ਵੱਡੀ ਖ਼ਬਰ: ਅਨਮੋਲ ਗਗਨ ਮਾਨ ਦੇ ਅਸਤੀਫ਼ੇ ‘ਤੇ AAP ਦਾ ਵੱਡਾ ਫ਼ੈਸਲਾ! ਅਮਨ ਅਰੋੜਾ ਨੇ ਕਿਹਾ- ਬੀਬੀ ਨੇ ਅਸਤੀਫ਼ਾ ਵਾਪਸ…!
Punjab News: AAP ਪ੍ਰਧਾਨ ਅਮਨ ਅਰੋੜਾ ਨੇ ਅਨਮੋਲ ਗਗਨ ਮਾਨ ਦੇ ਅਸਤੀਫ਼ੇ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਅਨਮੋਲ ਦਾ ਅਸਤੀਫ਼ਾ ਨਾ ਮਨਜ਼ੂਰ ਕਰ ਦਿੱਤਾ ਹੈ, ਜਿਸਨੂੰ ਅਨਮੋਲ ਨੇ ਸਵੀਕਾਰ ਕਰ ਲਿਆ ਹੈ।
ਮਤਲਬ ਕਿ ਅਨਮੋਲ ਵਿਧਾਇਕ ਬਣੇ ਰਹਿਣਗੇ। ਅਮਨ ਅਰੋੜਾ ਨੇ ਟਵੀਟ ਕਰਕੇ ਲਿਖਿਆ ਕਿ, ਅੱਜ ਅਨਮੋਲ ਗਗਨ ਮਾਨ ਨਾਲ ਪਰਿਵਾਰਿਕ ਮਾਹੌਲ ਵਿੱਚ ਮੁਲਾਕਾਤ ਹੋਈ।
ਅੱਜ @AnmolGaganMann ਨਾਲ ਪਰਿਵਾਰਿਕ ਮਾਹੌਲ ਵਿੱਚ ਮੁਲਾਕਾਤ ਹੋਈ । ਵਿਧਾਇਕਾ ਵੱਜੋਂ ਓਹਨਾ ਦੇ ਅਸਤੀਫ਼ੇ ਨੂੰ ਪਾਰਟੀ ਵੱਲੋਂ ਨਾਮਨਜ਼ੂਰ ਕਰਨ ਦਾ ਫੈਸਲਾ ਸੁਣਾਇਆ ਜਿਸ ਨੂੰ ਓਹਨਾ ਨੇ ਸਵੀਕਾਰ ਕੀਤਾ ।ਮਿਲ ਕੇ ਪਾਰਟੀ ਅਤੇ ਹਲਕੇ ਦੀ ਚੜ੍ਹਦੀ ਕਲਾ ਲਈ ਕੰਮ ਕਰਦੇ ਰਹਿਣ ਕਿਹਾ ।
ਅਨਮੋਲ @ArvindKejriwal ji ਅਤੇ @AamAadmiParty ਦੇ ਪਰਿਵਾਰ ਦਾ… pic.twitter.com/uJPHktW20w
— Aman Arora (@AroraAmanSunam) July 20, 2025
ਵਿਧਾਇਕਾ ਵਜੋਂ ਓਹਨਾ ਦੇ ਅਸਤੀਫ਼ੇ ਨੂੰ ਪਾਰਟੀ ਵੱਲੋਂ ਨਾਮਨਜ਼ੂਰ ਕਰਨ ਦਾ ਫੈਸਲਾ ਸੁਣਾਇਆ ਜਿਸ ਨੂੰ ਉਨ੍ਹਾਂਨੇ ਸਵੀਕਾਰ ਕੀਤਾ।
ਮਿਲ ਕੇ ਪਾਰਟੀ ਅਤੇ ਹਲਕੇ ਦੀ ਚੜ੍ਹਦੀ ਕਲਾ ਲਈ ਕੰਮ ਕਰਦੇ ਰਹਿਣ ਕਿਹਾ। ਅਨਮੋਲ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਪਰਿਵਾਰ ਦਾ ਹਿੱਸਾ ਸੀ, ਹਨ ਅਤੇ ਬਣੇ ਰਹਿਣਗੇ।

