Punjab News: ਸਕੂਲ ਪ੍ਰਿੰਸੀਪਲ ਗ੍ਰਿਫਤਾਰ, ਧੋਖਾਧੜੀ ਦੀ FIR ਦਰਜ (ਵੇਖੋ ਵੀਡੀਓ)
Punjab News: ਸਰਕਾਰੀ ਸਕੂਲ ਦੇ ਸਾਬਕਾ ਪ੍ਰਿੰਸੀਪਲ ਸੁਰੇਸ਼ ਕੁਮਾਰ ਨੂੰ ਜਾਅਲੀ ਦਸਤਾਵੇਜ਼ ਲਗਾ ਕੇ, ਨੌਕਰੀ ਵਿੱਚ ਲਾਭ ਲੈਣ ਦੇ ਦੋਸ਼ਾਂ ਹੇਠਾਂ ਗੁਰੂਹਰਸਹਾਏ ਪੁਲਿਸ ਦੇ ਵੱਲੋਂ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਪੁਲਿਸ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਸੁਰੇਸ਼ ਕੁਮਾਰ ਨੇ ਹੈਡੀਕੈਪਡ ਦੇ ਦਸਤਾਵੇਜ਼ ਬਣਾਏ ਸੀ ਅਤੇ ਨੌਕਰੀ ਵਿੱਚ ਦੋ ਸਾਲ ਦਾ ਲਾਭ ਲਿਆ ਸੀ।
ਉਨ੍ਹਾਂ ਕਿਹਾ ਕਿ ਦਰਖਾਸਤ ਮਿਲਣ ਤੇ ਜਦੋਂ ਪੜ੍ਹਤਾਲ ਕੀਤੀ ਗਈ ਤਾਂ, ਦਸਤਾਵੇਜ਼ ਜਾਅਲੀ ਪਾਏ ਗਏ। ਜਿਸ ਤੋਂ ਬਾਅਦ ਪੁਲਿਸ ਵੱਲੋਂ ਧੋਖਾਧੜੀ ਦਾ ਕੇਸ ਦਰਜ ਕਰਕੇ, ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਲੰਬੇ ਸਮੇਂ ਤੋਂ ਵਿਵਾਦਾਂ ਵਿਚ ਰਹੇ ਸਾਬਕਾ ਪ੍ਰਿੰਸੀਪਲ ਸੁਰੇਸ਼ ਕੁਮਾਰ ਵਿਰੁੱਧ ਗੁਰੂਹਰਸਹਾਏ ਪੁਲਿਸ ਵੱਲੋਂ ਕੇਸ ਦਰਜ ਕੀਤਾ ਗਿਆ ਹੈ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਸੁਰੇਸ਼ ਕੁਮਾਰ ਉੱਪਰ ਜਾਅਲੀ ਅਪੰਗਤਾ ਸਰਟੀਫਿਕੇਟ ਪੇਸ਼ ਕਰਨ ਦਾ ਦੋਸ਼ ਹੈ ਅਤੇ ਇਹ ਮਾਮਲਾ ਅਧਿਆਪਕ ਗੁਰਨਾਮ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ।
ਥਾਣਾ ਇੰਚਾਰਜ ਜਸਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਸਾਬਕਾ ਪ੍ਰਿੰਸੀਪਲ ਸੁਰੇਸ਼ ਕੁਮਾਰ ਨੇ ਆਪਣੀ ਨੌਕਰੀ ਦੌਰਾਨ ਸਿੱਖਿਆ ਵਿਭਾਗ ਨੂੰ ਆਪਣੀ ਨੌਕਰੀ ਦੀ ਮਿਆਦ ਦੋ ਸਾਲ ਵਧਾਉਣ ਦੀ ਬੇਨਤੀ ਕੀਤੀ ਸੀ, ਜਿਸ ਲਈ ਉਨ੍ਹਾਂ ਨੇ ਇਕ ਅਪਾਹਜ ਸਰਟੀਫਿਕੇਟ ਨੱਥੀ ਕੀਤਾ ਸੀ।
ਉਨ੍ਹਾਂ ਕਿਹਾ ਕਿ ਸਰਕਾਰੀ ਅਧਿਆਪਕ ਗੁਰਨਾਮ ਸਿੰਘ ਵੱਲੋਂ ਦਿੱਤੀ ਗਈ ਸ਼ਿਕਾਇਤ ਤੋਂ ਬਾਅਦ ਜਾਂਚ ਕਰਨ ’ਤੇ ਇਹ ਸਾਬਤ ਹੋਇਆ ਕਿ ਦਸਤਾਵੇਜ਼ਾਂ ਵਿੱਚ ਛੇੜਛਾੜ ਹੋਈ ਹੈ।
ਇਸ ਤੋਂ ਬਾਅਦ ਜ਼ਿਲ੍ਹਾ ਸਰਕਾਰੀ ਵਕੀਲ ਦੀ ਅਧਿਕਾਰਤ ਰਾਏ ਲੈਣ ਤੋਂ ਬਾਅਦ ਸੁਰੇਸ਼ ਕੁਮਾਰ ਖਿਲਾਫ਼ ਕੇਸ ਦਰਜ ਕੀਤਾ ਗਿਆ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

