IMD Alert: ਮੌਸਮ ਵਿਭਾਗ ਵੱਲੋਂ ਪੰਜਾਬ ਦੇ 4 ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਬਾਰੇ ਯੈਲੋ ਅਲਰਟ ਜਾਰੀ
IMD Alert: ਮੌਸਮ ਵਿਭਾਗ ਪੰਜਾਬ ਦੇ ਵੱਲੋਂ 4 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ, ਅੱਜ ਪੰਜਾਬ ਦੇ ਪਠਾਨਕੋਟ, ਹੁਸਿਆਰਪੁਰ, ਨਵਾਂ ਸ਼ਹਿਰ ਅਤੇ ਰੂਪਨਗਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ।
ਦੱਸ ਦਈਏ ਕਿ ਪੰਜਾਬ ਸਮੇਤ ਪੂਰੇ ਦੇਸ਼ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਮੌਨਸੂਨ ਦੀ ਬੰਗਾਲ ਦੀ ਖਾੜੀ ਦੀ ਸ਼ਾਖਾ ਇਨ੍ਹੀਂ ਦਿਨੀਂ ਸਭ ਤੋਂ ਵੱਧ ਸਰਗਰਮ ਹੈ, ਇਸ ਲਈ ਕਈ ਰਾਜਾਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਰਾਜਸਥਾਨ ਤੋਂ ਲੈ ਕੇ ਉੱਤਰ-ਪੂਰਬੀ ਰਾਜਾਂ ਤੱਕ, ਦਿਨ ਅਤੇ ਰਾਤ ਲਗਾਤਾਰ ਮੀਂਹ ਪੈਣ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ।
ਮੌਸਮ ਵਿਭਾਗ ਨੇ ਅਗਲੇ ਕੁਝ ਘੰਟਿਆਂ ਵਿੱਚ ਕਈ ਰਾਜਾਂ ਵਿੱਚ ਮੀਂਹ ਪੈਣ ਸਬੰਧੀ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਵਿੱਚ ਪੰਜਾਬ, ਹਿਮਾਚਲ ਪ੍ਰਦੇਸ਼, ਰਾਜਸਥਾਨ, ਦਿੱਲੀ-ਐਨਸੀਆਰ, ਯੂਪੀ, ਬਿਹਾਰ, ਹਰਿਆਣਾ, ਉਤਰਾਖੰਡ ਅਤੇ ਜੰਮੂ-ਕਸ਼ਮੀਰ ਸ਼ਾਮਲ ਹਨ। ਵਿਭਾਗ ਅਨੁਸਾਰ, ਅਗਲੇ ਇੱਕ ਹਫ਼ਤੇ ਤੱਕ ਦਿੱਲੀ ਬੱਦਲਵਾਈ ਰਹੇਗੀ, ਇਸ ਦੌਰਾਨ ਕਦੇ-ਕਦੇ ਮੀਂਹ ਵੀ ਪੈ ਸਕਦਾ ਹੈ।
ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ, 1 ਜੂਨ ਤੋਂ 16 ਜੁਲਾਈ ਦੇ ਵਿਚਕਾਰ, ਦੇਸ਼ ਵਿੱਚ 331.9 ਮਿਲੀਮੀਟਰ ਮੀਂਹ ਪਿਆ ਹੈ। ਜੋ ਕਿ ਆਮ ਨਾਲੋਂ 9 ਪ੍ਰਤੀਸ਼ਤ ਜ਼ਿਆਦਾ ਹੈ। ਮੌਸਮ ਵਿਭਾਗ ਦੇ ਅਨੁਸਾਰ, ਝਾਰਖੰਡ, ਯੂਪੀ, ਐਮਪੀ, ਗੋਆ, ਤ੍ਰਿਪੁਰਾ ਅਤੇ ਲੱਦਾਖ ਵਿੱਚ ਆਮ ਨਾਲੋਂ ਵੱਧ ਮੀਂਹ ਪਿਆ ਹੈ।
ਝਾਰਖੰਡ ਵਿੱਚ ਆਮ ਨਾਲੋਂ 71 ਪ੍ਰਤੀਸ਼ਤ ਜ਼ਿਆਦਾ ਮੀਂਹ ਪਿਆ ਹੈ। ਦੂਜੇ ਪਾਸੇ, ਰਾਜਸਥਾਨ, ਕੇਰਲ, ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਵਿੱਚ ਦਰਮਿਆਨੀ ਬਾਰਿਸ਼ ਹੋਈ ਹੈ। ਜਦੋਂ ਕਿ ਅਰੁਣਾਚਲ ਪ੍ਰਦੇਸ਼, ਮਨੀਪੁਰ, ਪੱਛਮੀ ਬੰਗਾਲ, ਬਿਹਾਰ, ਉਤਰਾਖੰਡ, ਓਡੀਸ਼ਾ, ਛੱਤੀਸਗੜ੍ਹ, ਕਰਨਾਟਕ, ਲਕਸ਼ਦੀਪ ਵਿੱਚ ਘੱਟ ਬਾਰਿਸ਼ ਹੋਈ ਹੈ।