Punjab News: ਪੰਜਾਬ ਕੈਬਨਿਟ ਦੀ ਅੱਜ ਹੋਵੇਗੀ ਅਹਿਮ ਮੀਟਿੰਗ, ਹੋਣਗੇ ਵੱਡੇ ਫ਼ੈਸਲੇ
Punjab News: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਅੱਜ 25 ਜੁਲਾਈ ਦੁਪਹਿਰੇ 12 ਵਜੇ ਹੋਵੇਗੀ। ਇਸ ਨੂੰ ਲੈ ਕੇ ਸਰਕਾਰ ਵੱਲੋਂ ਪੱਤਰ ਵੀ ਜਾਰੀ ਕੀਤਾ ਗਿਆ ਹੈ।
ਜਿਸ ਵਿੱਚ ਦੱਸਿਆ ਗਿਆ ਹੈ ਕਿ ਸੀਐੱਮ ਮਾਨ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਤੇ ਇਹ ਮੀਟਿੰਗ ਹੋਵੇਗੀ।

ਮੰਨਿਆ ਜਾ ਰਿਹਾ ਹੈ ਕਿ ਸਰਕਾਰ ਇਸ ਮੀਟਿੰਗ ਵਿੱਚ ਵੱਡੇ ਫ਼ੈਸਲੇ ਲੈ ਸਕਦੀ ਹੈ।
ਸਰਕਾਰੀ ਸੂਤਰਾਂ ਦਾ ਦਾਅਵਾ ਹੈ ਕਿ ਇਸ ਮੀਟਿੰਗ ਵਿੱਚ ਨਵੀਆਂ ਪੋਸਟਾਂ ਦੀ ਭਰਨ ਬਾਰੇ ਵੀ ਫ਼ੈਸਲਾ ਹੋ ਸਕਦਾ ਹੈ।

