Big News: ਭਗਵੰਤ ਮਾਨ ਸਰਕਾਰ ਵਿਰੁੱਧ ਕਿਸਾਨਾਂ-ਮਜ਼ਦੂਰਾਂ ਨੇ ਕੀਤਾ ਵੱਡੇ ਸੰਘਰਸ਼ ਦਾ ਐਲਾਨ! DTF ਵੀ ਕਰੇਗੀ ਭਰਵੀਂ ਸ਼ਮੂਲੀਅਤ

All Latest NewsNews FlashPunjab News

 

Big News: ਪੰਜਾਬ ਨੂੰ ਪੁਲਿਸ ਰਾਜ ਵਿੱਚ ਬਦਲਣ ਅਤੇ ਜਮਹੂਰੀ ਹੱਕਾਂ ਦੇ ਕੀਤੇ ਜਾ ਰਹੇ ਘਾਣ ਦਾ ਕੀਤਾ ਜਾਵੇਗਾ ਡੱਟਵਾਂ ਵਿਰੋਧ-ਮਲਕੀਤ ਸਿੰਘ ਹਰਾਜ

Big News: ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਪੰਜਾਬ ਵੱਲੋਂ ਫੈਸਲਾ ਕੀਤਾ ਗਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਨੂੰ ਪੁਲਿਸ ਰਾਜ ਵਿੱਚ ਬਦਲਣ ਅਤੇ ਲੋਕਾਂ ਦੇ ਸੰਘਰਸ਼ ਕਰਨ ਦੇ ਜਮਹੂਰੀ ਹੱਕ ਉੱਤੇ ਮਾਰੇ ਜਾ ਰਹੇ ਡਾਕੇ ਖ਼ਿਲਾਫ਼ ਕਿਸਾਨ, ਮਜ਼ਦੂਰ ਜਥੇਬੰਦੀਆਂ ਵੱਲੋਂ 25 ਜੁਲਾਈ ਨੂੰ ਦਾਣਾ ਮੰਡੀ ਸੰਗਰੂਰ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਅਤੇ ਰੋਸ ਮੁਜ਼ਾਹਰੇ ਵਿੱਚ ਵੱਡੇ ਪੱਧਰ ‘ਤੇ ਅਧਿਆਪਕਾਂ ਵੱਲੋਂ ਵੀ ਸ਼ਮੂਲੀਅਤ ਜਾਵੇਗੀ।

ਇਸ ਸੰਬੰਧੀ ਡੀ.ਟੀ.ਐੱਫ. ਜਿਲ੍ਹਾ ਪ੍ਰਧਾਨ ਮਲਕੀਤ ਸਿੰਘ ਹਰਾਜ ਦੀ ਅਗਵਾਈ ਹੇਠ ਹੋਈ ਮੀਟਿੰਗ ਤੋਂ ਬਾਅਦ ਪ੍ਰੈੱਸ ਦੇ ਨਾਮ ਬਿਆਨ ਜਾਰੀ ਕਰਦਿਆਂ ਫਰੰਟ ਦੇ ਸਕੱਤਰ ਅਮਿਤ ਕੁਮਾਰ ਅਤੇ ਸੀਨੀਅਰ ਮੀਤ ਪ੍ਰਧਾਨ ਦਵਿੰਦਰ ਨਾਥ ਭਾਵੜਾ ਆਖਿਆ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੋਦੀ ਸਰਕਾਰ ਦੀ ਤਰਜ਼ ਤੇ ਵਿਰੋਧ ਦੀ ਹਰ ਆਵਾਜ਼ ਨੂੰ ਦਬਾਉਣ ਦੇ ਰਾਹ ਪਈ ਹੋਈ ਹੈ।

ਪਿਛਲੇ ਸਮੇਂ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੇ ਚੰਡੀਗੜ੍ਹ ਕੂਚ ਨੂੰ ਗ੍ਰਿਫਤਾਰੀਆਂ ਦਾ ਦੌਰ ਚਲਾ ਕੇ ਫੇਲ ਕਰਨਾ, ਸ਼ੰਭੂ ਤੇ ਖਨੌਰੀ ਮੋਰਚਿਆਂ ਦੀ ਲੀਡਰਸ਼ਿਪ ਨੂੰ ਗੱਲਬਾਤ ਲਈ ਬੁਲਾ ਕੇ ਗ੍ਰਿਫ਼ਤਾਰ ਕਰਨ ਉਪਰੰਤ ਜ਼ਬਰੀ ਉਹਨਾਂ ਦੇ ਧਰਨੇ ਚੁਕਵਾਉਣਾ, ਸੰਗਰੂਰ ਵਿਖੇ ਬੇਗਮਪੁਰਾ ਵਸਾਉਣ ਲਈ ਜਾ ਰਹੇ ਸੈਂਕੜੇ ਮਜ਼ਦੂਰਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹਾਂ ਵਿੱਚ ਬੰਦ ਕਰਨਾ।

