Heavy rain Warning: ਮੌਸਮ ਵਿਭਾਗ ਦਾ ਅਲਰਟ! ਪੰਜਾਬ ‘ਚ ਪਵੇਗਾ ਭਾਰੀ ਮੀਂਹ
Heavy rain Warning- ਪੰਜਾਬ, ਹਿਮਾਚਲ, ਦਿੱਲੀ, ਹਰਿਆਣਾ ਸਮੇਤ ਉੱਤਰੀ ਭਾਰਤ ਦੇ ਪਹਾੜੀ ਅਤੇ ਮੈਦਾਨੀ ਇਲਾਕਿਆਂ ਵਿੱਚ ਅਗਲੇ ਸੱਤ ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਚਿਤਾਵਨੀ ਜਾਰੀ ਹੋਈ ਹੈ।
ਮੌਸਮ ਵਿਭਾਗ ਨੇ ਕਿਹਾ ਕਿ ਬੰਗਾਲ ਦੀ ਖਾੜੀ ਅਤੇ ਪੰਜਾਬ-ਹਰਿਆਣਾ ਵਿੱਚ ਬਣੇ ਚੱਕਰਵਾਤੀ ਸਰਕੂਲੇਸ਼ਨ ਅਤੇ ਜੰਮੂ-ਕਸ਼ਮੀਰ ਵਿੱਚ ਪੱਛਮੀ ਗੜਬੜ ਕਾਰਨ ਦਿੱਲੀ ਵਿੱਚ ਬਾਰਿਸ਼ ਪ੍ਰਭਾਵਿਤ ਹੋਵੇਗੀ।
ਹਿਮਾਚਲ ਸਮੇਤ ਹੋਰ ਪਹਾੜੀ ਇਲਾਕਿਆਂ ਵਿੱਚ ਬੱਦਲ ਫਟਣ ਸਕਦੇ ਹਨ। ਪੰਜਾਬ ਦੇ ਚਾਰ ਜ਼ਿਲ੍ਹਿਆਂ ਵਿੱਚ ਐਤਵਾਰ ਨੂੰ ਭਾਰੀ ਮੀਂਹ ਪਿਆ।
ਮੌਸਮ ਵਿਭਾਗ ਅਨੁਸਾਰ 28, 29 ਅਤੇ 30 ਜੁਲਾਈ ਨੂੰ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਹਿਮਾਚਲ ਵਿਚ ਵੀ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਚਿਤਾਵਨੀ ਜਾਰੀ ਹੋਈ ਹੈ।
ਫਿਰੋਜ਼ਪੁਰ ਵਿੱਚ 64.6 ਮਿਲੀਮੀਟਰ, ਚੰਡੀਗੜ੍ਹ ਵਿੱਚ 32.8 ਮਿਲੀਮੀਟਰ, ਲੁਧਿਆਣਾ ਵਿੱਚ 27.8 ਮਿਲੀਮੀਟਰ ਅਤੇ ਨਵਾਂਸ਼ਹਿਰ ਵਿੱਚ 12.8 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।
ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 32 ਤੋਂ 35 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ।
ਅਗਲੇ ਤਿੰਨ ਦਿਨਾਂ ਵਿੱਚ ਪੰਜਾਬ, ਦਿੱਲੀ-ਐਨਸੀਆਰ ਅਤੇ ਹਰਿਆਣਾ ਵਿਚ ਮਾਨਸੂਨ ਗਤੀ ਫੜ ਸਕਦਾ ਹੈ। ਜਿੱਥੇ ਇਹ ਗਰਮੀ ਤੋਂ ਰਾਹਤ ਪ੍ਰਦਾਨ ਕਰੇਗਾ।
ਇਸ ਦੇ ਨਾਲ ਹੀ ਸੜਕਾਂ ‘ਤੇ ਪਾਣੀ ਭਰਨ ਅਤੇ ਆਵਾਜਾਈ ਵਿੱਚ ਵਿਘਨ ਪੈਣ ਦੀ ਸੰਭਾਵਨਾ ਵੀ ਰਹੇਗੀ। ਮੌਸਮ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਭਾਰੀ ਬਾਰਿਸ਼ ਦੌਰਾਨ ਜ਼ਰੂਰੀ ਹੋਣ ‘ਤੇ ਹੀ ਘਰੋਂ ਬਾਹਰ ਨਿਕਲਣ ਅਤੇ ਸਾਵਧਾਨ ਰਹਿਣ।
ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਡਾ. ਸੁਰਿੰਦਰ ਪਾਲ ਅਨੁਸਾਰ 28 ਤੋਂ 30 ਜੁਲਾਈ ਤੱਕ ਪੰਜਾਬ ਵਿਚ ਮਾਨਸੂਨ ਇਕਦਮ ਸਰਗਰਮ ਹੋਵੇਗਾ। ਕੁਝ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ, ਜਦੋਂ ਕਿ ਕੁਝ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

