ਵੱਡੀ ਖ਼ਬਰ: AAP Punjab ‘ਚ ਨਾ ਸ਼ਾਮਲ ਹੋਣ ਦੀ ਸਜ਼ਾ! ਕੁੱਝ ਘੰਟੇ ਪਹਿਲਾਂ ਭਾਜਪਾ ‘ਚ ਸ਼ਾਮਲ ਹੋਏ ਅਕਾਲੀ ਲੀਡਰ ਦੇ ਘਰ ‘ਤੇ ਵਿਜੀਲੈਂਸ ਦੀ ਰੇਡ
Punjab News: ਆਮ ਆਦਮੀ ਪਾਰਟੀ (AAP PUNJAB) ਵਿੱਚ ਨਾ ਸ਼ਾਮਲ ਹੋਣ ਦੀ ਗਿਲਕੋ ਵਾਲੇ ਰਣਜੀਤ ਸਿੰਘ ਗਿੱਲ ਨੂੰ ਇਹ ਸ਼ਜਾ ਮਿਲੀ ਕਿ, ਉਹਦੇ ਘਰ ‘ਤੇ ਪੰਜਾਬ ਵਿਜੀਲੈਂਸ ਦੀ ਰੇਡ ਪੈ ਗਈ।
ਜਾਣਕਾਰੀ ਅਨੁਸਾਰ, ਉਨ੍ਹਾਂ ਨੇ ਅਕਾਲੀ ਦਲ ਨੂੰ ਪਿਛਲੇ ਦਿਨੀਂ ਅਲਵਿਦਾ ਕਹਿ ਦਿੱਤਾ ਸੀ ਅਤੇ ਲੰਘੀ ਦੇਰ ਸ਼ਾਮ ਉਹ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਭਾਜਪਾ ਵਿੱਚ ਸ਼ਾਮਲ ਹੋਣ ਦੇ ਕੁੱਝ ਘੰਟਿਆਂ ਬਾਅਦ ਹੀ ਵਿਜੀਲੈਂਸ ਨੇ ਗਿੱਲ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਨੂੰ ਘੇਰਾ ਪਾ ਲਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ।
ਗਿੱਲ ਸੀਐਮ ਸੈਣੀ ਦੀ ਮੌਜੂਦਗੀ ਵਿੱਚ ਵਿੱਚ ਸ਼ਾਮਲ ਹੋਏ ਸਨ ਭਾਜਪਾ
ਖਰੜ ਹਲਕੇ ਤੋਂ ਸਾਬਕਾ ਅਕਾਲੀ ਆਗੂ ਰਣਜੀਤ ਸਿੰਘ ਗਿੱਲ ਸ਼ੁੱਕਰਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ। ਅਕਾਲੀ ਦਲ ਛੱਡਣ ਤੋਂ ਲਗਭਗ 14 ਦਿਨ ਬਾਅਦ, ਉਨ੍ਹਾਂ ਨੇ ਚੰਡੀਗੜ੍ਹ ਵਿੱਚ ਸੀਐਮ ਸੈਣੀ ਦੇ ਘਰ ‘ਤੇ ਪਾਰਟੀ ਦੀ ਮੈਂਬਰਸ਼ਿਪ ਲਈ। ਇਸ ਮੌਕੇ ਪੰਜਾਬ ਭਾਜਪਾ ਦੇ ਕਈ ਸੀਨੀਅਰ ਆਗੂ ਵੀ ਮੌਜੂਦ ਸਨ।
ਹਾਲ ਹੀ ਵਿੱਚ ਆਮ ਆਦਮੀ ਪਾਰਟੀ ਦੇ ਖਰੜ ਹਲਕੇ ਤੋਂ ਵਿਧਾਇਕ ਅਤੇ ਸਾਬਕਾ ਮੰਤਰੀ ਅਨਮੋਲ ਗਗਨ ਮਾਨ ਦੇ ਅਸਤੀਫ਼ੇ ਦੌਰਾਨ, ਰਾਜਨੀਤਿਕ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਗਿੱਲ ‘ਆਪ’ ਵਿੱਚ ਸ਼ਾਮਲ ਹੋ ਸਕਦੇ ਹਨ, ਪਰ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨਾਲ ਮੁਲਾਕਾਤ ਤੋਂ ਬਾਅਦ, ਵਿਧਾਇਕ ਅਨਮੋਲ ਗਗਨ ਮਾਨ ਦਾ ਅਸਤੀਫ਼ਾ ਰੱਦ ਕਰ ਦਿੱਤਾ ਗਿਆ।
ਤੁਹਾਨੂੰ ਦੱਸ ਦੇਈਏ ਕਿ ਜਦੋਂ ਰਣਜੀਤ ਸਿੰਘ ਗਿੱਲ ਨੇ ਹਾਲ ਹੀ ਵਿੱਚ ਅਸਤੀਫ਼ਾ ਦਿੱਤਾ ਸੀ, ਤਾਂ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਪੋਸਟ ਪਾਈ ਸੀ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਉਹ ਸੂਬੇ ਅਤੇ ਖਰੜ ਹਲਕੇ ਦੇ ਹਿੱਤ ਵਿੱਚ ਇੱਕ ਵੱਡਾ ਰਾਜਨੀਤਿਕ ਫੈਸਲਾ ਲੈਣਗੇ। ਰਣਜੀਤ ਸਿੰਘ ਗਿੱਲ ਦੇ ਭਾਜਪਾ ਵਿੱਚ ਸ਼ਾਮਲ ਹੁੰਦੇ ਹੀ ਅਕਾਲੀ-ਭਾਜਪਾ ਗੱਠਜੋੜ ਬਾਰੇ ਚਰਚਾ ਇੱਕ ਵਾਰ ਫਿਰ ਤੇਜ਼ ਹੋ ਗਈ ਹੈ।
ਜੇਕਰ ਰਾਜਨੀਤਿਕ ਮਾਹਿਰਾਂ ਦੀ ਮੰਨੀਏ ਤਾਂ 2027 ਵਿੱਚ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਅਤੇ ਭਾਜਪਾ ਇੱਕ ਵਾਰ ਫਿਰ ਗੱਠਜੋੜ ਦੇ ਤਹਿਤ ਇਕੱਠੇ ਚੋਣਾਂ ਲੜਦੇ ਨਜ਼ਰ ਆਉਣਗੇ। ਇਹ ਵੀ ਚਰਚਾ ਹੈ ਕਿ ਗਿੱਲ ਦੇ ਭਾਜਪਾ ਵਿੱਚ ਸ਼ਾਮਲ ਹੋਣਾ ਵੀ ਗੱਠਜੋੜ ਦੀ ਸ਼ੁਰੂਆਤ ਵਿੱਚ ਇੱਕ ਮਹੱਤਵਪੂਰਨ ਕੜੀ ਮੰਨਿਆ ਜਾ ਰਿਹਾ ਹੈ।