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ‘ਤੇ ਅਣ ਐਲਾਨੀ ਪਾਬੰਦੀ ਲਗਾਉਣਾ ਅਤੇ ਉਨ੍ਹਾਂ ਦੇ ਆਗੂਆਂ ਦੀ ਕੀਤੀ ਜਾ ਰਹੀ ਛਾਪੇਮਾਰੀ, ਬੇਰੁਜ਼ਗਾਰ ਅਧਿਆਪਕਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਵਿੱਚ ਬੰਦ ਕਰਨਾ ਆਦਿ ਇਸਦੀਆਂ ਪ੍ਰਮੁੱਖ ਉਦਾਹਰਣਾਂ ਹਨ। ਇਸੇ ਤਰ੍ਹਾਂ ਇੱਕ ਪਾਸੇ ਪੰਜਾਬ ਪੁਲਿਸ ਨੂੰ ਅੰਨ੍ਹੇਵਾਹ ਤਾਕਤਾਂ ਦੇ ਕੇ ਨਿੱਤ ਦਿਨ ਝੂਠੇ ਪੁਲਿਸ ਮੁਕਾਬਲੇ ਬਣਾਏ ਜਾ ਰਹੇ ਹਨ।

ਜਦਕਿ ਕਿਸਾਨ ਆਗੂ ਨਿਰਭੈ ਸਿੰਘ ਖਾਈ (ਜੋ ਪੇਸ਼ੇ ਵਜੋਂ ਇੱਕ ਅਧਿਆਪਕ ਹਨ) ਉੱਤੇ ਜਾਨਲੇਵਾ ਹਮਲਾ ਕਰਨ ਵਾਲੇ ਦੋਸ਼ੀਆਂ ਦੀ ਪੁਸ਼ਤਪਨਾਹੀ ਕੀਤੀ ਜਾ ਰਹੀ ਹੈ ਅਤੇ ਮੁੱਖ ਦੋਸ਼ੀਆਂ ਨੂੰ ਹਾਲੇ ਵੀ ਗ੍ਰਿਫਤਾਰ ਨਹੀਂ ਕੀਤਾ ਜਾ ਰਿਹਾ ਹੈ। ਇਸ ਲਈ ਵੱਖ-ਵੱਖ ਜਨਤਕ ਤੇ ਜਮਹੂਰੀ ਜਥੇਬੰਦੀਆਂ ਵਲੋਂ 25 ਜੁਲਾਈ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਜਬਰ ਵਿਰੋਧੀ ਵਿਸ਼ਾਲ ਰੈਲੀ ਵਿੱਚ ਡੈਮੋਕ੍ਰੈਟਿਕ ਟੀਚਰਜ਼ ਫਰੰਟ ਵੱਡੇ ਪੱਧਰ ਤੇ ਸ਼ਮੂਲੀਅਤ ਕਰੇਗੀ।

ਇਸ ਮੌਕੇ ਸਰਬਜੀਤ ਸਿੰਘ ਭਾਵੜਾ, ਗੁਰਵਿੰਦਰ ਸਿੰਘ ਖੋਸਾ, ਮਨੋਜ ਕੁਮਾਰ, ਸੰਦੀਪ ਕੁਮਾਰ ਮੱਖੂ, ਸਵਰਨ ਸਿੰਘ ਜੋਸਨ,ਨਰਿੰਦਰ ਸਿੰਘ ਜੰਮੂ, ਸੰਦੀਪ ਬੱਬਰ,ਅਮਿਤ ਨਾਰੰਗ, ਹੀਰਾ ਸਿੰਘ ਤੂਤ, ਇੰਦਰ ਸਿੰਘ ਸੰਧੂ, ਕਪਿਲ ਦੇਵ, ਅੰਕੁਸ਼ ਕੁਮਾਰ, ਬਲਵਿੰਦਰ ਸਿੰਘ, ਅਨਮੋਲ, ਹਰਵਿੰਦਰ ਸਿੰਘ, ਸੰਦੀਪ ਸਿੰਘ, ਅਰਸ਼ਦੀਪ ਸਿੰਘ ਜੋਸਨ, ਸੁਖਜਿੰਦਰ ਸਿੰਘ ਆਦਿ ਹਾਜ਼ਰ ਸਨ ਹਾਜ਼ਰ ਰਹੇ।

ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੋਦੀ ਸਰਕਾਰ ਦੀ ਤਰਜ਼ ਤੇ ਵਿਰੋਧ ਦੀ ਹਰ ਆਵਾਜ਼ ਨੂੰ ਦਬਾਉਣ ਦੇ ਰਾਹ ਪਈ

 

 

Media PBN Staff

Media PBN Staff

Leave a Reply

Your email address will not be published. Required fields are marked *