ਵੱਡੀ ਖ਼ਬਰ: ਪੰਜਾਬ ਕੈਬਨਿਟ ਦੀ ਕੱਲ੍ਹ ਹੋਵੇਗੀ ਮੀਟਿੰਗ, ਕਈ ਫੈਸਲਿਆਂ ‘ਤੇ ਲੱਗੇਗੀ ਮੋਹਰ
Punjab News: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ 30 ਜੁਲਾਈ 2025 ਨੂੰ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਰਿਹਾਇਸ਼ ਵਿਖੇ ਸਵੇਰੇ 10 ਵਜੇ ਹੋਵੇਗੀ।
ਮੀਟਿੰਗ ਵਿੱਚ ਸੂਬੇ ਨਾਲ ਸੰਬੰਧਿਤ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਣ ਦੀ ਉਮੀਦ ਹੈ ਅਤੇ ਕੁਝ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ।
ਹਾਲਾਂਕਿ ਮੀਟਿੰਗ ਤੋਂ ਪਹਿਲਾਂ ਕੁੱਝ ਵੀ ਕਹਿਣਾ ਠੀਕ ਨਹੀਂ ਹੋਵੇਗਾ, ਕਿਉਂਕਿ ਇਸ ਸਰਕਾਰ ਦੇ ਸਾਰੀ ਸੂਤਰ ਕਹਿੰਦੇ ਕੁੱਝ ਨੇ ਅਤੇ ਕਰਦੇ ਕੁੱਝ ਨੇ।
ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕਰਨ ਬਾਰੇ ਹਰ ਵਾਰ ਹੀ ਆਖਿਆ ਜਾਂਦਾ ਹੈ, ਜਦੋਂਕਿ ਕੀਤਾ ਕੁੱਝ ਨਹੀਂ ਜਾਂਦਾ।
ਪੰਜਾਬ ਦਾ ਮੁਲਾਜ਼ਮ ਵਰਗ, ਕੱਚੇ ਅਧਿਆਪਕ, ਬੇਰੁਜ਼ਗਾਰ ਵਰਗ ਇਸ ਵੇਲੇ ਸੜਕਾਂ ਤੇ ਹੈ। ਕਿਸਾਨ ਲੈਂਡ ਪੂਲਿੰਗ ਨੀਤੀ ਵਿਰੁੱਧ ਪ੍ਰਦਰਸ਼ਨ ਕਰ ਰਹੇ ਨੇ, ਪਰ ਇਸ ਸਰਕਾਰ ਦੇ ਕੰਨ ਤੇ ਜੂੰ ਨਹੀਂ ਸਰਕ ਰਹੀ।

