Weather Alert: ਮੌਸਮ ਵਿਭਾਗ ਵੱਲੋਂ ਪੰਜਾਬ ਦੇ 3 ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਬਾਰੇ ਯੈਲੋ ਅਲਰਟ ਜਾਰੀ
Weather Alert: ਪੰਜਾਬ ਭਰ ਵਿੱਚ ਦੇਰ ਰਾਤ ਤੋਂ ਸ਼ੁਰੂ ਹੋਈ ਬਾਰਿਸ਼ ਜਾਰੀ ਹੈ। ਇਸ ਨਾਲ ਤਾਪਮਾਨ ਵਿੱਚ ਕਾਫ਼ੀ ਗਿਰਾਵਟ ਆਈ ਹੈ ਅਤੇ ਲੋਕਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲੀ ਹੈ।
ਮੌਸਮ ਵਿਭਾਗ ਪੰਜਾਬ ਦੇ ਵੱਲੋਂ ਤਿੰਨ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਅੱਜ ਭਾਰੀ ਮੀਂਹ ਪਵੇਗਾ।

ਇਸ ਦੌਰਾਨ, ਅੱਜ ਸਵੇਰ ਤੋਂ ਹੀ ਕਈ ਇਲਾਕਿਆਂ ਵਿੱਚ ਇੱਕ ਵਾਰ ਫਿਰ ਸੰਘਣੇ ਬੱਦਲ ਛਾਏ ਹੋਏ ਹਨ, ਜਿਸ ਕਾਰਨ ਕਈ ਇਲਾਕਿਆਂ ਵਿੱਚ ਹਨੇਰਾ ਵੀ ਫੈਲ ਗਿਆ ਹੈ।
ਕਈ ਥਾਵਾਂ ‘ਤੇ ਹਲਕੀ ਬੂੰਦਾਬਾਂਦੀ ਵੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਨੇ ਪੂਰੇ ਹਫ਼ਤੇ ਮੀਂਹ ਪੈਣ (Weather) ਦੀ ਭਵਿੱਖਬਾਣੀ ਕੀਤੀ ਹੈ।
ਭਾਰਤੀ ਮੌਸਮ ਵਿਭਾਗ ਅਨੁਸਾਰ, ਅੱਜ ਪੂਰੇ ਸੂਬੇ ਵਿੱਚ ਮੀਂਹ ਦਾ ਪ੍ਰਭਾਵ ਦੇਖਣ ਨੂੰ ਮਿਲੇਗਾ। ਕਈ ਥਾਵਾਂ ‘ਤੇ ਭਾਰੀ ਬਾਰਿਸ਼ ਹੋਵੇਗੀ।
ਵਿਭਾਗ ਨੇ ਪਠਾਨਕੋਟ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ ਯੈਲੋ ਅਲਰਟ ਵੀ ਜਾਰੀ ਕੀਤਾ ਹੈ।
ਇਸੇ ਤਰ੍ਹਾਂ ਵਿਭਾਗ ਨੇ 28 ਜੁਲਾਈ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਲਗਾਤਾਰ ਮੀਂਹ ਕਾਰਨ ਸੂਬੇ ਵਿੱਚ ਤਾਪਮਾਨ ਵੀ ਲਗਾਤਾਰ ਡਿੱਗ ਰਿਹਾ ਹੈ ਅਤੇ ਵੱਧ ਤੋਂ ਵੱਧ ਤਾਪਮਾਨ 30-35 ਡਿਗਰੀ ਦੇ ਵਿਚਕਾਰ ਬਣਿਆ ਹੋਇਆ ਹੈ।

