All Latest NewsGeneralNews FlashPunjab News

Punjab News: ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਵੱਲੋਂ ਜਲੰਧਰ ‘ਚ ਵੱਡਾ ਰੋਸ ਪ੍ਰਦਰਸ਼ਨ

 

Punjab News: CM ਮਾਨ ਦੀ ਪਤਨੀ ਨੇ ਦਿੱਤਾ ਭਰੋਸਾ, ਕਿਹਾ- ਆਂਗਣਵਾੜੀ ਮੁਲਾਜ਼ਮਾਂ ਨੂੰ ਦਿਆਂਗੇ ਪ੍ਰੀ ਪ੍ਰਾਇਮਰੀ ਟੀਚਰ ਦਾ ਦਰਜਾ

ਡਾ. ਗੁਰਪ੍ਰੀਤ ਕੌਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾ ਦਾ ਮਾਣ ਭੱਤਾ ਜਲਦੀ ਦੁੱਗਣਾ ਕਰਨ ਦਾ ਦਿੱਤਾ ਭਰੋਸਾ

ਪੰਜਾਬ ਨੈੱਟਵਰਕ, ਜਲੰਧਰ-

Punjab News: ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਵੱਲੋਂ ਜਲੰਧਰ ਪੱਛਮੀ ਵਿਖੇ ਪੰਜਾਬ ਭਰ ਦੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾ ਵੱਲੋਂ ਪੰਜਾਬ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਦੀ ਅਗਵਾਈ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੈਡਮ ਬਰਿੰਦਰਜੀਤ ਕੌਰ ਛੀਨਾ ਨੇ ਦੱਸਿਆ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾ ਦਾ ਮਾਣ ਭੱਤਾ ਦੁੱਗਣਾ ਕਰਨ ਦਾ ਵਾਅਦਾ ਕੀਤਾ ਗਿਆ ਸੀ ਜੋ ਕਿ ਅਜੇ ਤੱਕ ਉਹ ਪੂਰਾ ਨਹੀਂ ਕੀਤਾ ਗਿਆ।

ਪਰ ਸਾਡੇ ਵੱਲੋਂ ਸਰਕਾਰ ਨੂੰ ਬਹੁਤ ਵਾਰ ਬੇਨਤੀ ਕੀਤੀ ਗਈ ਕਿ ਸਾਡੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕਰਵਾਈ ਜਾਵੇ ਪਰ ਸਾਡੀ ਅਜੇ ਤੱਕ ਮੀਟਿੰਗ ਨਹੀਂ ਕਰਵਾਈ ਗਈ। ਇਸ ਲਈ ਅੱਜ ਸਾਨੂੰ ਪੰਜਾਬ ਭਰ ਦੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾ ਵੱਲੋਂ ਇਹ ਸੰਘਰਸ਼ ਅੱਜ ਜਲੰਧਰ ਵਿੱਚ ਕਰਨਾ ਪੈ ਰਿਹਾ ਹੈ।

ਇਹਨਾ ਮੰਗਾਂ ਸਬੰਧੀ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਧਰਮਪਤਨੀ ਡਾਕਟਰ ਗੁਰਪ੍ਰੀਤ ਕੌਰ ਨੂੰ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਗਿਆ ਅਤੇ ਉਨ੍ਹਾਂ ਵੱਲੋਂ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਜਾਇਜ ਹਨ ਜਲਦੀ ਹੀ ਉਨ੍ਹਾਂ ਦਾ ਮਾਣ ਭੱਤਾ ਦੁੱਗਣਾ ਕਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਨੂੰ ਪ੍ਰੀ ਪ੍ਰਾਇਮਰੀ ਟੀਚਰ ਦਾ ਦਰਜਾ ਦਿੱਤਾ ਜਾਵੇਗਾ।

ਇਸ ਸਬੰਧੀ ਪੰਜਾਬ ਪ੍ਰਦਾਨ ਨੇ ਦੱਸਿਆ ਕਿ 3 ਤੋਂ 6 ਸਾਲ ਦੇ ਬੱਚੇ ਵਾਪਸ ਆਂਗਣਵਾੜੀ ਸੈਂਟਰਾਂ ਵਿੱਚ ‌ਭੇਜੇ ਜਾਣ, ਆਂਗਣਵਾੜੀ ਵਰਕਰਾਂ ਨੂੰ ਸਮਾਰਟ ਫ਼ੋਨ ਦਿੱਤੇ ਜਾਣ ਸੇਵਾ ਮੁਕਤੀ ਤੋਂ ਬਾਅਦ ਪੈਨਸ਼ਨ ਦੀ ਸਹੂਲਤ, ਆਂਗਣਵਾੜੀ ਸੈਂਟਰਾਂ ਦੀਆਂ ਮੁੱਢਲੀਆ ਸਹੂਲਤਾਂ ਮੇਜ਼ ਕੁਰਸੀਆਂ ਅਤੇ ਫਰਨੀਚਰ ਦਾ ਪ੍ਰਬੰਧ ਕੀਤਾ ਜਾਵੇ ਅਤੇ ਬੱਚਿਆਂ ਦੀ ਫੀਡ ਵਧੀਆ ਕੁਆਲਿਟੀ ਦੀ ਦਿੱਤੀ ਜਾਵੇ ਜੇਕਰ ਪੰਜਾਬ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਸਾਡੇ ਮਸਲੇ ਦਾ ਹੱਲ ਨਹੀਂ ਕਰਦੀ ਤਾਂ ਸਾਡੇ ਵੱਲੋਂ ਸੰਘਰਸ਼ ਹੋਰ ਤਿੱਖਾ ਕਰ ਦਿੱਤਾ ਜਾਵੇਗਾ।

 

Leave a Reply

Your email address will not be published. Required fields are marked *