ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਦੀ ਗਿਣਤੀ ਘਟਣ ਲਈ ਸਰਕਾਰਾਂ ਦੀਆਂ ਨੀਤੀਆਂ ਜ਼ਿੰਮੇਵਾਰ-GTU

All Latest NewsGeneral NewsNews FlashPunjab News

 

-ਅਧਿਆਪਕਾਂ ਨੂੰ ਜਾਰੀ ਕੀਤੇ ਕਾਰਨ ਦੱਸੋ ਨੋਟਿਸ ਵਾਪਿਸ ਲੈਣ ਦੀ ਮੰਗ 

ਰੋਹਿਤ ਗੁਪਤਾ ਗੁਰਦਾਸਪੁਰ

ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਘਟਣ ਕਰਕੇ 600 ਤੋਂ ਵੱਧ ਸਕੂਲ ਮੁਖੀਆਂ ਨੂੰ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਵਲੋਂ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਵਿਰੋਧ ਵਿੱਚ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜਿਲ੍ਹਾ ਗੁਰਦਾਸਪੁਰ ਵਲੋਂ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦਫਤਰ ਵਿਖੇ ਸ੍ਰੀ ਪਰਬੋਧ ਕੁਮਾਰ ਰਾਹੀਂ ਮੰਗ ਪੱਤਰ ਸੌਂਪ ਕੇ ਨੋਟਿਸ ਵਾਪਿਸ ਲੈਣ ਦੀ ਮੰਗ ਕੀਤੀ ਗਈ।

ਇਸ ਸਬੰਧੀ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਆਗੂਆਂ ਕੁਲਦੀਪ ਪੁਰੋਵਾਲ, ਅਨਿਲ ਕੁਮਾਰ,ਮੰਗਲਦੀਪ, ਜੋਤ ਪਰਕਾਸ਼ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਦੀ ਗਿਣਤੀ ਘਟਣ ਲਈ ਸਰਕਾਰਾਂ ਦੀਆਂ ਨੀਤੀਆਂ ਜ਼ਿੰਮੇਵਾਰ ਹਨ। ਸਰਕਾਰ ਹਰੇਕ ਸਕੂਲ ਵਿੱਚ ਜਮਾਤ ਵਾਰ ਵਿਸ਼ਾ ਵਾਰ ਅਧਿਆਪਕ ਦੇਣ, ਬੁਨਿਆਦੀ ਸਹੂਲਤਾਂ ਦੇਣ ਵਿੱਚ ਨਾਕਾਮਯਾਬ ਰਹੀ ਹੈ। ਹਜਾਰਾਂ ਸਕੂਲਾਂ ਵਿੱਚ ਅੱਜ ਵੀ ਸਫਾਈ ਕਰਮਚਾਰੀ ਨਹੀਂ ਹਨ। ਅਧਿਆਪਕਾਂ ਤੋਂ ਗੈਰ ਵਿੱਦਿਅਕ ਕੰਮ ਜਿਆਦਾ ਲਏ ਜਾਂਦੇ ਹਨ। ਸਰਕਾਰ ਪੰਜਾਬੀ ਭਾਸ਼ਾ ਨੂੰ ਰੁਜਗਾਰ ਪ੍ਰਾਪਤ ਕਰਨ ਦੀ ਭਾਸ਼ਾ ਬਣਾਉਣ ਵਿੱਚ ਵੀ ਫੇਲ ਹੋਈ ਹੈ।

ਆਗੂਆਂ ਕਿਹਾ ਕਿ ਵਿਦਿਆਰਥੀਆਂ ਦੀ ਗਿਣਤੀ ਘਟਣ ਲਈ ਅਧਿਆਪਕਾਂ ਨੂੰ ਨੋਟਿਸ ਜਾਰੀ ਕਰਕੇ ਪ੍ਰੇਸ਼ਾਨ ਨਾ ਕੀਤਾ ਜਾਵੇ ਸਗੋਂ ਵਿੱਦਿਆ ਦਾ ਮਿਆਰ ਉੱਚਾ ਚੁੱਕਣ ਲਈ ਬੇਰੋਜਗਾਰ ਅਧਿਆਪਕਾਂ ਨੂੰ ਰੁਜਗਾਰ ਦਿੱਤਾ ਜਾਵੇ। ਆਗੂਆਂ ਨੇ ਸਰਕਾਰੀ ਸਕੂਲਾਂ ਦੀ ਬਿਹਤਰੀ ਲਈ ਆਈਆਂ ਗਰਾਂਟਾ ਜੋ ਵਾਪਿਸ ਲਈਆਂ ਗਈਆਂ ਸਨ ਦੁਬਾਰਾ ਜਾਰੀ ਕਰਨ, ਮੈਡੀਕਲ ਬਿੱਲ ਸਬੰਧੀ, ਤਰੱਕੀਆਂ ਸਬੰਧੀ ਮੰਗਾਂ ਦਾ ਹੱਲ ਕਰਨ ਦੀ ਵੀ ਮੰਗ ਕੀਤੀ। ਵਫਦ ਵਿੱਚ ਬਲਕਾਰ ਸਿੰਘ, ਦਵਿੰਦਰਜੀਤ ਸਿੰਘ, ਅਤੁਲ ਕੁਮਾਰ, ਪਰਦੀਪ ਕੁਮਾਰ ਬੇਦੀ, ਕੁਲਵੰਤ ਸਿੰਘ ਆਦਿ ਹਾਜ਼ਰ ਸਨ।

 

Media PBN Staff

Media PBN Staff

Leave a Reply

Your email address will not be published. Required fields are marked *