ਵੱਡੀ ਖ਼ਬਰ: AAP ਲੀਡਰ ਨੇ ਲੈਂਡ ਪੂਲਿੰਗ ਪਾਲਿਸੀ ਦੇ ਵਿਰੋਧ ‘ਚ ਛੱਡੀ ਪਾਰਟੀ, ਦਿੱਤਾ ਅਸਤੀਫ਼ਾ
ਚੰਡੀਗੜ੍ਹ
ਪੰਜਾਬ ਵਿੱਚ ਆਮ ਆਦਮੀ ਪਾਰਟੀ (AAP)ਦੀ ਲੈਂਡ ਪੂਲਿੰਗ ਪਾਲਿਸੀ ਨੂੰ ਲੈ ਕੇ ਪਾਰਟੀ ਦੇ ਅੰਦਰ ਮਤਭੇਦ ਸਾਹਮਣੇ ਆ ਰਹੇ ਹਨ। ਸੋਮਵਾਰ ਨੂੰ ਜਿੱਥੇ ਪਾਰਟੀ ਦੇ ਇੱਕ ਬਲਾਕ ਪ੍ਰਧਾਨ ਤਪਿੰਦਰ ਸਿੰਘ ਜੋਧਾਂ ਨੇ ਨੀਤੀ ਦਾ ਵਿਰੋਧ ਕਰਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।
ਉੱਥੇ ਹੀ ਕੁਝ ਸਮਾਂ ਪਹਿਲਾਂ ਪਾਰਟੀ ਦੇ ਇੱਕ ਸੰਸਦ ਮੈਂਬਰ ਨੇ ਵੀ ਇਸੇ ਮੁੱਦੇ ‘ਤੇ ਸਰਕਾਰ ਨੂੰ ਸਲਾਹ ਦਿੱਤੀ ਹੈ।
‘ਆਪ’ ਬਲਾਕ ਪ੍ਰਧਾਨ ਤਪਿੰਦਰ ਸਿੰਘ ਜੋਧਾਂ ਨੇ ਸੋਮਵਾਰ ਨੂੰ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਰਾਹੀਂ ਆਪਣਾ ਫੈਸਲਾ ਜਨਤਕ ਕੀਤਾ।

ਉਨ੍ਹਾਂ ਨੇ ਆਪਣੀ ਪੋਸਟ ਵਿੱਚ ਲਿਖਿਆ ਕਿ ਉਹ ਪਾਰਟੀ ਦੇ ਹੋਰ ਕੰਮਾਂ ਦੀ ਕਦਰ ਕਰਦੇ ਹਨ, ਪਰ ਕਿਸਾਨਾਂ ਨਾਲ ਸਬੰਧਤ ਇਸ ਲੈਂਡ ਪੂਲਿੰਗ ਨੀਤੀ ਦਾ ਸਮਰਥਨ ਨਹੀਂ ਕਰ ਸਕਦੇ, ਅਤੇ ਇਸ ਕਾਰਨ ਉਹ ਆਪਣਾ ਅਹੁਦਾ ਛੱਡ ਰਹੇ ਹਨ।
ਲੰਘੀ ਰਾਤ AAP ਐਮਪੀ ਮਾਲਵਿੰਦਰ ਕੰਗ ਨੇ ਵੀ ਲੈਂਡ ਪੂਲਿੰਗ ਨੂੰ ਲੈ ਕੇ ਪੋਸਟ ਕੀਤੀ।
ਉਨ੍ਹਾਂ ਲਿਖਿਆ ਕਿ “Land pooling policy” ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਜੋ ਇਤਰਾਜ਼ ਹਨ, ਮੇਰਾ Arvind Kejriwal ਅਤੇ Bhagwant Mann ਨੂੰ ਸੁਝਾਅ ਹੈ ਕਿ ,ਸਾਡੀ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਵਿੱਚ ਕਿਸਾਨੀ ਦੀ ਬਿਹਤਰੀ ਲਈ ਬਹੁਤ ਸਾਰੇ ਕੰਮ ਕੀਤੇ ਹਨ।
ਜਿਵੇਂ ਕਿ ਖੇਤੀ ਲਈ ਬਿਜਲੀ ਦੀ ਨਿਰਵਿਘਨ ਸਪਲਾਈ ,ਨਹਿਰੀ ਪਾਣੀ ਹਰ ਖੇਤ ਤੱਕ ਪਹੁੰਚਾਉਣ ਦਾ ਟੀਚਾ, ਮੰਡੀਕਰਨ ਵਿੱਚ ਤੇਜੀ, ਫ਼ਸਲੀ ਵਿਭਿੰਨਤਾ ‘ਤੇ ਕੰਮ ਕਰਨਾ ਆਦਿ|
ਇਸ ਨੀਤੀ ‘ਤੇ ਵੀ ਕਿਸਾਨਾਂ ਨੂੰ ਅਤੇ ਸਾਡੀਆਂ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਰਾਹੀਂ ਉਹਨਾਂ ਨੂੰ ਭਰੋਸੇ ਵਿੱਚ ਲੈ ਕੇ ਹੀ ਸਰਕਾਰ ਨੂੰ ਅੱਗੇ ਵਧਣਾ ਚਾਹੀਦਾ ਹੈ।

