IMD Alert: ਅਗਲੇ ਕੁੱਝ ਘੰਟਿਆਂ ਦੌਰਾਨ ਪੰਜਾਬ ਦੇ 5 ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਬਾਰੇ ਅਲਰਟ ਜਾਰੀ
IMD Alert: ਮੌਸਮ ਵਿਭਾਗ ਵੱਲੋਂ ਪੰਜਾਬ ਦੇ ਪੰਜ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਬਾਰੇ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਅਨੁਸਾਰ, ਅਗਲੇ ਕੁੱਝ ਘੰਟਿਆਂ ਦੌਰਾਨ ਪਟਿਆਲਾ, ਫਤਹਿਗੜ੍ਹ ਸਾਹਿਬ, ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ।
ਦੱਸਦੇ ਚੱਲੀਏ ਕਿ, ਦੇਸ਼ ਦੇ ਕਈ ਰਾਜਾਂ ਵਿੱਚ ਮਾਨਸੂਨ ਸਰਗਰਮ ਹੈ ਅਤੇ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਹੜ੍ਹ, ਅਚਾਨਕ ਹੜ੍ਹ, ਬੱਦਲ ਫਟਣ ਅਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਹੋ ਰਹੀਆਂ ਹਨ।
ਪੰਜਾਬ ਸਮੇਤ ਉੱਤਰ ਭਾਰਤ ਦੇ ਪਿੰਡ ਅਤੇ ਸ਼ਹਿਰ ਹੜ੍ਹ ਦੇ ਪਾਣੀ ਵਿੱਚ ਡੁੱਬੇ ਹੋਏ ਹਨ। ਇਸ ਦੇ ਨਾਲ ਹੀ ਦਿੱਲੀ, ਮਹਾਰਾਸ਼ਟਰ ਅਤੇ ਰਾਜਸਥਾਨ ਵਿੱਚ ਪਾਣੀ ਭਰਿਆ ਹੋਇਆ ਦੇਖਿਆ ਗਿਆ।
ਭਾਰਤੀ ਮੌਸਮ ਵਿਭਾਗ (IMD) ਨੇ 2025 ਦੇ ਮਾਨਸੂਨ ਸੀਜ਼ਨ ਵਿੱਚ ਆਮ ਤੋਂ ਵੱਧ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਸੀ, ਜੋ ਕਿ ਸੱਚ ਸਾਬਤ ਹੋ ਰਹੀ ਹੈ।
ਇਸ ਵਾਰ ਮਾਨਸੂਨ ਸੀਜ਼ਨ ਵਿੱਚ ਭਾਰੀ ਮੀਂਹ ਪੈ ਰਿਹਾ ਹੈ ਅਤੇ ਹਰ ਸ਼ਹਿਰ ਵਿੱਚ ਤਬਾਹੀ ਮਚੀ ਹੋਈ ਹੈ। ਨਦੀਆਂ ਤੇਜ਼ ਵਹਿ ਰਹੀਆਂ ਹਨ।
ਕਿਸਾਨਾਂ ਦੀਆਂ ਫਸਲਾਂ ਵੀ ਤਬਾਹ ਹੋ ਗਈਆਂ ਹਨ। ਹਿਮਾਚਲ, ਉੱਤਰਾਖੰਡ ਵਿੱਚ ਜ਼ਮੀਨ ਖਿਸਕਣ ਅਤੇ ਅਚਾਨਕ ਆਏ ਹੜ੍ਹਾਂ ਨੇ ਮੌਤ ਦਾ ਦ੍ਰਿਸ਼ ਦਿਖਾਇਆ।
IMD ਨੇ 8 ਅਗਸਤ ਤੱਕ ਭਾਰੀ ਮਾਨਸੂਨ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।

