ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਸੜੀ ਕਣਕ ਦੇ ਮੁਆਵਜੇ ਲਈ 29 ਜੁਲਾਈ ਨੂੰ ਐਸਡੀਐਮ ਦਫਤਰ ਧਰਨੇ ਦਾ ਐਲਾਨ
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਬਲਾਕ ਜੀਰਾ ਅਤੇ ਮੱਲਾਂਵਾਲਾ ਦੀ ਹੋਈ ਮੀਟਿੰਗ
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਸੜੀ ਕਣਕ ਦੇ ਮੁਆਵਜੇ ਲਈ 29 ਜੁਲਾਈ ਨੂੰ ਐਸਡੀਐਮ ਦਫਤਰ ਧਰਨੇ ਦਾ ਐਲਾਨ
ਪੰਜਾਬ ਨੈੱਟਵਰਕ, 27 ਜੁਲਾਈ
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਬਲਾਕ ਜੀਰਾ ਅਤੇ ਮੱਲਾਂਵਾਲਾ ਦੀ ਮੀਟਿੰਗ ਪਿੰਡ ਮਲਸੀਆਂ ਕਲਾ ਵਿਖੇ ਜਿਲਾ ਜਨਰਲ ਸਕੱਤਰ ਗੁਰਚਰਨ ਸਿੰਘ ਮਲਸੀਆਂ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਸੂਬਾ ਪ੍ਰੈੱਸ ਸਕੱਤਰ ਅਵਤਾਰ ਸਿੰਘ ਮਹਿਮਾ ਤੋਂ ਇਲਾਵਾ ਦੋਵਾਂ ਬਲਾਕਾਂ ਦੇ ਵੱਖ ਵੱਖ ਪਿੰਡਾਂ ਦੇ ਆਗੂ ਸ਼ਾਮਿਲ ਹੋਏ। ਮੀਟਿੰਗ ਵਿੱਚ ਸਰਬ ਸੰਮਤੀ ਨਾਲ 29 ਜੁਲਾਈ ਨੂੰ ਸੜੀ ਹੋਈ ਕਣਕ ਦਾ ਮੁਆਵਜ਼ਾ ਲੈਣ ਲਈ ਐਸਡੀਐਮ ਦਫਤਰ ਵਿਖੇ ਧਰਨਾ ਲਾਉਣ ਦਾ ਐਲਾਨ ਕੀਤਾ।
ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਬਲਾਕ ਪ੍ਰਧਾਨ ਨਛੱਤਰ ਸਿੰਘ ਮਲਸੀਆਂ ਨੇ ਦੱਸਿਆ ਕਿ ਇਸ ਸਾਲ ਜੀਰਾ ਇਲਾਕੇ ਵਿਚ ਇੱਕ ਪ੍ਰਾਈਵੇਟ ਠੇਕੇਦਾਰ ਦੇ ਕਰਿੰਦਿਆਂ ਕੋਲੋਂ ਅੱਗ ਲੱਗਣ ਨਾਲ ਕਿਸਾਨਾਂ ਦਾ ਵੱਡੀ ਪੱਧਰ ਤੇ ਕਣਕ ਦਾ ਨੁਕਸਾਨ ਹੋਇਆ ਸੀ। ਉਹਨਾਂ ਕਿਹਾ ਕਿ ਕਿਸਾਨਾਂ ਵੱਲੋਂ ਪ੍ਰਸ਼ਾਸਨ ਨੂੰ ਲਿਖਤੀ ਅਪੀਲਾਂ ਵੀ ਕੀਤੀਆਂ ਗਈਆਂ ਸਨ ਪਰ ਪ੍ਰਸ਼ਾਸਨ ਨੇ ਹਾਲੇ ਤੱਕ ਵੀ ਦੋਸ਼ੀਆਂ ਉੱਪਰ ਕਾਰਵਾਈ ਨਹੀਂ ਕੀਤੀ ਅਤੇ ਨਾ ਹੀ ਪੰਜਾਬ ਸਰਕਾਰ ਵੱਲੋਂ ਐਲਾਨਿਆ ਹੋਇਆ ਮੁਆਵਜ਼ਾ ਕਿਸਾਨਾਂ ਦੇ ਖਾਤਿਆਂ ਵਿੱਚ ਪਾਇਆ ਗਿਆ। ਲੰਮਾ ਸਮਾਂ ਬੀਤਣ ਤੋਂ ਬਾਅਦ ਕਿਸਾਨਾਂ ਵੱਲੋਂ ਕੋਈ ਹੱਲ ਨਾ ਹੁੰਦਾ ਦੇਖ ਕੇ ਮੰਗਲਵਾਰ ਨੂੰ ਐਸਡੀਐਮ ਦਫਤਰ ਵਿਖੇ ਧਰਨਾ ਲਾਉਣ ਦਾ ਫੈਸਲਾ ਕੀਤਾ ਗਿਆ।
ਉਨਾਂ ਇਲਾਕੇ ਦੇ ਕਿਸਾਨਾਂ ਅਤੇ ਸਹਿਯੋਗੀ ਜਥੇਬੰਦੀਆਂ ਨੂੰ ਇਸ ਧਰਨੇ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਮੱਲਾਂ ਵਾਲਾ ਦੇ ਪ੍ਰਧਾਨ ਬਲਵੰਤ ਸਿੰਘ ਮੱਲਾਂਵਾਲਾ ਬਲਾਕ ਜੀਰਾ ਦੇ ਸਕੱਤਰ ਹਰਦੇਵ ਸਿੰਘ ਮਲਸੀਆਂ ਗੁਰਜੱਜ ਸਿੰਘ ਸਾਂਦੇ ਹਾਸ਼ਮ ਗੁਰਦੀਪ ਸਿੰਘ ਬਸਤੀ ਗਾਮੇ ਵਾਲੀ ਕਾਬਲ ਸਿੰਘ ਟਿੰਡਵਾਂ ਲਖਵੀਰ ਸਿੰਘ ਵੱਸਤੀ ਗਾਮੇ ਵਾਲੀ ਰਵਿੰਦਰ ਸਿੰਘ ਮਲਸੀਆਂ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਹਾਜ਼ਰ ਸਨ।

