ਸਾਵਧਾਨ! ਮੌਸਮ ਵਿਭਾਗ ਵੱਲੋਂ ਪੰਜਾਬ ਚ ਭਾਰੀ ਮੀਂਹ ਦੀ ਚੇਤਾਵਨੀ
Rain Alert: ਮੌਸਮ ਵਿਭਾਗ ਦੇ ਵੱਲੋਂ ਪੰਜਾਬ ਵਿੱਚ ਭਾਰੀ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਮੁਤਾਬਿਕ, ਜਲੰਧਰ, ਲੁਧਿਆਣਾ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਰੂਪਨਗਰ, ਹੁਸ਼ਿਆਰਪੁਰ, ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ, ਜਦੋਂਕਿ ਬਾਕੀ ਦੇ ਜਿਲ੍ਹਿਆਂ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ।
ਦੱਸ ਦਈਏ ਕਿ ਬੀਤੇ ਕੱਲ੍ਹ ਚੰਡੀਗੜ੍ਹ, ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਸਮੇਤ ਕਈ ਰਾਜਾਂ ਵਿੱਚ ਮੀਂਹ ਪਿਆ। ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਮਲਾਨਾ ਵਿੱਚ ਭਾਰੀ ਮੀਂਹ ਨੇ ਬਹੁਤ ਤਬਾਹੀ ਮਚਾਈ। ਨਦੀ ਹੜ੍ਹ ਵਿੱਚ ਵਹਿ ਰਹੀ ਹੈ, ਜਿਸ ਨਾਲ ਪੁਲ ਵੀ ਵਹਿ ਗਿਆ।
ਇੱਕ ਕਾਰ, ਜੇਸੀਬੀ ਅਤੇ ਟਰੱਕ ਵੀ ਵਹਿ ਗਿਆ। ਮਲਾਨਾ ਨਦੀ ‘ਤੇ ਬਣਿਆ ਮਲਾਨਾ ਪਣ-ਬਿਜਲੀ ਪ੍ਰੋਜੈਕਟ ਵੀ ਨੁਕਸਾਨਿਆ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ 7 ਦਿਨਾਂ ਲਈ ਉੱਤਰ-ਪੂਰਬ ਅਤੇ ਪੂਰਬੀ ਭਾਰਤ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।
ਇਨ੍ਹਾਂ ਰਾਜਾਂ ਵਿੱਚ 7 ਅਗਸਤ ਤੱਕ ਬੱਦਲ ਛਾਏ ਰਹਿਣਗੇ
IMD ਦੇ ਅਨੁਸਾਰ, 2 ਅਤੇ 3 ਅਗਸਤ ਨੂੰ ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ, ਮੇਘਾਲਿਆ, 3 ਅਗਸਤ ਨੂੰ ਅਰੁਣਾਚਲ ਪ੍ਰਦੇਸ਼ ਅਤੇ ਬਿਹਾਰ ਵਿੱਚ ਬਹੁਤ ਭਾਰੀ ਮੀਂਹ ਪੈ ਸਕਦਾ ਹੈ। ਅਗਲੇ 6-7 ਦਿਨਾਂ ਵਿੱਚ ਤਾਮਿਲਨਾਡੂ ਅਤੇ ਕੇਰਲ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਅਗਲੇ 6-7 ਦਿਨਾਂ ਵਿੱਚ ਮੱਧ ਅਤੇ ਉੱਤਰੀ ਪ੍ਰਾਇਦੀਪ ਭਾਰਤ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਰਾਜਧਾਨੀ ਦਿੱਲੀ ਦੀ ਗੱਲ ਕਰੀਏ ਤਾਂ ਦਿੱਲੀ ਦਾ ਮੌਸਮ 7 ਅਗਸਤ ਤੱਕ ਖਰਾਬ ਰਹੇਗਾ। ਅਸਮਾਨ ਬੱਦਲਵਾਈ ਰਹੇਗਾ। ਗਰਜ ਅਤੇ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

