ਵੱਡੀ ਖ਼ਬਰ: ਭਗਵੰਤ ਮਾਨ ਸਰਕਾਰ ਨੂੰ ਝਟਕਾ; ਲੈਂਡ ਪੂਲਿੰਗ ਪਾਲਿਸੀ ਦੇ ਵਿਰੋਧ ‘ਚ AAP ਲੀਡਰ ਨੇ ਦਿੱਤਾ ਅਸਤੀਫ਼ਾ
Land Pooling Policy: ਪੰਜਾਬ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਨੀਤੀ ਦਾ ਵਿਰੋਧ ਕਰਦਿਆਂ ਹੋਇਆ ਆਮ ਆਦਮੀ ਪਾਰਟੀ ਦੇ ਵੱਡੇ ਲੀਡਰ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ।
ਆਮ ਆਦਮੀ ਪਾਰਟੀ ਦੇ ਮੋਗਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਮੌਜੂਦਾ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਹਰਮਨਜੀਤ ਸਿੰਘ ਬਰਾੜ ਦੀਦਾਰ ਵਾਲਾ ਨੇ ਫੇਸਬੁੱਕ ‘ਤੇ ਇੱਕ ਪੋਸਟ ਲਿਖ ਕੇ ਆਪਣੇ ਅਸਤੀਫੇ ਦਾ ਐਲਾਨ ਕੀਤਾ। ਕਿਸਾਨਾਂ ਦੇ ਹੱਕ ਵਿੱਚ ਖੜ੍ਹੇ ਹੋ ਕੇ ਉਨ੍ਹਾਂ ਨੇ ਸਰਕਾਰ ਨੂੰ ਇਸ ਨੀਤੀ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ।
ਉਨ੍ਹਾਂ ਨੇ ਆਪਣੀ ਫੇਸਬੁੱਕ ਪੋਸਟ ਵਿੱਚ ਸਪੱਸ਼ਟ ਤੌਰ ‘ਤੇ ਲਿਖਿਆ, “ਮੈਂ ਇਸ ਨੀਤੀ ਦਾ ਵਿਰੋਧ ਕਰਦਾ ਹਾਂ ਅਤੇ ਇੱਕ ਕਿਸਾਨ ਹੋਣ ਦੇ ਨਾਤੇ, ਮੈਂ ਕਿਸਾਨਾਂ ਦੇ ਨਾਲ ਹਾਂ। ਮੈਂ ਸਰਕਾਰ ਨੂੰ ਇਸ ਮੁੱਦੇ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕਰਦਾ ਹਾਂ।”
.jpg)
ਮੁੱਖ ਮੰਤਰੀ ਦੇ ਭਰੋਸੇ ਤੋਂ ਬਾਅਦ ਵੀ ਨਾਰਾਜ਼ਗੀ ਵਧ ਗਈ
ਇਹ ਅਸਤੀਫਾ ਉਸ ਸਮੇਂ ਆਇਆ ਹੈ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਖੁਦ ਇਸ ਨੀਤੀ ‘ਤੇ ਵਿਵਾਦ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਉਨ੍ਹਾਂ ਹਾਲ ਹੀ ਵਿੱਚ ਸਪੱਸ਼ਟ ਕੀਤਾ ਸੀ ਕਿ ਇਸ ਨੀਤੀ ਬਾਰੇ ਆਮ ਲੋਕਾਂ ਅਤੇ ਕਿਸਾਨ ਆਗੂਆਂ ਦੀ ਰਾਏ ਲਈ ਜਾਵੇਗੀ ਅਤੇ ਸਾਰਿਆਂ ਦੇ ਸਹਿਮਤ ਹੋਣ ਤੋਂ ਬਾਅਦ ਹੀ ਕੋਈ ਵਿਚਾਰ ਕੀਤਾ ਜਾਵੇਗਾ।
ਇਸ ਦੇ ਬਾਵਜੂਦ, ਪਾਰਟੀ ਆਗੂਆਂ ਦੇ ਅਸਤੀਫ਼ੇ ਤੋਂ ਪਤਾ ਲੱਗਦਾ ਹੈ ਕਿ ਜ਼ਮੀਨੀ ਪੱਧਰ ‘ਤੇ ਬਹੁਤ ਜ਼ਿਆਦਾ ਨਾਰਾਜ਼ਗੀ ਹੈ।
