ਪੰਜਾਬ ਕੈਬਨਿਟ ਸਬ ਕਮੇਟੀ ਨੇ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਆਗੂਆਂ ਨਾਲ ਕੀਤੀ ਅਹਿਮ ਮੀਟਿੰਗ
6 ਅਗਸਤ ਨੂੰ ਪੰਜਾਬ ਭਵਨ ਚੰਡੀਗੜ ਵਿਖੇ ਫਿਰ ਹੋਵੇਗੀ ਜਥੇਬੰਦੀ ਨਾਲ ਮੀਟਿੰਗ :- ਆਗੂ
ਚੰਡੀਗੜ੍ਹ
ਪੰਜਾਬ ਸਿਵਲ ਸਕੱਤਰੇਤ,1 ਚੰਡੀਗੜ੍ਹ ਵਿਖੇ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਕੈਬਨਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ ਕੰਟਰੈਕਟ ਵਰਕਰਜ ਯੂਨੀਅਨ ਰਜਿ ਨੰਬਰ 23 ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ,ਗੁਰਵਿੰਦਰ ਸਿੰਘ ਧਾਲੀਵਾਲ ਅਤੇ ਗਗਨਦੀਪ ਸਿੰਘ ਸੁਨਾਮ ਵਲੋਂ ਆਪਣੇ ਸਾਥੀਆਂ ਸਮੇਤ ਮੀਟਿੰਗ ਕੀਤੀ ਗਈ।
ਮੰਤਰੀ ਹਰਪਾਲ ਸਿੰਘ ਚੀਮਾ ਨੇ ਜਥੇਬੰਦੀ ਨਾਲ ਤਕਰੀਬਨ ਅੱਧਾ ਘੰਟਾ ਚੱਲੀ ਮੀਟਿੰਗ ਦੌਰਾਨ ਮੰਤਰੀ ਨੇ ਕਿਹਾ ਕਿ ਸਬ ਕਮੇਟੀ ਵੱਲੋਂ ਇਨ੍ਹਾਂ ਦਾ ਸਬੰਧਤ ਵਿਭਾਗ ਸੀਵਰੇਜ ਬੋਰਡ ਇਸ ਦੇ ਨਾਲ ਪਰਸੋਨਲ ਵਿਭਾਗ, ਵਿੱਤ ਵਿਭਾਗ ਅਤੇ ਯੋਜਨਾ,ਕਿਰਤ ਵਿਭਾਗ ਆਦਿ ਨਾਲ ਮੀਟਿੰਗਾ ਕਰਨ ਤੋਂ ਬਾਅਦ ਪਾਲਿਸੀ ਅਮਲ ਵਿਚ ਲਿਆਂਦੀ ਜਾਵੇਗੀ।
ਇਸ ਤੋਂ ਪਹਿਲਾਂ ਵੀ ਮੁੱਖ ਕਾਰਜਕਾਰੀ ਅਫਸਰ ਮੈਡਮ ਦੀਪਤੀ ਉਪਲ ਅਤੇ ਸਾਰੇ ਅਧਿਕਾਰੀਆਂ ਵਲੋਂ ਪੂਰੇ ਪੰਜਾਬ ਦੇ ਵਿੱਚ ਠੇਕੇਦਾਰਾਂ ਸੋਸਾਇਟੀਆਂ ਤੇ ਕੰਪਨੀਆਂ ਰਾਹੀਂ ਰੱਖੇ ਮੁਲਜ਼ਮਾਂ ਦੀਆਂ ਹੁਣ ਫਿਰ ਤੋਂ ਸੂਚੀਆਂ ਮੰਗੀਆਂ ਗਈਆਂ ਹਨ। ਇਸ ਪਹਿਲਾ ਵੀ 2018 ਦੇ ਵਿੱਚ ਇਸ ਜਥੇਬੰਦੀ ਵੱਲੋਂ ਪੂਰੇ ਪੰਜਾਬ ਵਿੱਚੋਂ ਸੂਚੀਆਂ ਭੇਜੀਆਂ ਗਈਆਂ ਸਨ। ਉਨਾਂ ਕਿਹਾ ਜਿਵੇਂ ਹੁਣ ਸਥਾਨਕ ਸਰਕਾਰਾਂ ਵਿਭਾਗ ਦੇ ਵਿੱਚ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਸਿੱਧਾ ਵਿਭਾਗ ਵਿਚ ਕੀਤਾ ਜਾ ਰਿਹਾ ਹੈ।
ਉਸੇ ਤਰਾਂ ਸੀਵਰੇਜ ਬੋਰਡ ਦੇ ਵਿੱਚ ਪੰਪ ਓਪਰੇਟਰ, ਫਿਟਰ, ਮਾਲੀ ਕੰਮ/ਚੌਕੀਦਾਰ ਡਰਾਈਵਰ, ਬਿਲ ਕਲਰਕ, ਬਿਲ ਡਿਸਟਰੀਬਿਊਟਰ, ਬੇਲਦਾਰ ਆਦਿ ਅਸਾਮੀਆਂ ਤੇ ਕੰਮ ਕਰਦੇ ਮੁਲਜ਼ਮਾਂ ਨੂੰ ਸੀਵਰੇਜ ਬੋਰਡ ਵਿੱਚ ਮਰਜ ਕਰਨ ਲਈ ਪਰਮੋਜਲ ਬਣਾਈ ਜਾ ਰਹੀ ਹੈ।
ਸਬ ਕਮੇਟੀ ਦੇ ਚੇਅਰਮੈਨ ਹਰਪਾਲ ਚੀਮਾ ਨੇ ਕਿਹਾ ਇਸ ਜਥੇਬੰਦੀ ਦੇ ਆਗੂਆਂ ਨੂੰ 6 ਅਗਸਤ ਦੀ ਪੰਜਾਬ ਭਵਨ ਚੰਡੀਗੜ ਵਿਖੇ ਮੀਟਿੰਗ ਲਈ ਸੱਦਾ ਭੇਜਿਆ ਜਾਵੇਗਾ। ਇਸ ਮੌਕੇ ਆਈ,ਏ,ਐਸ, ਮੈਡਮ ਦੀਪਤੀ ਉੱਪਲ ਮੁੱਖ ਕਾਰਜਕਾਰੀ ਅਫਸਰ ਉੱਪਲ, ਮੁਕੇਸ਼ ਗਰਗ ਤਕਨੀਕੀ ਸਲਾਹਕਾਰ,ਐਮ ਪੀ,ਜੀ,ਏ, ਗੁਰਵਿੰਦਰ ਪਾਲ ਸਿੰਘ ਐਮ ਪੀ,ਜੀ,ਏ, ਪ੍ਰਦੀਪ ਸਿੰਘ ਭੀਖੀ,ਯਾਦਵਿੰਦਰ ਸਿੰਘ ਚੀਮਾ ਆਦਿ ਹਾਜ਼ਰ ਸਨ।

