IMD Update: ਮੌਸਮ ਵਿਭਾਗ ਦੇ ਵੱਲੋਂ ਪੰਜਾਬ ‘ਚ ਆਰੇਂਜ਼ ਅਲਰਟ ਜਾਰੀ! ਪਵੇਗਾ ਭਾਰੀ ਮੀਂਹ
IMD Update: ਪੰਜਾਬ ਦੇ ਵਿੱਚ ਮੌਸਮ ਵਿਭਾਗ ਦੇ ਵੱਲੋਂ ਆਰੇਜ਼ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਤਹਿਤ ਸੂਬੇ ਦੇ ਵੱਖ ਵੱਖ ਹਿੱਸਿਆਂ ਵਿੱਚ ਭਾਰੀ ਮੀਂਹ ਪਵੇਗਾ।
ਜਾਣਕਾਰੀ ਅਨੁਸਾਰ ਮੌਸਮ ਵਿਭਾਗ (IMD) ਨੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਹੁਸਿਆਰਪੁਰ, ਨਵਾਂ ਸ਼ਹਿਰ, ਲੁਧਿਆਣਾ, ਜਲੰਧਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਚੇਤਾਵਨੀ ਦਿੱਤੀ ਹੈ।
ਦੱਸਣਾ ਬਣਦਾ ਹੈ ਕਿ ਪੰਜਾਬ ਸਮੇਤ ਉੱਤਰ ਭਾਰਤ ਵਿੱਚ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ (IMD) ਨੇ ਵੱਖ ਵੱਖ ਇਲਾਕਿਆਂ ਵਿੱਚ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ।
ਇਸ ਦੇ ਨਾਲ ਹੀ, ਉੱਤਰ ਪ੍ਰਦੇਸ਼ ਦੇ ਵਾਰਾਣਸੀ ਤੋਂ ਤਾਜ਼ਾ ਤਸਵੀਰਾਂ ਸਾਹਮਣੇ ਆਈਆਂ ਹਨ, ਜਿਸ ਵਿੱਚ ਨਮੋ ਘਾਟ ‘ਤੇ ਪਾਣੀ ਦਾ ਪੱਧਰ ਵਧਿਆ ਹੋਇਆ ਦੇਖਿਆ ਜਾ ਸਕਦਾ ਹੈ।
ਮੌਸਮ ਵਿਭਾਗ (Weather) ਨੇ ਪੰਜਾਬ ਦੇ ਬਹੁ-ਗਿਣਤੀ ਇਲਾਕਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਹੈ, ਉੱਥੇ ਹੀ ਦਿੱਲੀ ਦੇ ਕੁਝ ਇਲਾਕਿਆਂ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ।
IMD ਨੇ ਪੰਜਾਬ, ਹਰਿਆਣਾ, ਯੂਪੀ, ਉੱਤਰਾਖੰਡ ਅਤੇ ਰਾਜਸਥਾਨ ਵਿੱਚ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

