Govt Jobs: ਪੰਜਾਬ ‘ਚ 5000 ਤੋਂ ਵੱਧ ਆਂਗਨਵਾੜੀ ਵਰਕਰਾਂ ਦੀ ਹੋਵੇਗੀ ਭਰਤੀ, ਸਰਕਾਰ ਨੇ ਲਿਆ ਵੱਡਾ ਫ਼ੈਸਲਾ, ਪੜ੍ਹੋ ਪੂਰੀ ਖ਼ਬਰ
Govt Jobs: ਆਂਗਨਵਾੜੀ ਵਰਕਰਾਂ ਜਾਂ ਹੈਲਪਰਾਂ ਨੂੰ ਸਰਕਾਰੀ ਨੌਕਰੀ ਦਾ ਮੌਕਾ
Govt Jobs: ਪੰਜਾਬ ਸਰਕਾਰ ਵੱਲੋਂ 5000 ਤੋਂ ਵੱਧ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਖਾਲੀ ਅਸਾਮੀਆਂ ਨੂੰ 30 ਸਤੰਬਰ ਤੋਂ ਪਹਿਲਾਂ ਭਰਨ ਦੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ।
ਇਹ ਜਾਣਕਾਰੀ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਵਿਭਾਗ ਨੇ 23 ਜੁਲਾਈ ਤੋਂ 15 ਅਗਸਤ ਤੱਕ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਤਰੱਕੀਆਂ, ਬਦਲੀਆਂ/ਐਡਜਸਟਮੈਂਟਾਂ ਅਤੇ ਤਰਸ ਦੇ ਆਧਾਰ ‘ਤੇ ਨਿਯੁਕਤੀਆਂ ਲਈ ਵਿਸ਼ੇਸ਼ ਸ਼ਡਿਊਲ ਜਾਰੀ ਕੀਤਾ ਹੈ।
ਇਸ ਤਹਿਤ, ਜਿਨ੍ਹਾਂ ਵਰਕਰਾਂ ਦੀ ਸੇਵਾ ਦੌਰਾਨ ਮੌਤ ਹੋ ਗਈ, ਉਨ੍ਹਾਂ ਦੇ ਆਸ਼ਰਤਾਂ ਨੂੰ ਨੌਕਰੀ (Govt Jobs) ਦੇਣ ਲਈ 1 ਅਗਸਤ ਤੋਂ 8 ਅਗਸਤ ਤੱਕ ਕਾਰਵਾਈ ਹੋਵੇਗੀ, ਜਦਕਿ ਬਦਲੀਆਂ/ਐਡਜਸਟਮੈਂਟਾਂ 15 ਅਗਸਤ ਤੋਂ ਪਹਿਲਾਂ ਮੁਕੰਮਲ ਕੀਤੀਆਂ ਜਾਣਗੀਆਂ।
ਆਂਗਨਵਾੜੀ ਵਰਕਰਾਂ ਜਾਂ ਹੈਲਪਰਾਂ ਨੂੰ ਸਰਕਾਰੀ ਨੌਕਰੀ ਦਾ ਮੌਕਾ
ਡਾ. ਬਲਜੀਤ ਕੌਰ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਉਹਨਾਂ ਆਂਗਨਵਾੜੀ ਵਰਕਰਾਂ ਜਾਂ ਹੈਲਪਰਾਂ ਦੇ ਆਸ਼ਰਤਾਂ ਨੂੰ ਸਰਕਾਰੀ ਨੌਕਰੀ ਦਾ ਮੌਕਾ ਦਿੱਤਾ ਜਾ ਰਿਹਾ ਹੈ ਜੋ ਸੇਵਾ ਦੌਰਾਨ ਪੱਕੇ ਤੌਰ ’ਤੇ ਅਪੰਗ ਹੋ ਗਏ ਹਨ ਜਾਂ ਜਾਨਲੇਵਾ ਬਿਮਾਰੀ ਕਾਰਨ ਅਸਮਰਥ ਹੋ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਇਹਨਾਂ ਯਤਨਾਂ ਰਾਹੀਂ ਪੰਜਾਬ ਸਰਕਾਰ ਆਂਗਨਵਾੜੀ ਸੇਵਾਵਾਂ ਨੂੰ ਹੀ ਨਹੀਂ, ਸਗੋਂ ਹਰ ਵਰਗ ਦੀ ਮਹਿਲਾ ਅਤੇ ਬੱਚੇ ਦੀ ਜ਼ਿੰਦਗੀ ਵਿਚ ਸੁਧਾਰ ਲਿਆਉਣ ਲਈ ਬੁਨਿਆਦੀ ਪੱਧਰ ’ਤੇ ਬਦਲਾਅ ਲਿਆ ਰਹੀ ਹੈ।

