ਵੱਡੀ ਖਬਰ: ਭੂਚਾਲ ਦੇ ਲੱਗੇ ਜ਼ਬਰਦਸਤ ਝਟਕੇ, ਘਰਾਂ ਤੋਂ ਬਾਹਰ ਨਿਕਲੇ ਲੋਕ!
ਚੰਡੀਗੜ੍ਹ:
ਇੱਕ ਪਾਸੇ ਜਿੱਥੇ ਮੌਸਮ ਦਾ ਕਹਿਰ ਪੂਰੇ ਮੁਲਕ ਦੇ ਅੰਦਰ ਵੇਖਣ ਨੂੰ ਮਿਲ ਰਿਹਾ ਹੈ, ਉਥੇ ਹੀ ਦੂਜੇ ਪਾਸੇ ਭੁਚਾਲ ਦੇ ਝਟਕਿਆਂ ਕਾਰਨ ਵੀ ਧਰਤੀ ਹਿਲ ਦੀ ਹੋਈ ਨਜ਼ਰ ਆ ਰਹੀ ਹੈ। ਪਹਾੜਾਂ ਵਿੱਚ ਲੈਂਡਸਲਾਈਡ ਦੀਆਂ ਖਬਰਾਂ ਵਿਚਾਲੇ ਹਰਿਆਣਾ ਦੇ ਫਰੀਦਾਬਾਦ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
ਇੱਕੋ ਦਮ ਆਏ ਭੁਚਾਲ ਕਾਰਨ ਲੋਕ ਘਰਾਂ ਤੋਂ ਬਾਹਰ ਨਿਕਲ ਕੇ ਸੜਕਾਂ ਤੇ ਆ ਗਏ। ਹਾਲਾਂਕਿ ਇਸ ਭੂਚਾਲ ਦੇ ਕਾਰਨ ਕਿਸੇ ਜਾਨੀ ਮਾਲੀ ਨੁਕਸਾਨ ਦੀ ਖਬਰ ਨਹੀਂ ਹੈ। ਪਰ ਲੋਕਾਂ ਵਿੱਚ ਸਹਿਮ ਦਾ ਮਾਹੌਲ ਜਰੂਰ ਵੇਖਣ ਨੂੰ ਮਿਲ ਰਿਹਾ ਹੈ।
ਮੀਡੀਆ ਰਿਪੋਰਟਾਂ ਦੇ ਮੁਤਾਬਕ, ਰਿਕਟਰ ਪੈਮਾਨੇ ‘ਤੇ ਭੁਚਾਲ ਦੀ ਤੀਬਰਤਾ 3.2 ਮਾਪੀ ਗਈ। ਸ਼ੁਰੂਆਤੀ ਰਿਪੋਰਟਾਂ ਅਨੁਸਾਰ, ਭੂਚਾਲ ਦੇ ਝਟਕਿਆਂ ਨਾਲ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ ਅਤੇ ਇਹ ਝਟਕੇ ਸਿਰਫ਼ ਉੱਚੀਆਂ ਇਮਾਰਤਾਂ ਦੀਆਂ ਉੱਪਰਲੀਆਂ ਮੰਜ਼ਿਲਾਂ ‘ਤੇ ਹੀ ਮਹਿਸੂਸ ਕੀਤੇ ਗਏ।
ਇੱਥੇ ਦੱਸਣਾ ਬਣਦਾ ਹੈ ਕਿ ਹਾਲ ਹੀ ਵਿੱਚ ਦਿੱਲੀ ਵਿੱਚ ਵੀ ਹਲਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਨ੍ਹਾਂ ਭੂਚਾਲ ਦੇ ਝਟਕਿਆਂ ਦਾ ਕੇਂਦਰ ਹਰਿਆਣਾ ਦਾ ਝੱਜਰ ਸੀ।

