ਵੱਡੀ ਖ਼ਬਰ: ਸਕੂਲ ‘ਤੇ ਡਿੱਗਿਆ ਫ਼ੌਜ ਦਾ ਜਹਾਜ਼! ਕਈ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ
ਨਵੀਂ ਦਿੱਲੀ
ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਵਿੱਚ, ਹਵਾਈ ਸੈਨਾ ਦਾ ਇੱਕ ਸਿਖਲਾਈ ਜੈੱਟ F-7 BJI ਉਤਰਾ ਖੇਤਰ ਵਿੱਚ ਮਾਈਲਸਟੋਨ ਸਕੂਲ ਅਤੇ ਕਾਲਜ ਦੇ ਕੈਂਪਸ ਵਿੱਚ ਹਾਦਸਾਗ੍ਰਸਤ ਹੋ ਗਿਆ।
ਇਸ ਭਿਆਨਕ ਹਾਦਸੇ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਹੈ। ਬੰਗਲਾਦੇਸ਼ੀ ਅਖਬਾਰ ਡੇਲੀ ਸਟਾਰ ਨੇ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨ ਡਾਇਰੈਕਟੋਰੇਟ ਦੇ ਹਵਾਲੇ ਨਾਲ ਕਿਹਾ ਹੈ ਕਿ ਜੈੱਟ ਦੇ ਹਾਦਸੇ ਨਾਲ ਸਕੂਲ ਕੈਂਪਸ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ।
ਸੋਸ਼ਲ ਮੀਡੀਆ ‘ਤੇ ਵਾਇਰਲ ਵੀਡੀਓ ਵਿੱਚ, ਸੜਦਾ ਮਲਬਾ ਅਤੇ ਜ਼ਖਮੀ ਲੋਕਾਂ ਦੀਆਂ ਤਸਵੀਰਾਂ ਦੇਖੀਆਂ ਜਾ ਸਕਦੀਆਂ ਹਨ।
ਚਸ਼ਮਦੀਦਾਂ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਚਾਰੇ ਪਾਸੇ ਧੂੰਆਂ ਅਤੇ ਚੀਕ-ਚਿਹਾੜਾ ਸੀ। ਜ਼ਖਮੀਆਂ ਨੂੰ ਤੁਰੰਤ ਨੇੜਲੇ ਹਸਪਤਾਲਾਂ ਵਿੱਚ ਲਿਜਾਇਆ ਗਿਆ, ਪਰ ਅਜੇ ਤੱਕ ਮ੍ਰਿਤਕਾਂ ਦੀ ਸਹੀ ਗਿਣਤੀ ਦਾ ਪਤਾ ਨਹੀਂ ਲੱਗ ਸਕਿਆ। ਇਹ ਖਦਸ਼ਾ ਹੈ ਕਿ ਇਸ ਹਾਦਸੇ ਵਿੱਚ ਕਈ ਲੋਕਾਂ ਦੀ ਮੌਤ ਹੋ ਸਕਦੀ ਹੈ।

