Weather Alert: ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਚੇਤਾਵਨੀ, ਪੜ੍ਹੋ IMD ਦਾ ਅਲਰਟ
Weather Alert: ਚੰਡੀਗੜ੍ਹ ਪੰਜਾਬ ਸਮੇਤ ਉੱਤਰ ਭਾਰਤ ਵਿੱਚ ਇਸ ਸਮੇਂ ਬਾਰਿਸ਼ ਪੈ ਰਹੀ ਹੈ। ਤਾਪਮਾਨ ਵਿੱਚ ਕਾਫ਼ੀ ਜਿਆਦਾ ਗਿਰਾਵਟ ਦਰਜ ਕੀਤੀ ਗਈ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ, ਮੌਸਮ ਵਿਭਾਗ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਚੇਤਾਵਨੀ ਦਿੱਤੀ ਹੈ।
ਮੌਸਮ ਵਿਭਾਗ (Weather) ਅਨੁਸਾਰ, ਅੱਜ ਪਟਿਆਲਾ ਦੇ ਰਾਜਪੁਰਾ, ਫਤਹਿਗੜ੍ਹ ਤੇ ਮੋਹਾਲੀ ਜ਼ਿਲਿਆਂ ਦੇ ਕਈ ਇਲਾਕਿਆਂ ਵਿੱਚ ਮੀਂਹ ਦਰਜ ਕੀਤਾ ਗਿਆ।
ਹਾਲਾਂਕਿ ਅਗਲੇ ਦੋ ਦਿਨਾਂ ਤੱਕ ਸੂਬੇ ਵਿੱਚ ਮੌਸਮ ਆਮ ਰਹਿਣ ਦੀ ਸੰਭਾਵਨਾ ਹੈ। ਇੱਥੇ ਜਿਕਰ ਕਰਨਾ ਬਣਦਾ ਹੈ ਕਿ, ਬੀਤੇ ਕੱਲ੍ਹ ਕਈ ਜ਼ਿਲ੍ਹਿਆਂ ਵਿੱਚ ਬਾਰਿਸ਼ ਪਈ।
ਬਾਰਿਸ਼ ਮਗਰੋਂ ਤਾਪਮਾਨ ‘ਚ ਗਿਰਾਵਟ
ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 1.2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਪਰ ਇਸ ਦੇ ਬਾਵਜੂਦ ਸੂਬੇ ਦਾ ਔਸਤ ਤਾਪਮਾਨ ਆਮ ਨਾਲੋਂ 2.4 ਡਿਗਰੀ ਸੈਲਸੀਅਸ ਘੱਟ ਰਿਹਾ।
ਭਾਰਤੀ ਮੌਸਮ ਵਿਭਾਗ, ਚੰਡੀਗੜ੍ਹ ਕੇਂਦਰ ਦੀ ਰਿਪੋਰਟ ਅਨੁਸਾਰ, ਸੂਬੇ ਦਾ ਸਭ ਤੋਂ ਵੱਧ ਤਾਪਮਾਨ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਵਿੱਚ 35.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਜਦੋਂ ਕਿ ਅੰਮ੍ਰਿਤਸਰ ਵਿੱਚ ਬੁੱਧਵਾਰ ਸਵੇਰੇ 8.30 ਵਜੇ ਤੱਕ 15 ਮਿਲੀਮੀਟਰ ਅਤੇ ਸ਼ਾਮ 5.30 ਵਜੇ ਤੱਕ 1 ਮਿਲੀਮੀਟਰ ਮੀਂਹ ਪਿਆ।
ਇਸੇ ਤਰ੍ਹਾਂ, ਪਿਛਲੇ 24 ਘੰਟਿਆਂ ਵਿੱਚ ਪਟਿਆਲਾ ਵਿੱਚ 32.3 ਮਿਲੀਮੀਟਰ, ਬਠਿੰਡਾ ਵਿੱਚ 115 ਮਿਲੀਮੀਟਰ, ਗੁਰਦਾਸਪੁਰ ਵਿੱਚ 57.2 ਮਿਲੀਮੀਟਰ ਅਤੇ ਪਠਾਨਕੋਟ ਵਿੱਚ 27 ਮਿਲੀਮੀਟਰ ਮੀਂਹ ਪਿਆ।

