‘ਪੁਰਾਣੀ ਪੈਨਸ਼ਨ ਬਹਾਲ ਕਰੋ’ ਦੇ ਬੈਨਰ ਹੇਠ ਕਨਵੈਨਸ਼ਨ ਤਿੰਨ ਅਗਸਤ ਨੂੰ
ਮੁਲਾਜ਼ਮਾਂ ਦੇ ਮਸਲਿਆਂ ਤੇ ਕਰਾਂਗੇ ਚਰਚਾ-ਅਮਨਦੀਪ ਸ਼ਰਮਾ, ਹਰਪਾਲ ਕੌਰ ਮਾਨਸਾ, ਰਾਕੇਸ਼ ਗੋਇਲ ਬਰੇਟਾ
Punjab News –
ਮੁੱਖ ਅਧਿਆਪਕ ਤੇ ਕੇਂਦਰ ਮੁੱਖ ਅਧਿਆਪਕ ਜਥੇਬੰਦੀ, ਪੁਰਾਣੀ ਪੈਨਸ਼ਨ ਸੰਗਠਨ ਪੰਜਾਬ ਵੱਲੋਂ ਸਾਂਝੇ ਤੌਰ ਤੇ ਪੰਜਾਬ ਭਰ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਕਨਵੈਂਸ਼ਨ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ ਜਥੇਬੰਦੀ ਪੰਜਾਬ ਦੇ ਪ੍ਰਧਾਨ ਅਮਨਦੀਪ ਸ਼ਰਮਾ ਅਤੇ ਹਰਪਾਲ ਕੌਰ ਮਾਨਸਾ ਨੇ ਦੱਸਿਆ ਕਿ ਤਿੰਨ ਅਗਸਤ ਨੂੰ ਮਾਨਸਾ ਵਿਖੇ ਪੁਰਾਣੀ ਪੈਨਸ਼ਨ ਨੂੰ ਲੈ ਕੇ ਪੰਜਾਬ ਪੱਧਰੀ ਕਨਵੈਂਸ਼ਨ ਕੀਤੀ ਜਾ ਰਹੀ ਹੈ।
ਉਹਨਾਂ ਕਿਹਾ ਕਿ ਕਨਵੈਂਸ਼ਨਾ ਰਾਹੀਂ ਪੰਜਾਬ ਸਰਕਾਰ ਤੋਂ ਮੁਲਾਜ਼ਮਾਂ ਦੀਆਂ ਮੰਗਾਂ ਮਨਵਾਉਣ ਦੀ ਯਤਨ ਕੀਤੇ ਜਾਣਗੇ। ਇਸ ਮੌਕੇ ਬੋਲਦਿਆਂ ਮੁੱਖ ਅਧਿਆਪਕ ਜਥੇਬੰਦੀ ਪੰਜਾਬ ਦੇ ਸੂਬਾ ਪ੍ਰਧਾਨ ਆਮਨਦੀਪ ਸ਼ਰਮਾ ਨੇ ਕਿਹਾ ਕਿ ਮੁਲਾਜ਼ਮਾ ਦੀਆਂ ਡੀਏ ਦੀਆਂ ਕਿਸਤਾਂ ਜਾਰੀ ਕਰਨਾ, ਪੇਂਡੂ ਭੱਤਾ ਬਹਾਲ ਕਰਨਾ, ਏਸੀਪੀ ਸਕੀਮ ਨੂੰ ਮੁੜ ਤੋਂ ਲਾਗੂ ਕਰਨਾ, ਅਧਿਆਪਕਾਂ ਦੀਆਂ ਤਰੱਕੀਆਂ ਕਰਨਾ ਆਦਿ ਅਹਿਮ ਮਸਲਿਆਂ ਦੀ ਗੱਲਬਾਤ ਹੋਵੇਗੀ।
ਪੁਰਾਣੀ ਪੈਨਸ਼ਨ ਸੰਗਠਨ ਪੰਜਾਬ ਦੇ ਪ੍ਰਧਾਨ ਹਰਪਾਲ ਕੌਰ ਮਾਨਸਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੱਤਾ ਵਿੱਚ ਆਉਂਦਿਆ ਹੀ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਕੀਤਾ ਸੀ। ਉਸ ਨੂੰ ਇਹ ਵਾਅਦਾ ਤੁਰੰਤ ਪੂਰਾ ਕਰਨਾ ਬਣਦਾ ਹੈ। ਉਹਨਾਂ ਕਿਹਾ ਕਿ ਜੇਕਰ ਕਨਵੈਨਸਨਾ ਜਾਈਏ ਮਸਲਾ ਹੱਲ ਨਹੀਂ ਹੁੰਦਾ ਤਾਂ ਜਲਦੀ ਪੰਜਾਬ ਪੱਧਰੀ ਧਰਨੇ ਮੁਜਾਰਿਆਂ ਦਾ ਪ੍ਰੋਗਰਾਮ ਰੱਖਿਆ ਜਾਵੇਗਾ।
ਉਨਾਂ ਪੰਜਾਬ ਭਰ ਦੇ ਸਮੁੱਚੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਪੁਰਾਣੀ ਪੈਨਸ਼ਨ ਦੇ ਮੁੱਦੇ ਨੂੰ ਲੈ ਕੇ ਸਾਰੇ ਮੁਲਾਜ਼ਮਾਂ ਨੂੰ ਸਾਡੀਆਂ ਕਨਵੇਸ਼ਨਾਂ ਦਾ ਹਿੱਸਾ ਬਣਨਾ ਚਾਹੀਦਾ ਹੈ ਤਾਂ ਜੋ ਸਰਕਾਰ ਤੋਂ ਪੁਰਾਣੀ ਪੈਨਸ਼ਨ ਬਹਾਲ ਕਰਵਾਈ ਜਾ ਸਕੇ। ਉਹਨਾਂ ਕਿਹਾ ਕਿ ਇਸ ਸਬੰਧੀ ਮਾਨਸਾ ਜ਼ਿਲ੍ਹੇ ਵਿੱਚ ਮੁਲਾਜ਼ਮਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਉਨਾਂ ਪ੍ਰਾਪਤੀ ਜਥੇਬੰਦੀਆਂ ਨੂੰ ਵੀ ਕਨਵੈਂਸ਼ਨ ਦਾ ਹਿੱਸਾ ਬਣਨ ਦੀ ਅਪੀਲ ਕੀਤੀ।
ਉੱਧਰ ਮਿਡ -ਡੇ -ਮੀਲ ਵਰਕਰ ਯੂਨੀਅਨ ਜਿਲਾ ਮਾਨਸਾ ਦੀ ਪ੍ਰਧਾਨ ਜਸਵੀਰ ਕੌਰ ਮਾਨਸਾ ਨੇ ਵੀ ਐਲਾਨ ਕੀਤਾ ਹੈ ਕਿ ਉਹ ਇਨਾ ਕਨਵੈਨਸਨਾ ਦਾ ਹਿੱਸਾ ਬਣਨਗੇ ਅਤੇ ਆਪਣੀ ਤਨਖਾਹ ਦੀ ਮੰਗ ਨੂੰ ਵੱਡੇ ਪੱਧਰ ਤੇ ਉਭਾਰਨਗੇ। ਉਹਨਾਂ ਕਿਹਾ ਕਿ ਤਿੰਨ ਅਗਸਤ ਨੂੰ ਹੋਣ ਵਾਲੇ ਕਨਵੈਂਸ਼ਨ ਵਿੱਚ ਮਿਡ ਡੇ ਮੀਲ ਵਰਕਰ ਵੀ ਵੱਡੀ ਗਿਣਤੀ ਵਿੱਚ ਭਾਗ ਲੈਣਗੇ।
ਇਸ ਮੌਕੇ ਹਰਪਾਲ ਕੌਰ ਮਾਨਸਾ ਨੇ ਦੱਸਿਆ ਕਿ ਇਸ ਸਬੰਧੀ ਭਾਰਤ ਭੂਸ਼ਨ ਮਾਨਸਾ ਗੁਰਜੰਟ ਸਿੰਘ ਬਛੋਆਣਾ ਅੰਗਰੇਜ ਸਿੰਘ ਸਾਹਨੇਵਾਲੀ, ਜਗਤਾਰ ਸਿੰਘ ਔਲਖ, ਸੁਖਵਿੰਦਰ ਸਿੰਗਲਾ ਬਰੇਟਾ, ਲਾਭ ਸਿੰਘ ਮਾਨਸਾ ਆਦਿ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।

