ਚੰਡੀਗੜ੍ਹ: AAP ਦੀ ਸੂਬਾਈ ਮੀਤ ਪ੍ਰਧਾਨ ਨੇ ਦਿੱਤਾ ਅਸਤੀਫ਼ਾ
ਚੰਡੀਗੜ੍ਹ
ਆਮ ਆਦਮੀ ਪਾਰਟੀ (AAP) ਚੰਡੀਗੜ੍ਹ ਦੀ ਸੂਬਾਈ ਮੀਤ ਪ੍ਰਧਾਨ ਆਭਾ ਬਾਂਸਲ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਜਾਣਕਾਰੀ ਅਨੁਸਾਰ, ਆਭਾ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਮੀਡੀਆ ਰਿਪੋਰਟਾਂ ਮੁਤਾਬਿਕ, ਆਭਾ ਬਾਂਸਲ ਨੇ ਪਾਰਟੀ ਪ੍ਰਧਾਨ ਵਿਜੇ ਪਾਲ ਸਿੰਘ ਯਾਦਵ ਨੂੰ ਲਿਖੇ ਆਪਣੇ ਅਸਤੀਫ਼ੇ ਪੱਤਰ ਵਿੱਚ, ਕਿਹਾ ਕਿ ਇਹ ਫੈਸਲਾ ਤੁਰੰਤ ਲਾਗੂ ਹੋ ਗਿਆ ਹੈ।


