IMD Weather Forecast Today: ਮੌਸਮ ਵਿਭਾਗ ਪੰਜਾਬ ਵੱਲੋਂ ਭਾਰੀ ਮੀਂਹ ਦੀ ਚੇਤਾਵਨੀ, ਪੜ੍ਹੋ ਪੂਰੀ ਖ਼ਬਰ
IMD Weather Forecast Today: ਮੌਸਮ ਵਿਭਾਗ ਨੇ ਦੇਸ਼ ਦੇ ਕਰੀਬ 15 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ
IMD Weather Forecast Today: ਦੇਸ਼ ਭਰ ਵਿੱਚ ਮਾਨਸੂਨ ਦੀ ਬਾਰਿਸ਼ ਆਫ਼ਤ ਬਣ ਰਹੀ ਹੈ। ਭਾਵੇਂ ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਰਾਹਤ ਮਿਲੀ ਹੈ, ਪਰ ਭਾਰੀ ਮੀਂਹ ਕਾਰਨ ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ।
ਉਥੇ ਹੀ ਦੂਜੇ ਪਾਸੇ, ਮੌਸਮ ਵਿਭਾਗ ਪੰਜਾਬ ਦੇ ਵਲੋਂ ਸੂਬੇ ਦੇ ਕਈ ਹਿੱਸਿਆਂ ਵਿਚ ਭਾਰੀ ਮੀਂਹ ਪੈਣ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ।
ਮੀਂਹ ਕਾਰਨ ਉੱਤਰ-ਪੂਰਬ ਦੇ 3 ਰਾਜ ਹੜ੍ਹ ਦੀ ਲਪੇਟ ਵਿੱਚ ਹਨ। ਹਿਮਾਚਲ ਪ੍ਰਦੇਸ਼ ਵਿੱਚ ਵੀ ਹੜ੍ਹ ਦਾ ਖਤਰਾ ਹੈ। ਜਿੱਥੇ ਉੱਤਰ ਪ੍ਰਦੇਸ਼, ਬਿਹਾਰ ਅਤੇ ਉੱਤਰਾਖੰਡ ਵਿੱਚ ਨਦੀਆਂ ਦਾ ਪਾਣੀ ਵਧ ਰਿਹਾ ਹੈ, ਉੱਥੇ ਪਹਾੜਾਂ ਤੋਂ ਮਲਬੇ ਅਤੇ ਪੱਥਰਾਂ ਦੇ ਨਾਲ ਭਾਰੀ ਪਾਣੀ ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚ ਤਬਾਹੀ ਮਚਾ ਰਿਹਾ ਹੈ।
ਇਸ ਵਾਰ ਬਰਸਾਤ ਦੇ ਪਾਣੀ ‘ਚ ਡੁੱਬ ਕੇ ਇਨਸਾਨ ਹੀ ਨਹੀਂ ਜਾਨਵਰ ਵੀ ਆਪਣੀ ਜਾਨ ਗੁਆ ਰਹੇ ਹਨ। ਅਸਾਮ ਦੇ ਕਾਂਜੀਰੰਗਾ ਨੈਸ਼ਨਲ ਪਾਰਕ ਵਿੱਚ ਹੜ੍ਹ ਕਾਰਨ 15 ਤੋਂ ਵੱਧ ਜਾਨਵਰਾਂ ਦੀ ਮੌਤ ਹੋ ਗਈ ਹੈ।
ਬਿਹਾਰ ‘ਚ 11 ਪੁਲ ਵਹਿ ਗਏ ਹਨ। ਉੱਤਰਾਖੰਡ ਵਿੱਚ 4 ਧਾਮ ਯਾਤਰਾ ਰੋਕ ਦਿੱਤੀ ਗਈ ਹੈ। ਮੌਸਮ ਵਿਭਾਗ ਨੇ ਦੇਸ਼ ਦੇ ਕਰੀਬ 15 ਰਾਜਾਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।
ਮੌਸਮ ਵਿਭਾਗ ਮੁਤਾਬਕ ਦਿੱਲੀ-ਐਨਸੀਆਰ ਵਿੱਚ ਪਿਛਲੇ 2 ਦਿਨਾਂ ਤੋਂ ਮੀਂਹ ਪੈ ਰਿਹਾ ਹੈ। ਪੂਰੇ ਜੁਲਾਈ ਮਹੀਨੇ ਦੌਰਾਨ ਦਿੱਲੀ ਵਿੱਚ ਮੀਂਹ ਲਈ ਯੈਲੋ ਅਲਰਟ ਰਹੇਗਾ।
ਇਸ ਤੋਂ ਇਲਾਵਾ ਪੰਜਾਬ, ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਉਤਰਾਖੰਡ, ਉੱਤਰ ਪ੍ਰਦੇਸ਼, ਰਾਜਸਥਾਨ, ਮੱਧ ਪ੍ਰਦੇਸ਼, ਗੁਜਰਾਤ, ਝਾਰਖੰਡ, ਬਿਹਾਰ, ਗੋਆ, ਮਹਾਰਾਸ਼ਟਰ ਸਮੇਤ ਕਈ ਰਾਜਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।