All Latest NewsGeneralNews FlashPunjab NewsTOP STORIES

ਪੰਜਾਬ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, 2 ਨੌਜਵਾਨਾਂ ਦੀ ਮੌਤ

 

ਰੋਹਿਤ ਗੁਪਤਾ, ਗੁਰਦਾਸਪੁਰ

ਬੀਤੀ ਦੇਰ ਰਾਤ ਦੀਨਾਨਗਰ ਵਿਖੇ ਮੇਨ ਨੈਸ਼ਨਲ ਹਾਈਵੇ ਤੇ ਇੱਕ ਤੇਜ਼ ਰਫ਼ਤਾਰ ਇਨੋਵਾ ਗੱਡੀ ਨੇ ਦੋ ਨੌਜਵਾਨਾਂ ਨੂੰ ਆਪਣੀ ਲਪੇਟ ਵਿੱਚ ਲੈਣ ਕਾਰਨ ਦੋਨਾਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ।

ਇਸ ਸਬੰਧੀ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਹਿਤੇਸ਼ ਅਗਰਵਾਲ (25) ਪੁੱਤਰ ਮਨੋਜ ਸਿੰਗਲਾ ਅਤੇ ਵਰੁਣ ਮਹਾਜਨ ਪੁੱਤਰ ਭਾਰਤ ਭੂਸ਼ਨ ਦੋਨੇ ਵਾਸੀ ਦੀਨਾਨਗਰ ਬੀਤੀ ਦੇਰ ਰਾਤ ਗੁਰਦਾਸਪੁਰ ਤੋਂ ਦੀਨਾਨਗਰ ਆਪਣੇ ਘਰ ਨੂੰ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਵਾਪਸ ਆ ਰਹੇ ਸਨ।

ਜਦ ਕਰੀਬ ਰਾਤ 10 ਵਜੇ ਜੀ ਟੀ ਰੋਡ ਤੇ ਸਥਿਤ ਭਾਰਤ ਫੈਕਟਰੀ ਨੇੜੇ ਪਹੁੰਚੇ ਤਾਂ ਇੱਕ ਤੇਜ਼ ਰਫਤਾਰ ਇਨੋਵਾ ਗੱਡੀ ਵੱਲੋਂ ਐਲਟੋ ਗੱਡੀ ਨੂੰ ਓਵਰਟੇਕ ਕਰਦੇ ਸਮੇਂ ਇਹਨਾਂ ਦੋਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ।

ਜਾਣਕਾਰੀ ਅਨੁਸਾਰ ਗੱਡੀ ਰਫ਼ਤਾਰ ਇੰਨੀ ਤੇਜ਼ ਸੀ ਕਿ ਦੋਨਾਂ ਨੌਜਵਾਨਾਂ ਨੂੰ ਕਾਫੀ ਦੂਰ ਤੱਕ ਹਵਾ ਵਿੱਚ ਉਛਾਲ ਕੇ ਹੇਠਾਂ ਸੁੱਟਿਆ ਗਿਆ ਜਿਸ ਕਾਰਨ ਇਹਨਾਂ ਦੋਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ।

ਇਸ ਘਟਨਾ ਕਾਰਨ ਪੂਰੇ ਇਲਾਕੇ ਅੰਦਰ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਦੂਜੇ ਪਾਸੇ ਦੀਨਾਨਗਰ ਪੁਲਿਸ ਵੱਲੋਂ ਇਨੋਵਾ ਗੱਡੀ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਗੱਡੀ ਚਾਲਕ ਨੂੰ ਗ੍ਰਿਫਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਅਤੇ ਦੋਨੋਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਚ ਲੈ ਕੇ ਪੋਸਟਮਾਰਟਮ ਲਈ ਗੁਰਦਾਸਪੁਰ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।

 

Leave a Reply

Your email address will not be published. Required fields are marked *