ਕੰਪਿਊਟਰ ਅਧਿਆਪਕਾਂ ਵੱਲੋਂ ਭਗਵੰਤ ਮਾਨ ਦੇ ਸ਼ਹਿਰ ‘ਚ ਹੱਕ ਬਚਾਓ ਰੈਲੀ ਕਰਨ ਦਾ ਐਲਾਨ 

All Latest NewsNews FlashPunjab News

 

ਅਸ਼ੋਕ ਵਰਮਾ, ਬਠਿੰਡਾ:

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪਿਛਲੇ 20 ਸਾਲਾਂ ਤੋਂ ਸੇਵਾ ਨਿਭਾ ਰਹੇ 6640 ਕੰਪਿਊਟਰ ਅਧਿਆਪਕਾਂ ਨੇ ਆਉਣ ਵਾਲੀ 3 ਅਗਸਤ ਨੂੰ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਹੱਕ ਬਚਾਓ ਰੈਲੀ ਕਰਨ ਤੋਂ ਬਾਅਦ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ।

ਜਿਲ੍ਹਾ ਬਠਿੰਡਾ ਦੇ ਆਗੂਆਂ ਗੁਰਬਖ਼ਸ਼ ਲਾਲ,ਜੋਨੀ ਸਿੰਗਲਾ, ਸੁਮਿਤ ਗੋਇਲ, ਸੈਫੀ ਗੋਇਲ ਨੇ ਇਕ ਮੀਟਿੰਗ ਤੋਂ ਬਾਅਦ ਰੋਸ ਜਤਾਉਂਦਿਆਂ ਕਿਹਾ ਕਿ ਸਰਕਾਰ ਵੱਲੋਂ ਉਨਾਂ ਦੇ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਆਗੂਆਂ ਨੇ ਕਿਹਾ ਕਿ ਉਹਨਾਂ ਦੀ ਮੰਗ ਹੈ ਕਿ ਕੰਪਿਊਟਰ ਅਧਿਆਪਕਾਂ ਨੂੰ ਛੇਵੇਂ ਪੇ ਕਮਿਸ਼ਨ ਅਤੇ ਉਨਾਂ ਦੇ ਰੈਗੂਲਰ ਆਰਡਰਾਂ ਵਿੱਚ ਦਰਜ ਸਾਰੇ ਲਾਭ ਦਿੰਦੇ ਹੋਏ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ।

May be an image of text

ਕੰਪਿਊਟਰ ਅਧਿਆਪਕਾ ਨੇ ਇਹ ਵੀ ਦੱਸਿਆ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਿਹੜੇ ਆਮ ਆਦਮੀ ਪਾਰਟੀ ਦੇ ਆਗੂ ਉਹਨਾਂ ਦੀਆਂ ਸਾਰੀਆਂ ਮੰਗਾਂ ਨੂੰ ਜਾਇਜ਼ ਠਹਿਰਾ ਰਹੇ ਸਨ ਅੱਜ ਉਹ ਉਨ੍ਹਾਂ ਦੀਆਂ ਮੰਗਾਂ ਨੂੰ ਸੁਣ ਕੇ ਅਣਗੌਲਿਆ ਕਰ ਰਹੇ ਹਨ।

ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦੀ ਹੀ ਉਨਾਂ ਤੇ ਛੇਵਾ ਪੇਅ ਕਮਿਸ਼ਨ ਅਤੇ ਪੰਜਾਬ ਸਿਵਲ ਸਰਵਿਸਜ ਨਿਯਮ ਪੂਰੀ ਤਰਾਂ ਲਾਗੂ ਨਹੀਂ ਕੀਤੇ ਗਏ ਅਤੇ ਡੈਥ ਕੇਸਾਂ ਸਬੰਧੀ ਕੋਈ ਯੋਗ ਪਾਲਿਸੀ ਨਹੀਂ ਬਣਾਈ ਗਈ ਤਾਂ ਉਹ ਆਉਣ ਵਾਲੀ 3 ਅਗਸਤ ਨੂੰ ਸੀਐਮ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ ਕਰਨਗੇ।

 

Media PBN Staff

Media PBN Staff

Leave a Reply

Your email address will not be published. Required fields are marked *