ਸਰਕਾਰੀ ਸਕੂਲ ਦੀ ਛੱਤ ਡਿੱਗਣ ਕਾਰਨ 4 ਬੱਚਿਆਂ ਦੀ ਮੌਤ, 30 ਗੰਭੀਰ ਜ਼ਖਮੀ
Punjabi News-
ਬਾਰਿਸ਼ ਦੇ ਕਾਰਨ ਖਸਤਾ ਹਾਲਤ ਹੋਈ ਸਕੂਲ ਦੀ ਇਮਾਰਤ ਨੇ 4 ਬੱਚਿਆਂ ਦੀ ਜਾਨ ਲੈ ਲਈ। ਘਟਨਾ ਰਾਜਸਥਾਨ ਦੇ ਝਾਲਾਵਾੜ ਜ਼ਿਲ੍ਹੇ ਦੀ ਹੈ, ਜਿਥੇ ਸ਼ੁੱਕਰਵਾਰ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਿਆ। ਮਨੋਹਰ ਥਾਣਾ ਵਿਧਾਨ ਸਭਾ ਹਲਕੇ ਦੇ ਇੱਕ ਪਿੰਡ ਵਿੱਚ ਸਥਿਤ ਸਰਕਾਰੀ ਹਾਇਰ ਪ੍ਰਾਇਮਰੀ ਸਕੂਲ ਪਿਪਲੋਡੀ ਦੀ ਇਮਾਰਤ ਭਾਰੀ ਬਾਰਿਸ਼ ਕਾਰਨ ਢਹਿ ਗਈ। ਇਸ ਹਾਦਸੇ ਵਿੱਚ 30 ਬੱਚੇ ਗੰਭੀਰ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਮੁੱਢਲੇ ਇਲਾਜ ਤੋਂ ਬਾਅਦ ਝਾਲਾਵਾੜ ਜ਼ਿਲ੍ਹਾ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਉੱਥੇ 4 ਬੱਚਿਆਂ ਦੀ ਮੌਤ ਹੋ ਗਈ।
ਇਹ ਹਾਦਸਾ ਸਵੇਰੇ 8:30 ਵਜੇ ਦੇ ਕਰੀਬ ਵਾਪਰਿਆ, ਜਦੋਂ ਬੱਚੇ ਪੜ੍ਹਾਈ ਲਈ ਸਕੂਲ ਵਿੱਚ ਮੌਜੂਦ ਸਨ। ਇਮਾਰਤ ਦਾ ਇੱਕ ਵੱਡਾ ਹਿੱਸਾ ਅਚਾਨਕ ਢਹਿ ਗਿਆ, ਜਿਸ ਕਾਰਨ ਦਰਜਨਾਂ ਵਿਦਿਆਰਥੀ ਮਲਬੇ ਹੇਠ ਦੱਬ ਗਏ। ਹਾਦਸੇ ਦੀ ਸੂਚਨਾ ਮਿਲਦੇ ਹੀ ਪਿੰਡ ਵਾਸੀ ਮੌਕੇ ‘ਤੇ ਪਹੁੰਚ ਗਏ ਅਤੇ ਜੇਸੀਬੀ ਮਸ਼ੀਨ ਦੀ ਮਦਦ ਨਾਲ ਮਲਬਾ ਹਟਾਉਣਾ ਸ਼ੁਰੂ ਕਰ ਦਿੱਤਾ।
ਪ੍ਰਸ਼ਾਸਨ ਦੀਆਂ ਟੀਮਾਂ ਵੀ ਮੌਕੇ ‘ਤੇ ਪਹੁੰਚ ਗਈਆਂ ਹਨ। ਰਾਹਤ ਅਤੇ ਬਚਾਅ ਕਾਰਜ ਤੇਜ਼ੀ ਨਾਲ ਚੱਲ ਰਿਹਾ ਹੈ।
ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਮਲਬੇ ਹੇਠਾਂ ਦੱਬੇ ਸਾਰੇ ਵਿਦਿਆਰਥੀ 7ਵੀਂ ਜਮਾਤ ਦੇ ਹਨ। 7ਵੀਂ ਜਮਾਤ ਦੇ ਵਿਦਿਆਰਥੀਆਂ ਦੀ ਗਿਣਤੀ ਵੀ 70 ਦੇ ਕਰੀਬ ਦੱਸੀ ਜਾ ਰਹੀ ਹੈ। ਅਜੇ ਵੀ ਲਗਭਗ 15 ਬੱਚੇ ਮਲਬੇ ਵਿੱਚ ਫਸੇ ਹੋਏ ਹਨ। ਫਿਲਹਾਲ ਬਚਾਅ ਕਾਰਜ ਜਾਰੀ ਹੈ।


ਜਿੱਥੇ ਪਸ਼ੂਆਂ ਵਾਸਤੇ ਪੱਕੇ ਮਕਾਨ ਬਣਦੇ ਹੋਣ, ਉੱਥੇ ਇਨਸਾਨਾਂ ਦੀ ਕਦਰ ਜ਼ੀਰੋ ਹੋ ਜਾਂਦੀ ਹੈ ਜੀ