Punjab News: ਰੀਡਰ 50 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਗ੍ਰਿਫਤਾਰ

All Latest NewsNews FlashPunjab News

 

ਚੰਡੀਗੜ੍ਹ

ਪੰਜਾਬ ਵਿਜੀਲੈਂਸ ਬਿਊਰੋ  ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਖੱਪਤਕਾਰ ਸ਼ਿਕਾਇਤ ਨਿਵਾਰਣ ਫੋਰਮ, ਤਰਨਤਾਰਨ ਦੇ ਪ੍ਰਧਾਨ ਦੇ ਰੀਡਰ ਵਜੋਂ ਤਾਇਨਾਤ ਵਰਿੰਦਰ ਗੋਇਲ ਨੂੰ 50000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ।

ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਦਿਓ ਦੀ ਵਸਨੀਕ ਦੁਆਰਾ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸਦਾ ਪਤੀ ਸਹਾਇਕ ਸਬ-ਇੰਸਪੈਕਟਰ ਸੀ ਜਿਸਦੀ ਸਾਲ 2022 ਵਿੱਚ ਇੱਕ ਹਾਦਸੇ ਵਿੱਚ ਮੌਤ ਹੋ ਗਈ ਸੀ।

ਇਸ ਸਬੰਧ ਵਿੱਚ ਪੰਜਾਬ ਪੁਲਿਸ ਵਿਭਾਗ ਵੱਲੋਂ ਬਤੌਰ ਮੁਆਵਜ਼ਾ 30,00,000 ਰੁਪਏ ਪ੍ਰਵਾਨ ਕੀਤੇ ਹਨ ਅਤੇ ਭੁਗਤਾਨ ਲਈ ਐਚਡੀਐਫਸੀ ਬੈਂਕ ਨੂੰ ਭੇਜ ਦਿੱਤਾ ਸੀ। ਬਾਅਦ ਵਿੱਚ, ਬੈਂਕ ਨੇ ਮਾਮੂਲੀ ਕਾਰਨ ਕਰਕੇ ਉਕਤ ਮੁਆਵਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਵਿਰੁੱਧ ਸ਼ਿਕਾਇਤਕਰਤਾ ਨੇ ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਣ ਫੋਰਮ, ਤਰਨਤਾਰਨ ਵਿੱਚ ਕੇਸ ਦਰਜ ਕਰਵਾਇਆ ਸੀ।

ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਦੇ ਹੱਕ ਵਿੱਚ ਫੈਸਲਾ ਕਰਵਾਉਣ ਵਿੱਚ ਮਦਦ ਕਰਨ ਬਦਲੇ ਮੁਆਵਜ਼ੇ ਵਿੱਚੋਂ 10 ਪ੍ਰਤੀਸ਼ਤ ਰਿਸ਼ਵਤ ਦੇਣ ਲਈ 3,00,000 ਰੁਪਏ ਰਿਸ਼ਵਤ ਮੰਗੀ ਸੀ।

ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 50,000 ਰੁਪਏ ਦੀ ਰਿਸ਼ਵਤ ਦੀ ਪਹਿਲੀ ਕਿਸ਼ਤ ਲੈੰਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਹੈ ਅਤੇ ਇਸ ਮੁਕੱਦਮੇ ਦੀ ਹੋਰ ਜਾਂਚ ਜਾਰੀ ਹੈ।

 

Media PBN Staff

Media PBN Staff

Leave a Reply

Your email address will not be published. Required fields are marked *