ਵੱਡੀ ਖ਼ਬਰ: ਪੰਜਾਬ ਸਰਕਾਰ ਦੇ SC ਕਮਿਸ਼ਨ ਵਲੋਂ DC/SSP ਤਲਬ
ਚੰਡੀਗੜ੍ਹ–
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਬਠੋਈ ਕਲਾਂ ਦੀ ਸ਼ਾਮਲਾਤ ਜ਼ਮੀਨ ਦਾ ਕਬਜ਼ਾ ਅਨੁਸੂਚਿਤ ਵਰਗ ਦੇ ਲੋਕਾਂ ਨੂੰ ਬਣਦੀ ਸਰਕਾਰੀ ਫੀਸ ਜਮ੍ਹਾਂ ਕਰਵਾਉਣ ਦੇ ਬਾਵਜੂਦ ਕਬਜ਼ਾ ਨਾ ਦਿਵਾਉਣ ਅਤੇ ਪਿੰਡ ਨਿਆਲ ਦੇ ਟਰੱਕ ਡਰਾਈਵਰ ਖੁਦਕੁਸ਼ੀ ਦੇ ਮਾਮਲੇ ਤੋਂ ਬਾਅਦ ਲੱਗੇ ਧਰਨੇ ਸਬੰਧੀ ਦਾ ਸੂ ਮੋਟੋ ਨੋਟਿਸ ਲਿਆ ਹੈ।
ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਮਾਮਲਿਆਂ ਵਿਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੁਣ ਤੱਕ ਕੀਤੀ ਗਈ ਕਾਰਵਾਈ ਸਬੰਧੀ ਜਾਣਕਾਰੀ ਹਾਸਿਲ ਕਰਨ ਲਈ ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਨੂੰ 5 ਅਗਸਤ 2025 ਨੂੰ ਨਿੱਜੀ ਤੌਰ ਤੇ ਤਲਬ ਕੀਤੀ ਹੈ।
ਟਰੱਕ ਡਰਾਈਵਰ ਖੁਦਕੁਸ਼ੀ ਦਾ ਮਾਮਲੇ ਵਿਚ ਮ੍ਰਿਤਕ ਹਰਪ੍ਰੀਤ ਸਿੰਘ ਅਨੁਸੂਚਿਤ ਵਰਗ ਨਾਲ ਸਬੰਧ ਰੱਖਦਾ ਹੈ ਅਤੇ ਇਸ ਮਾਮਲੇ ਵਿਚ ਮ੍ਰਿਤਕ ਦੇ ਪਰਿਵਾਰ ਵਲੋਂ ਬੀਤੇ 6 ਦਿਨਾਂ ਤੋਂ ਲਾਸ਼ ਸੜਕ ਵਿਚਕਾਰ ਰੱਖ ਕੇ ਧਰਨਾ ਲਗਾਇਆ ਗਿਆ ਹੈ।
ਐਸ.ਸੀ. ਕਮਿਸ਼ਨ ਵੱਲੋਂ ਟਰੱਕ ਡਰਾਈਵਰ ਖੁਦਕੁਸ਼ੀ ਮਾਮਲੇ ਵਿੱਚ ਐਸ.ਐਸ.ਪੀ. ਪਟਿਆਲਾ ਤਲਬ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਪਟਿਆਲਾ ਜ਼ਿਲ੍ਹੇ ਦਾ ਕਸਬਾ ਪਾਤੜਾਂ ਨੇੜੇ ਪੈਂਦੇ ਪਿੰਡ ਨਿਆਲ ਦੇ ਦੋ ਡਰਾਈਵਰਾਂ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਸੂ ਮੋਟੋ ਨੋਟਿਸ ਲੈਂਦਿਆਂ ਸੀਨੀਅਨ ਕਪਤਾਨ ਪਟਿਆਲਾ ਨੂੰ ਤਲਬ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦਾ ਕਸਬਾ ਪਾਤੜਾਂ ਨੇੜੇ ਪੈਂਦੇ ਪਿੰਡ ਨਿਆਲ ਦੇ ਦੋ ਡਰਾਈਵਰ ਵੱਲੋਂ ਬੀਤੇ ਦਿਨੀਂ ਖੁਦਕੁਸ਼ੀ ਕਰ ਲਈ ਗਈ ਸੀ।
ਇਨ੍ਹਾਂ ਵਿੱਚੋਂ ਇਕ ਮ੍ਰਿਤਕ ਹਰਪ੍ਰੀਤ ਸਿੰਘ ਅਨੂਸੂਚਿਤ ਜਾਤੀ ਨਾਲ ਸਬੰਧਤ ਸੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਬੀਤੇ ਛੇ ਦਿਨਾਂ ਤੋਂ ਪਾਤੜਾਂ ਪਟਿਆਲਾ ਮਾਰਗ ‘ਤੇ ਧਰਨਾ ਲਗਾਇਆ ਗਿਆ ਹੈ।
ਇਸ ਮਾਮਲੇ ਵਿੱਚ ਕਮਿਸ਼ਨ ਦੇ ਚੇਅਰਮੈਨ ਨੇ ਐਸ.ਐਸ.ਪੀ. ਪਟਿਆਲਾ ਨੂੰ ਨਿੱਜੀ ਤੌਰ ‘ਤੇ ਪੇਸ਼ ਹੋ ਕੇ 5 ਅਗਸਤ, 2025 ਨੂੰ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।
