Flood Alert: ਪੰਜਾਬ ਦੇ ਇਸ ਜ਼ਿਲ੍ਹੇ ‘ਚ ਹੜ੍ਹਾਂ ਦਾ ਕਹਿਰ, ਸਾਰੇ ਸਕੂਲ ਬੰਦ ਕਰਨ ਦੇ ਹੁਕਮ
Flood Alert: ਜ਼ਿਲ੍ਹਾ ਪਠਾਨਕੋਟ ਦੇ ਬਲਾਕ ਬਮਿਆਲ ਵਿੱਚ ਭਾਰੀ ਬਾਰਿਸ਼ ਅਤੇ ਹੜ੍ਹਾਂ ਦੀ ਸੰਭਾਵਨਾ ਨੂੰ ਦੇਖਦੇ ਹੋਏ ਸਮੂਹ ਸਕੂਲਾਂ ਵਿੱਚ ਛੁੱਟੀ ਘੋਸ਼ਿਤ
ਪਠਾਨਕੋਟ
Flood Alert: ਉੱਜ ਦਰਿਆ ਵਿੱਚ ਪਾਣੀ ਦਾ ਜਲ-ਸਤਰ ਖ਼ਤਰੇ ਦੇ ਲੈਵਲ ਤੋਂ ਉੱਚਾ ਵੱਧਣ ਅਤੇ ਜਾਰੀ ਭਾਰੀ ਬਾਰਿਸ਼ ਕਾਰਨ ਜ਼ਿਲ੍ਹਾ ਪਠਾਨਕੋਟ ਦੇ ਬਲਾਕ ਬਮਿਆਲ ਦੇ ਸਮੂਹ ਸਕੂਲਾਂ ਵਿੱਚ ਅੱਜ ਸਵੇਰੇ 10 ਵਜੇ ਦੇ ਕਰੀਬ ਛੁੱਟੀ ਕਰ ਦਿੱਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਬਮਿਆਲ ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਨਰੇਸ਼ ਪਨਿਆੜ ਅਤੇ ਬੀਐਨਓ ਰੋਮੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਸੰਦੇਸ਼ ਪ੍ਰਾਪਤ ਹੋਇਆ ਸੀ।
ਸੰਦੇਸ਼ ਵਿੱਚ ਕਿਹਾ ਗਿਆ ਸੀ ਕਿ, ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਉੱਜ ਦਰਿਆ ਵਿੱਚ ਵੱਧ ਰਹੇ ਪਾਣੀ ਦੇ ਲੈਵਲ ਅਤੇ ਭਾਰੀ ਬਾਰਿਸ਼ ਨੂੰ ਦੇਖਦੇ ਹੋਏ ਬੱਚਿਆਂ ਅਤੇ ਸਟਾਫ਼ ਦੀ ਸੁਰੱਖਿਆ ਦੇ ਮੱਦੇਨਜ਼ਰ ਬਲਾਕ ਬਮਿਆਲ ਦੇ ਸਮੂਹ ਸਕੂਲਾਂ ਵਿੱਚ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ।

