All Latest NewsGeneralNews FlashPoliticsPunjab NewsTOP STORIES

ਵੱਡੀ ਖ਼ਬਰ: ਪੰਜਾਬ ‘ਚ ਸ਼ਿਵ ਸੈਨਾ ਲੀਡਰ ‘ਤੇ ਨਿਹੰਗ ਸਿੰਘਾਂ ਵਲੋਂ ਕਾਤਲਾਨਾ ਹਮਲਾ

 

ਚੰਡੀਗੜ੍ਹ-

ਲੁਧਿਆਣਾ ਦੇ ਵਿਚ ਸ਼ਿਵ ਸੈਨਾ ਲੀਡਰ ਸੰਦੀਪ ਥਾਪਰ ‘ਤੇ ਦੋ ਨਿਹੰਗਾਂ ਵਲੋਂ ਕਾਤਲਾਨਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ, ਹਮਲੇ ਵਿਚ ਥਾਪਰ ਜ਼ਖਮੀ ਹੋ ਗਿਆ, ਜਿਸ ਨੂੰ ਡੀਐਮਸੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਇਸ ਸਬੰਧੀ ਸ਼ਿਵ ਸੈਨਾ ਆਗੂ ਹਰਕੀਰਤ ਸਿੰਘ ਖੁਰਾਣਾ ਨੇ ਦੱਸਿਆ ਕਿ ਭਾਜਪਾ ਦੇ ਸੀਨੀਅਰ ਆਗੂ ਰਵਿੰਦਰ ਅਰੋੜਾ ਦੀ ਬਰਸੀ ‘ਤੇ ਅਸੀਂ ਮੱਥਾ ਟੇਕਣ ਲਈ ਆਏ ਸਨ ਤਾਂ ਕੁਝ ਲੋਕਾਂ ਵਲੋਂ ਸ਼ਿਵ ਸੈਨਾ ਆਗੂ ਸੰਦੀਪ ਥਾਪਰ ‘ਤੇ ਕਾਤਲਾਨਾ ਹਮਲਾ ਕਰ ਦਿੱਤਾ ਗਿਆ ਹੈ।

ਮੌਕੇ ‘ਤੇ ਖੜੇ ਲੋਕਾਂ ਨੇ ਜਾਣਕਾਰੀ ਦਿੱਤੀ ਹੈ ਕਿ ਨਿਹੰਗ ਸਿੰਘਾਂ ਦੇ ਬਾਣੇ ‘ਚ ਆਏ ਲੋਕਾਂ ਵਲੋਂ ਇਹ ਵਾਰਦਾਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੰਦੀਪ ਥਾਪਰ ਨਾਲ ਇੱਕ ਗੰਨਮੈਨ ਮੌਜੂਦ ਸੀ, ਜਿਸ ਦੀ ਵਜ੍ਹਾ ਨਾਲ ਉਨ੍ਹਾਂ ਦਾ ਬਚਾਅ ਜ਼ਰੂਰ ਹੋਇਆ ਪਰ 80 ਫੀਸਦੀ ਉਨ੍ਹਾਂ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ।

ਉਥੇ ਹੀ ਜੁਆਇੰਟ ਕਮਿਸ਼ਨਰ ਲੁਧਿਆਣਾ ਜਸਕਿਰਨਜੀਤ ਸਿੰਘ ਤੇਜਾ ਨੇ ਕਿਹਾ ਕਿ ਪੁਲਿਸ ਵਲੋਂ ਪਰਚਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੇ ਮੁਲਜ਼ਮਾਂ ਦੀ ਸ਼ਨਾਖਤ ਕਰ ਲਈ ਹੈ ਤੇ ਜਲਦ ਹੀ ਉਨ੍ਹਾਂ ਦੀ ਗ੍ਰਿਫ਼ਤਾਰੀ ਵੀ ਕੀਤੀ ਜਾਵੇਗੀ।

ਖ਼ਬਰ ਸ੍ਰੋਤ-etv

 

Leave a Reply

Your email address will not be published. Required fields are marked *