ਵੱਡੀ ਖ਼ਬਰ: ਅਕਾਲੀ ਦਲ ਦੇ ਸੀਨੀਅਰ ਲੀਡਰ ਭਾਜਪਾ ‘ਚ ਸ਼ਾਮਲ
Punjab News: ਖਰੜ ਤੋਂ ਅਕਾਲੀ ਦਲ ਦੇ ਸਾਬਕਾ ਲੀਡਰ ਰਣਜੀਤ ਸਿੰਘ ਗਿੱਲ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਿੱਚ ਭਾਜਪਾ ਵਿੱਚ ਸ਼ਾਮਲ ਕਰਵਾਇਆ ਗਿਆ।
ਇਸ ਮੌਕੇ ਸੈਣੀ ਨੇ ਗਿੱਲ ਦਾ ਸਵਾਗਤ ਕੀਤਾ, ਉਥੇ ਹੀ ਗਿੱਲ ਨੇ ਪਾਰਟੀ ਵਿੱਚ ਸ਼ਾਮਲ ਕਰਨ ਤੇ ਹਰਿਆਣਾ ਸੀਐੱਮ ਸਮੇਤ ਸਮੂਹ ਲੀਡਰਸਿਪ ਦਾ ਤਹਿ ਧੰਨਵਾਦ ਕੀਤਾ।
ਇਸ ਮੌਕੇ ਭਾਜਪਾ ਆਗੂ ਸੁਭਾਸ਼ ਸ਼ਰਮਾ, ਤਜਿੰਦਰ ਸਿੰਘ ਸਰਾਂ ਅਤੇ ਸੰਜੀਵ ਵਸ਼ਸਿਟ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਭਾਜਪਾਈ ਮੌਜੂਦ ਸਨ।

