Rain Alert: ਪੰਜਾਬ ਦੇ 11 ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਚੇਤਾਵਨੀ, IMD ਵੱਲੋਂ ਅਲਰਟ ਜਾਰੀ!
Rain Alert: ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਬਾਰੇ ਮੌਸਮ ਵਿਭਾਗ ਦੇ ਵੱਲੋਂ ਚੇਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ ਨੇ ਅੰਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ, ਹੁਸ਼ਿਆਰਪੁਰ, ਪਠਾਨਕੋਟ, ਸੰਗਰੂਰ , ਪਟਿਆਲਾ, ਮੋਗਾ, ਫਿਰੋਜ਼ਪੁਰ, ਜਲੰਧਰ, ਤਰਨ ਤਾਰਨ ਵਿੱਚ ਭਾਰੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਚੇਤਾਵਨੀ ਦਿੱਤੀ ਹੈ।
ਦੱਸ ਦਈਏ ਕਿ ਅੱਜ ਔਸਤ ਵੱਧ ਤੋਂ ਵੱਧ ਤਾਪਮਾਨ ਕੱਲ੍ਹ ਦੇ ਮੁਕਾਬਲੇ 1.3 ਡਿਗਰੀ ਵਧਿਆ ਹੈ। ਹਾਲਾਂਕਿ, ਇਹ ਰਾਜ ਦੇ ਆਮ ਤਾਪਮਾਨ ਨਾਲੋਂ 4.5 ਡਿਗਰੀ ਘੱਟ ਦਰਜ ਕੀਤਾ ਗਿਆ ਹੈ। ਸਭ ਤੋਂ ਵੱਧ ਤਾਪਮਾਨ ਅਬੋਹਰ ਵਿੱਚ ਦਰਜ ਕੀਤਾ ਗਿਆ ਹੈ, ਜੋ ਕਿ 35 ਡਿਗਰੀ ਸੀ।
ਇਸ ਦੇ ਨਾਲ ਹੀ ਹੁਸ਼ਿਆਰਪੁਰ ਵਿੱਚ 50 ਮਿਲੀਮੀਟਰ ਅਤੇ ਲੁਧਿਆਣਾ ਵਿੱਚ 31 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਸਵੇਰੇ 8 ਵਜੇ ਤੱਕ 29 ਥਾਵਾਂ ‘ਤੇ ਮੀਂਹ ਅਤੇ ਗਰਜ ਨਾਲ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ।
ਕੱਲ੍ਹ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦਰਜ ਕੀਤਾ ਗਿਆ। ਇਸ ਸਮੇਂ ਦੌਰਾਨ, ਲੁਧਿਆਣਾ ਵਿੱਚ 31.0 ਮਿਲੀਮੀਟਰ, ਪਠਾਨਕੋਟ ਵਿੱਚ 50 ਮਿਲੀਮੀਟਰ, ਫਾਜ਼ਿਲਕਾ ਵਿੱਚ 10.5 ਮਿਲੀਮੀਟਰ, ਫਿਰੋਜ਼ਪੁਰ ਵਿੱਚ 4.0 ਮਿਲੀਮੀਟਰ, ਹੁਸ਼ਿਆਰਪੁਰ ਵਿੱਚ 6.0 ਮਿਲੀਮੀਟਰ, ਮੋਹਾਲੀ ਵਿੱਚ 2.0 ਮਿਲੀਮੀਟਰ ਅਤੇ ਫਤਿਹਗੜ੍ਹ ਸਾਹਿਬ ਵਿੱਚ 9.0 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ।

