਰਟੀ ਨੂੰ ਅਲਵਿਦਾ ਕਹਿਣ ਵਾਲੀ ਬੀਬੀ ਅਨਮੋਲ ਗਗਨ ਮਾਨ ਜਿੱਥੇ ਹੁਣ ਵਿਰੋਧੀਆਂ ਦੇ ਨਿਸ਼ਾਨੇ ਤੇ ਹੈ, ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੀ ਬਿਆਨ ਅਨਮੋਲ ਦੇ ਅਸਤੀਫ਼ੇ ਤੇ ਸਾਹਮਣੇ ਆ ਗਿਆ ਹੈ।
ਭਗਵੰਤ ਮਾਨ ਨੇ ਅੱਜ ਮੀਡੀਆ ਦੇ ਨਾਲ ਗੱਲਬਾਤ ਦੌਰਾਨ ਹਲਕੇ ਜਿਹੇ ਲਹਿਜ਼ੇ ਵਿੱਚ ਆਖਿਆ ਕਿ, ਜੀ ਮੈਨੂੰ ਤਾਂ ਥੋੜ੍ਹਾ ਜਿਹਾ ਪਤਾ ਲੱਗਿਆ ਹੈ, ਕਿ ਅਨਮੋਲ ਗਗਨ ਮਾਨ ਨੇ ਅਸਤੀਫ਼ਾ ਦੇ ਦਿੱਤਾ ਹੈ, ਬਾਕੀ ਅਸੀਂ ਜਲਦੀ ਪਾਰਟੀ ਮੀਟਿੰਗ ਕਰਕੇ ਵਿਚਾਰ ਚਰਚਾ ਕਰਾਂਗੇ।
ਦੱਸ ਦਈਏ ਕਿ ਅੱਜ ਅਨਮੋਲ ਗਗਨ ਮਾਨ ਨੇ ਸਿਆਸਤ ਛੱਡਦਿਆਂ ਹੋਇਆ, ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਲਿਖਿਆ ਕਿ, ਦਿਲ ਭਾਰੀ ਹੈ, ਪਰ ਮੈਂ ਸਿਆਸਤ ਛੱਡਣ ਦਾ ਫੈਸਲਾ ਲਿਆ ਹੈ। ਮੇਰਾ MLA ਦੇ ਅਹੁਦੇ ਤੋਂ ਸਪੀਕਰ ਸਾਹਿਬ ਨੂੰ ਦਿੱਤਾ ਹੋਇਆ ਅਸਤੀਫਾ ਸਵੀਕਾਰ ਕੀਤਾ ਜਾਵੇ। ਮੇਰੀਆਂ ਸ਼ੁਭਕਾਮਨਾਵਾਂ ਪਾਰਟੀ ਨਾਲ ਹਨ। ਮੈਨੂੰ ਓਮੀਦ ਹੈ, ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ਤੇ ਖਰੀ ਉਤਰੇਗੀ।