Punjab News: ਪੰਜਾਬ ‘ਚ 7ਵੀਂ ਜਮਾਤ ਦੇ ਵਿਦਿਆਰਥੀ ਦਾ ਬੇਰਹਿਮੀ ਨਾਲ ਕਤਲ
Punjab News: ਸਰਦੂਲਗੜ੍ਹ ਦੇ ਪਿੰਡ ਰੋੜਕੀ ਵਿੱਚ 7ਵੀਂ ਜਮਾਤ ਦੇ ਵਿਦਿਆਰਥੀ ਦਾ ਬੇਰਹਿਮੀ ਦੇ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਰਾਜਾ ਸਿੰਘ ਵਜੋਂ ਹੋਈ ਹੈ।
ਪੰਜਾਬੀ ਟ੍ਰਿਬਿਊਨ ਦੀ ਖ਼ਬਰ ਅਨੁਸਾਰ, ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਰਾਜਾ ਸਿੰਘ ਦੇ ਪਿਤਾ ਲਖਵਿੰਦਰ ਸਿੰਘ ਨੇ ਦੱਸਿਆ ਕਿ, ਪਿੰਡ ਦੇ ਤਿੰਨ ਵਿਅਕਤੀ ਉਨ੍ਹਾਂ ਦੇ ਘਰ ਆਏ ਤੇ ਲੜਕੇ ਨੂੰ ਜਾਨੋਂ ਮਾਰਨ ਦੀ ਧਮਕੀ ਦਿੰਦਿਆਂ ਕਿਹਾ ਕਿ ਤੁਹਾਡੇ ਲੜਕੇ ਰਾਜਾ ਸਿੰਘ ਨੇ ਉਨ੍ਹਾਂ ਦੇ ਕਬੂਤਰ ਚੋਰੀ ਕਰ ਲਏ ਹਨ।
ਜਦੋਂ ਰਾਜਾ ਘਰੋਂ ਬਾਹਰ ਗਿਆ ਤਾਂ ਉਨ੍ਹਾਂ ਨੇ ਕਤਲ ਕਰ ਦਿੱਤਾ ਤੇ ਉਸ ਦੀ ਲਾਸ਼ ਪਿੰਡ ਦੇ ਬਾਹਰ ਇੱਕ ਦਰੱਖਤ ‘ਤੇ ਲਟਕਾ ਦਿੱਤੀ।
ਥਾਣਾ ਮੁਖੀ ਸਰਦੂਲਗੜ੍ਹ ਬਿਕਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਦੇ ਪਿਤਾ ਲਖਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਤਿਰਲੋਚਨ ਸਿੰਘ, ਤੇਜਾ ਸਿੰਘ ਅਤੇ ਕਾਲਾ ਸਿੰਘ ਵਾਸੀ ਰੋੜਕੀ ਵਿਰੁੱਧ ਕਤਲ ਦਾ ਮਾਮਲਾ ਦਰਜ ਕਰਕੇ ਪੁਲੀਸ ਨੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

