Fake Certificates: ਸਿੱਖਿਆ ਵਿਭਾਗ ‘ਚ ਜਾਅਲੀ ਸਰਟੀਫਿਕੇਟਾਂ ਨਾਲ ਤਰੱਕੀਆਂ ਅਤੇ ਨੌਕਰੀਆਂ ਲੈਣ ਵਾਲਿਆਂ ਦੀ ਖ਼ੈਰ ਨਹੀਂ, ਸਰਕਾਰ ਨੇ ਜਾਂਚ ਆਰੰਭੀ
Fake Certificates: ਪੰਜਾਬ ਸਕੂਲ ਸਿੱਖਿਆ ਵਿਭਾਗ ਵਿੱਚ ਜਾਅਲੀ ਸਰਟੀਫਿਕੇਟਾਂ ਦੇ ਨਾਲ ਤਰੱਕੀਆਂ ਅਤੇ ਨੌਕਰੀਆ ਲੈਣ ਵਾਲਿਆਂ ਦੇ ਖਿਲਾਫ਼ ਕਾਰਵਾਈ ਕਰਨ ਦੇ ਲਈ ਸਰਕਾਰ ਨੇ ਤਿਆਰੀ ਖਿੱਚ ਲਈ ਹੈ। ਸਰਕਾਰ ਨੇ ਇਸ ਸਬੰਧੀ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਹੋਇਆ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।
ਮੰਨਿਆ ਜਾ ਰਿਹਾ ਹੈ ਕਿ ਸਿੱਖਿਆ ਵਿਭਾਗ ਤੋਂ ਇਲਾਵਾ ਪੁਲਿਸ ਵਿਭਾਗ, ਸਿਹਤ ਵਿਭਾਗ ਅਤੇ ਹੋਰਨਾਂ ਕਈ ਵਿਭਾਗਾਂ ਦੇ ਵਿੱਚ ਸੈਂਕੜੇ ਮੁਲਾਜ਼ਮਾਂ ਦੀ ਲਿਸਟ ਸਰਕਾਰ ਦੁਆਰਾ ਤਿਆਰ ਕਰ ਲਈ ਗਈ ਹੈ, ਜਿਨ੍ਹਾਂ ਨੇ ਜਾਅਲੀ ਸਰਟੀਫਿਕੇਟਾਂ (Fake Certificates) ਦੇ ਆਧਾਰ ਤੇ ਨੌਕਰੀਆਂ ਅਤੇ ਤਰੱਕੀਆਂ ਲਈਆਂ ਸਨ।
ਇੱਕ ਮੀਡੀਆ ਰਿਪੋਰਟ ਅਨੁਸਾਰ, ਸਿੱਖਿਆ ਵਿਭਾਗ ਦੇ ਵਿੱਚ ਪਿਛਲੇ ਲੰਮੇ ਸਮੇਂ ਤੋਂ ਜਾਅਲੀ ਸਰਟੀਫਿਕੇਟਾਂ ਨਾਲ ਨੌਕਰੀਆਂ ਅਤੇ ਤਰੱਕੀਆਂ ਲੈਣ ਚੁੱਕੇ ਕਰਮਚਾਰੀਆਂ ਅਤੇ ਅਧਿਕਾਰੀਆਂ ਖਿਲਾਫ਼ ਜਿਲ੍ਹਾ ਪੱਧਰ ਤੋਂ ਲੈ ਕੇ ਸਟੇਟ ਪੱਧਰ ਤੱਕ ਜਾਂਚ ਸ਼ੁਰੂ ਹੋ ਚੁੱਕੀ ਹੈ।
ਦੱਸ ਦਈਏ ਕਿ, ਸਿੱਖਿਆ ਵਿਭਾਗ ਨੇ ਕੁੱਝ ਸਮਾਂ ਵੱਡੀ ਕਾਰਵਾਈ ਕਰਦਿਆਂ ਹੋਇਆ ਜਾਅਲੀ ਸਰਟੀਫਿਕੇਟ (Fake Certificates) ਦੇ ਆਧਾਰ ‘ਤੇ ਨੌਕਰੀ ਕਰਨ ਦੇ ਦੋਸ਼ਾਂ ਹੇਠ 4 ਮੁਲਜ਼ਮਾਂ ਵਿਰੁੱਧ FIR ਦਰਜ ਕੀਤੀ ਸੀ।
ਦੱਸਣਾ ਬਣਦਾ ਹੈ ਕਿ, ਕੁੱਝ ਦਿਨ ਪਹਿਲਾਂ ਹੀ ਪੰਜਾਬ ਵਿੱਚ ਜਾਅਲੀ ਸਰਟੀਫਿਕੇਟ ਨਾਲ ਸਰਕਾਰੀ ਨੌਕਰੀ ਪ੍ਰਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਇਹ ਖੁਲਾਸਾ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵਿੱਚ ਪੰਜਾਬ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ ਅਥਾਰਟੀ (PUDA) ਤੋਂ ਪ੍ਰਾਪਤ ਸਰਟੀਫਿਕੇਟ ਦੀ ਤਸਦੀਕ ਦੌਰਾਨ ਹੋਇਆ, ਜੋ ਜਾਂਚ ਦੌਰਾਨ ਜਾਅਲੀ ਪਾਇਆ ਗਿਆ।
ਪੰਜਾਬ ਦੇ ਤਕਰੀਬਨ ਹਰ ਜਿਲ੍ਹੇ ਦੇ ਅੰਦਰ ਹੀ ਕਈ ਮੁਲਾਜ਼ਮ ਅਤੇ ਅਧਿਕਾਰੀ ਅਜਿਹੇ ਬੈਠੇ ਨੇ, ਜੋ ਜਾਅਲੀ ਸਰਟੀਫਿਕੇਟਾਂ (Fake Certificates) ‘ਤੇ ਨੌਕਰੀਆਂ ਕਰ ਰਹੇ ਨੇ।
ਪੰਜਾਬ ਸਰਕਾਰ ਨੇ ਹੁਣ ਅਜਿਹੇ ਲੋਕਾਂ ਦੇ ਖਿਲਾਫ਼ ਕਾਰਵਾਈ ਕਰਨ ਦੀ ਮੁਹਿੰਮ ਤੇਜ਼ ਕਰ ਦਿੱਤੀ ਹੈ, ਜਿਸ ਦੇ ਨਤੀਜੇ ਆਉਂਦੇ ਦਿਨਾਂ ਵਿੱਚ ਸਾਹਮਣੇ ਆਉਣਗੇ।

