Rain Alert: ਮੌਸਮ ਵਿਭਾਗ ਦੀ ਚੇਤਾਵਨੀ! ਪੰਜਾਬ ‘ਚ ਅੱਜ ਫਿਰ ਪਵੇਗਾ ਭਾਰੀ ਮੀਂਹ
Rain Alert:
ਮੌਸਮ ਵਿਭਾਗ ਨੇ ਪੰਜਾਬ ਦੇ ਅੱਧਾ ਦਰਜਨ ਜਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੇ ਨਾਲ ਨਾਲ ਅਸਮਾਨੀ ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਦੇ ਚੱਲਣ ਦੀ ਚੇਤਾਵਨੀ ਦਿੱਤੀ ਹੈ।
ਮੌਸਮ ਵਿਭਾਗ ਅਨੁਸਾਰ, ਮੋਹਾਲੀ, ਚੰਡੀਗੜ੍ਹ, ਪਟਿਆਲਾ, ਹੁਸਿਆਰਪੁਰ, ਰੋਪੜ, ਰੂਪਨਗਰ, ਫਤਿਹਗੜ੍ਹ ਸਾਹਿਬ, ਲੁਧਿਆਣਾ, ਨਵਾਂ ਸ਼ਹਿਰ ਆਦਿ ਵਿੱਚ ਭਾਰੀ ਮੀਂਹ ਪਵੇਗਾ।
ਇਸ ਤੋਂ ਇਲਾਵਾ ਬਾਕੀ ਦੇ ਜਿਲ੍ਹਿਆਂ ਵਿੱਚ ਵੀ ਸਥਿਤੀ ਇਸ ਤੋਂ ਕੁੱਝ ਵੱਖਰੀ ਰਹੇਗੀ, ਯਾਨੀਕਿ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਤਾਪਮਾਨ-
ਮੌਸਮ ਵਿਭਾਗ ਦੁਆਰਾ ਜਾਰੀ ਰਿਪੋਰਟ ਅਨੁਸਾਰ, ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 1.4 ਡਿਗਰੀ ਸੈਲਸੀਅਸ ਵਧਿਆ ਹੈ।
ਹਾਲਾਂਕਿ, ਰਾਜ ਵਿੱਚ ਤਾਪਮਾਨ ਆਮ ਦੇ ਨੇੜੇ ਬਣਿਆ ਹੋਇਆ ਹੈ। ਸਭ ਤੋਂ ਵੱਧ ਤਾਪਮਾਨ 35.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਭਾਖੜਾ ਡੈਮ ਨੰਗਲ ਸਟੇਸ਼ਨ ‘ਤੇ ਦਰਜ ਕੀਤਾ ਗਿਆ।
ਇਸ ਤੋਂ ਇਲਾਵਾ, ਅੰਮ੍ਰਿਤਸਰ ਵਿੱਚ 34.5 ਡਿਗਰੀ ਸੈਲਸੀਅਸ ਅਤੇ ਪਟਿਆਲਾ ਵਿੱਚ 34.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

