Flood Alert: ਪੰਜਾਬ ‘ਚ ਹੜ੍ਹਾਂ ਦਾ ਖ਼ਤਰਾ? ਦਰਿਆਵਾਂ ‘ਚ ਵਧਿਆ ਪਾਣੀ ਦਾ ਪੱਧਰ, BBMB ਵੱਲੋਂ ਚੇਤਾਵਨੀ ਜਾਰੀ
Flood Alert: ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਕਾਰਨ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ।
ਦੱਸ ਦਈਏ ਕਿ ਹਿਮਾਚਲ ਪ੍ਰਦੇਸ਼ ਨਾਲ ਲਗਦੇ ਜ਼ਿਲ੍ਹਿਆਂ ’ਚ ਲਗਾਤਾਰ ਮੀਂਹ ਪੈ ਰਿਹਾ ਹੈ। ਕਈ ਨਹਿਰਾਂ ਅਤੇ ਨਾਲੇ ਪੂਰੀ ਤਰ੍ਹਾਂ ਨਾਲ ਭਰ ਚੁੱਕੇ ਹਨ।
ਇੱਥੇ ਸਤਲੁਜ ਨਾਲ ਲਗਦੇ ਇਲਾਕਿਆਂ ’ਚ ਹੜ੍ਹ ਦਾ ਖ਼ਤਰਾ ਮੰਡਰਾਉਣ ਲੱਗਾ ਹੈ। ਇਹੀ ਨਹੀਂ, ਹੜ੍ਹ ਦੇ ਖ਼ਤਰੇ ਨੂੰ ਦੇਖਦੇ ਹੋਏ ਹਿਮਾਚਲ ਤੋਂ ਨੰਗਲ ਨੂੰ ਬੱਸ ਸੇਵਾ ਵੀ ਬੰਦ ਕਰ ਦਿੱਤੀ ਗਈ ਹੈ।
ਦੂਜੇ ਪਾਸੇ, ਪੌਂਗ ਡੈਮ ’ਚ ਪਾਣੀ ਦਾ ਪੱਧਰ ਤੇਜ਼ੀ ਨਾਲ ਵਧਣ ਨਾਲ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਦੇ ਅਧਿਕਾਰੀਆਂ ਨੇ ਚੇਤਾਵਨੀ ਜਾਰੀ ਕਰ ਦਿਤੀ ਹੈ।
ਬੀਬੀਐੱਮਬੀ ਨੇ ਪੰਜਾਬ ਦੇ ਨਾਲ-ਨਾਲ ਹਿਮਾਚਲ ਨਾਲ ਸਬੰਧਤ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਪੱਤਰ ਲਿਖ ਕੇ ਚੌਕਸ ਕੀਤਾ ਹੈ ਕਿ ਜੇ ਇਸੇ ਤਰ੍ਹਾਂ ਪੌਂਗ ਡੈਮ ਦਾ ਪਾਣੀ ਦਾ ਪੱਧਰ ਵਧਦਾ ਰਿਹਾ ਤਾਂ ਬੰਨ੍ਹ ਦੀ ਸੁਰੱਖਿਆ ਨੂੰ ਦੇਖਦੇ ਹੋਏ ਇੱਥੋਂ ਵਾਧੂ ਪਾਣੀ ਛੱਡਣਾ ਪੈ ਸਕਦਾ ਹੈ।
ਅਜਿਹੇ ’ਚ ਪੌਂਗ ਡੈਮ ਨਾਲ ਸਬੰਧਤ ਦੋਵਾਂ ਸੂਬਿਆਂ ਦੇ ਜ਼ਿਲ੍ਹਾ ਅਧਿਕਾਰੀ ਜ਼ਰੂਰੀ ਪ੍ਰਬੰਧ ਕਰ ਲੈਣ ਤੇ ਲੋਕਾਂ ਨੂੰ ਵੀ ਚੌਕਸ ਰਹਿਣ ਲਈ ਕਹਿਣ।

